ਗੁਰਸਿੱਖ ਕੁੜੀ ਨੂੰ ਪ੍ਰੀਖਿਆ ’ਚ ਬੈਠਣ ਤੋਂ ਰੋਕਿਆ
ਜਸਥਾਨ ਵਿਚ ਇਕ ਗੁਰਸਿੱਖ ਕੁੜੀ ਨੂੰ ਕੜਾ ਅਤੇ ਕ੍ਰਿਪਾਨ ਪਹਿਨੀ ਹੋਣ ਕਰਕੇ ਲੋਕ ਸੇਵਾ ਕਮਿਸ਼ਨ ਵੱਲੋਂ ਕਰਵਾਈ ਜਾ ਰਹੀ ਨਿਆਂਇਕ ਪ੍ਰੀਖਿਆ ਵਿਚ ਰੋਕਣ ਦੀ ਕੋਸ਼ਿਸ਼ ਕੀਤੀ ਗਈ ਅਤੇ ਮਾਨਸਿਕ ਤੌਰ ’ਤੇ ਪਰੇਸ਼ਾਨ ਕੀਤਾ ਗਿਆ। ਇਸ ਘਟਨਾ ਨੂੰ ਲੈਕੇ ਸਿੱਖ ਜਥੇਬੰਦੀਆਂ ਵਿਚ ਭਾਰੀ ਰੋਸ ਪਾਇਆ ਜਾ
ਜੋਧਪੁਰ : ਰਾਜਸਥਾਨ ਵਿਚ ਇਕ ਗੁਰਸਿੱਖ ਕੁੜੀ ਨੂੰ ਕੜਾ ਅਤੇ ਕ੍ਰਿਪਾਨ ਪਹਿਨੀ ਹੋਣ ਕਰਕੇ ਲੋਕ ਸੇਵਾ ਕਮਿਸ਼ਨ ਵੱਲੋਂ ਕਰਵਾਈ ਜਾ ਰਹੀ ਨਿਆਂਇਕ ਪ੍ਰੀਖਿਆ ਵਿਚ ਰੋਕਣ ਦੀ ਕੋਸ਼ਿਸ਼ ਕੀਤੀ ਗਈ ਅਤੇ ਮਾਨਸਿਕ ਤੌਰ ’ਤੇ ਪਰੇਸ਼ਾਨ ਕੀਤਾ ਗਿਆ। ਇਸ ਘਟਨਾ ਨੂੰ ਲੈਕੇ ਸਿੱਖ ਜਥੇਬੰਦੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਏ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਇਸ ਮੰਦਭਾਗੀ ਘਟਨਾ ਦਾ ਵਿਰੋਧ ਕਰਦਿਆਂ ਸਬੰਧਤ ਅਧਿਕਾਰੀਆਂ ’ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਏ।
ਰਾਜਸਥਾਨ ਵਿਚ ਇਕ ਗੁਰਸਿੱਖ ਲੜਕੀ ਲਖਵਿੰਦਰ ਕੌਰ ਨੂੰ ਲੋਕ ਸੇਵਾ ਕਮਿਸ਼ਨ ਵੱਲੋਂ ਕਰਵਾਈ ਗਈ ਨਿਆਂਇਕ ਪ੍ਰੀਖਿਆ ਵਿਚ ਸ਼ਾਮਲ ਹੋਣ ਤੋਂ ਰੋਕਿਆ ਗਿਆ ਕਿਉਂਕਿ ਉਸ ਨੇ ਕੜਾ ਅਤੇ ਕ੍ਰਿਪਾਨ ਪਹਿਨੀ ਹੋਈ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਗੁਰਸਿੱਖ ਲੜਕੀ ਲਖਵਿੰਦਰ ਕੌਰ ਨੇ ਦੱਸਿਆ ਕਿ ਉਸ ਨੇ ਅਧਿਕਾਰੀਆਂ ਨੂੰ ਪੰਜ ਕਕਾਰਾਂ ਬਾਰੇ ਦੱਸਿਆ ਕਿ ਸੰਵਿਧਾਨ ਵਿਚ ਉਨ੍ਹਾਂ ਨੂੰ ਇਸ ਦੀ ਇਜਾਜ਼ਤ ਮਿਲੀ ਹੋਈ ਐ ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਕੜਾ ਅਤੇ ਕਿਰਪਾਨ ਉਤਾਰ ਕੇ ਜਾਣ ਲਈ ਕਿਹਾ ਕਿਹਾ।
ਇਸ ਘਟਨਾ ਦਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਸਖ਼ਤ ਵਿਰੋਧ ਜਤਾਇਆ ਗਿਆ ਏ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ ਇਹ ਅਸਲ ਵਿਚ ਹੈਰਾਨ ਕਰਨ ਵਾਲਾ ਏ ਕਿ ਇਕ ਅੰਮ੍ਰਿਤਧਾਰੀ ਮਹਿਲਾ ਵਕੀਲ ਬੀਬੀ ਲਖਵਿੰਦਰ ਕੌਰ ਨੂੰ ਰਾਜਸਥਾਨ ਦੇ ਪ੍ਰੀਖਿਆ ਕੇਂਦਰ ਵਿਚ ਦਾਖ਼ਲ ਹੋਣ ਤੋਂ ਰੋਕਿਆ ਗਿਆ ਕਿਉਂਕਿ ਉਸ ਨੇ ਸਿੱਖੀ ਦੇ ਚਿੰਨ੍ਹ ਪਹਿਨੇ ਹੋਏ ਸੀ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਆਪਣੇ ਹੀ ਦੇਸ਼ ਵਿਚ ਦੂਜੇ ਦਰਜੇ ਦੇ ਨਾਗਰਿਕ ਹੋਣ ਦਾ ਅਹਿਸਾਸ ਕਰਵਾਇਆ ਜਾ ਰਿਹਾ ਏ, ਜਦਕਿ ਦੇਸ਼ ਲਈ ਸਭ ਤੋਂ ਜ਼ਿਆਦਾ ਕੁਰਬਾਨੀਆਂ ਸਿੱਖਾਂ ਵੱਲੋਂ ਦਿੱਤੀਆਂ ਗਈਆਂ ਨੇ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਸਿੱਖ ਵਿਦਿਆਰਥੀਆਂ ਨਾਲ ਇਸ ਤਰ੍ਹਾਂ ਦੇ ਮਾਮਲੇ ਸਾਹਮਣੇ ਆ ਚੁੱਕੇ ਨੇ, ਪਤਾ ਨਹੀਂ ਕਦੋਂ ਸਿੱਖ ਵਿਦਿਆਰਥੀਆਂ ਨਾਲ ਇਹ ਵਿਤਕਰਾ ਖ਼ਤਮ ਹੋਵੇਗਾ।