ਹਰਸਿਮਰਤ ਬਾਦਲ ਨੇ ਲੋਕ ਸਭਾ ’ਚ ਚੁੱਕਿਆ ਡੱਲੇਵਾਲ ਦਾ ਮੁੱਦਾ

ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 21 ਦਿਨ ਤੋਂ ਮਰਨ ਵਰਤ ’ਤੇ ਬੈਠੇ ਹੋਏ ਨੇ, ਜਿਨ੍ਹਾਂ ਦੀ ਹਾਲਤ ਹੁਣ ਕਾਫ਼ੀ ਵਿਗੜਨੀ ਸ਼ੁਰੂ ਹੋ ਗਈ ਐ ਪਰ ਕੇਂਦਰ ਸਰਕਾਰ ਦੇ ਕੰਨ ’ਤੇ ਜੂੰ ਤੱਕ ਨਹੀਂ ਸਰਕ ਰਹੀ। ਸ਼੍ਰੋਮਣੀ ਅਕਾਲੀ ਦਲ ਦੀ ਸਾਂਸਦ ਹਰਸਿਮਰਤ ਕੌਰ ਬਾਦਲ ਵੱਲੋਂ ਡੱਲੇਵਾਲ ਦੇ ਮਰਨ ਵਰਤ ਦਾ ਮਾਮਲਾ ਲੋਕ ਸਭਾ ਵਿਚ ਉਠਾਇਆ ਗਿਆ;

Update: 2024-12-16 14:31 GMT

ਨਵੀਂ ਦਿੱਲੀ : ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 21 ਦਿਨ ਤੋਂ ਮਰਨ ਵਰਤ ’ਤੇ ਬੈਠੇ ਹੋਏ ਨੇ, ਜਿਨ੍ਹਾਂ ਦੀ ਹਾਲਤ ਹੁਣ ਕਾਫ਼ੀ ਵਿਗੜਨੀ ਸ਼ੁਰੂ ਹੋ ਗਈ ਐ ਪਰ ਕੇਂਦਰ ਸਰਕਾਰ ਦੇ ਕੰਨ ’ਤੇ ਜੂੰ ਤੱਕ ਨਹੀਂ ਸਰਕ ਰਹੀ। ਸ਼੍ਰੋਮਣੀ ਅਕਾਲੀ ਦਲ ਦੀ ਸਾਂਸਦ ਹਰਸਿਮਰਤ ਕੌਰ ਬਾਦਲ ਵੱਲੋਂ ਡੱਲੇਵਾਲ ਦੇ ਮਰਨ ਵਰਤ ਦਾ ਮਾਮਲਾ ਲੋਕ ਸਭਾ ਵਿਚ ਉਠਾਇਆ ਗਿਆ ਅਤੇ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਅਪੀਲ ਕੀਤੀ ਗਈ।


ਸ਼੍ਰੋਮਣੀ ਅਕਾਲੀ ਦਲ ਦੀ ਸਾਂਸਦ ਹਰਸਿਮਰਤ ਕੌਰ ਬਾਦਲ ਵੱਲੋਂ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮੁੱਦਾ ਉਠਾਇਆ ਗਿਆ। ਇਸ ਮੌਕੇ ਬੋਲਦਿਆਂ ਹਰਸਿਮਰਤ ਕੌਰ ਬਾਦਲ ਨੇ ਆਖਿਆ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ 21 ਦਿਨਾਂ ਤੋਂ ਮਰਨ ਵਰਤ ਕਰ ਰਹੇ ਨੇ ਪਰ ਕੇਂਦਰ ਸਰਕਾਰ ’ਤੇ ਇਸ ਦਾ ਕੋਈ ਅਸਰ ਨਹੀਂ ਹੋ ਰਿਹਾ, ਜਦਕਿ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਆਖ਼ਰੀ ਸਾਹਾਂ ’ਤੇ ਪੁੱਜ ਗਈ ਐ।

Full View

ਦੱਸ ਦਈਏ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਪੰਜਾਬ ਦੇ ਸਾਰੇ ਆਗੂਆਂ ਵੱਲੋਂ ਚਿੰਤਾ ਜਤਾਈ ਜਾ ਰਹੀ ਐ ਕਿਉਂਕਿ ਪਿਛਲੇ 21 ਦਿਨਾਂ ਤੋਂ ਉਨ੍ਹਾਂ ਨੇ ਅੰਨ ਦਾ ਇਕ ਦਾਣਾ ਵੀ ਆਪਣੇ ਸੰਘ ਤੋਂ ਹੇਠਾਂ ਨਹੀਂ ਉਤਾਰਿਆ,, ਹੁਣ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਕਈ ਆਗੂ ਕੇਂਦਰ ਸਰਕਾਰ ਨੂੰ ਚਿਤਾਵਨੀ ਦੇ ਚੁੱਕੇ ਨੇ ਕਿ ਜੇਕਰ ਜਗਜੀਤ ਸਿੰਘ ਡੱਲੇਵਾਲ ਨੂੰ ਕੁੱਝ ਹੋਇਆ ਤਾਂ ਸਰਕਾਰ ਨੂੰ ਇਸ ਦਾ ਖ਼ਾਮਿਆਜ਼ਾ ਭੁਗਤਣਾ ਪਵੇਗਾ।

Tags:    

Similar News