ਪੰਜਾਬ ਦੇ ਇੰਨ੍ਹਾਂ ਜ਼ਿਲ੍ਹਿਆਂ 'ਚ ਪੈ ਸਕਦਾ ਹੈ ਭਾਰੀ ਮੀਂਹ, ਮੌਸਮ ਵਿਭਾਗ ਨੇ ਸਾਂਝੀ ਕੀਤੀ ਜਾਣਕਾਰੀ

ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਕ ਅੱਜ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ । ਇਸ ਦੇ ਨਾਲ ਹੀ ਮੰਗਲਵਾਰ ਤੋਂ ਹਿਮਾਚਲ ਦੇ ਨਾਲ ਲੱਗਦੇ ਇਲਾਕਿਆਂ 'ਚ ਬਾਰਿਸ਼ ਦੀ ਸੰਭਾਵਨਾ ਦੇ ਨਾਲ ਯੈਲੋ ਅਲਰਟ ਵੀ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਹੈ ।;

Update: 2024-07-28 05:04 GMT

ਚੰਡੀਗੜ੍ਹ : ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਕ ਅੱਜ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ । ਇਸ ਦੇ ਨਾਲ ਹੀ ਮੰਗਲਵਾਰ ਤੋਂ ਹਿਮਾਚਲ ਦੇ ਨਾਲ ਲੱਗਦੇ ਇਲਾਕਿਆਂ 'ਚ ਬਾਰਿਸ਼ ਦੀ ਸੰਭਾਵਨਾ ਦੇ ਨਾਲ ਯੈਲੋ ਅਲਰਟ ਵੀ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਹੈ । ਜਾਣਕਾਰੀ ਅਨੁਸਾਰ ਬੀਤੇ ਦਿਨ ਪੰਜਾਬ ਦੇ ਕੁਝ ਇਲਾਕਿਆਂ 'ਚ ਹੋਈ ਹਲਕੀ ਬਾਰਿਸ਼ ਤੋਂ ਬਾਅਦ ਸੂਬੇ 'ਚ ਤਾਪਮਾਨ 1.7 ਡਿਗਰੀ ਤੱਕ ਦੀ ਗਿਰਾਵਟ ਰਿਕਾਰਡ ਕੀਤੀ ਗਈ ਹੈ । ਪੰਜਾਬ ਵਿੱਚ ਭਾਵੇਂ ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ ਆਈ ਹੈ ਪਰ ਅਜੇ ਵੀ ਔਸਤ ਤਾਪਮਾਨ ਆਮ ਨਾਲੋਂ 1.6 ਡਿਗਰੀ ਵੱਧ ਹੈ । ਦੱਸਦਈਏ ਕਿ ਪੰਜਾਬ ਦੇ ਬਠਿੰਡਾ ਵਿੱਚ ਤਾਪਮਾਨ 39.2 ਡਿਗਰੀ ਦਰਜ ਕੀਤਾ ਗਿਆ, ਫਤਿਹਗੜ੍ਹ ਸਾਹਿਬ ਵਿੱਚ ਵੱਧ ਤੋਂ ਵੱਧ ਤਾਪਮਾਨ 32.9 ਡਿਗਰੀ ਦਰਜ ਕੀਤਾ ਗਿਆ ਹੈ ।

ਮੌਸਮ ਵਿਗਿਆਨ ਕੇਂਦਰ (IMD) ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪੰਜਾਬ ਦੇ 11 ਜ਼ਿਲ੍ਹਿਆਂ ਤਰਨਤਾਰਨ, ਫ਼ਿਰੋਜ਼ਪੁਰ, ਕਪੂਰਥਲਾ, ਮੋਗਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਐਸ.ਏ.ਐਸ.ਨਗਰ, ਫਤਿਹਗੜ੍ਹ ਸਾਹਿਬ ਅਤੇ ਜ਼ਿਲ੍ਹਿਆਂ ਵਿੱਚ 50 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ ਜਦਕਿ ਪਟਿਆਲਾ ਅਤੇ ਹੋਰ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਬਹੁਤ ਘੱਟ ਹੈ ਦੱਸੀ ਗਈ ਹੈ ।

ਜਲੰਧਰ ਚ ਕੱਲ੍ਹ ਦਾ ਤਾਪਮਾਨ 33.8 ਡਿਗਰੀ ਤੱਕ ਰਿਕਾਰਡ ਕੀਤਾ ਗਿਆ ਹੈ ਜਦਕਿ ਅੱਜ ਤਾਪਮਾਨ 28 ਤੋਂ 36 ਡਿਗਰੀ ਤੱਕ ਹੋਣ ਦੀ ਸੰਭਾਵਨਾ ਮੌਸਮ ਵਿਭਾਗ ਵੱਲੋਂ ਜਤਾਈ ਜਾ ਰਹੀ ਹੈ ।


ਲੁਧਿਆਣਾ ਚ ਕੱਲ੍ਹ ਦਾ ਤਾਪਮਾਨ 34.6 ਡਿਗਰੀ ਤੱਕ ਰਿਕਾਰਡ ਕੀਤਾ ਗਿਆ ਹੈ ਜਦਕਿ ਅੱਜ ਤਾਪਮਾਨ 28 ਤੋਂ 35 ਡਿਗਰੀ ਤੱਕ ਹੋਣ ਦੀ ਸੰਭਾਵਨਾ ਮੌਸਮ ਵਿਭਾਗ ਵੱਲੋਂ ਜਤਾਈ ਜਾ ਰਹੀ ਹੈ ।


ਪਟਿਆਲਾ ਅਤੇ ਮੁਹਾਲੀ ਚ ਅੱਜ ਦਾ ਤਾਪਮਾਨ 30 ਤੋਂ 38 ਡਿਗਰੀ ਚ ਰਿਹਣ ਦੀ ਸੰਭਾਵਨਾ ਮੌਸਮ ਵਿਭਾਗ ਵੱਲੋਂ ਜਤਾਈ ਜਾ ਰਹੀ ਹੈ, ਜਦਕਿ ਇਨ੍ਹਾਂ ਜ਼ਿਲ੍ਹਿਆਂ ਚ ਹਲਕੇ ਬੱਦਲ ਰਿਹਣ ਦੀ ਜਾਣਕਾਰੀ ਵੀ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਹੈ ।

Tags:    

Similar News