ਪੰਜਾਬ 'ਚ ਅੱਜ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤੀ ਜਾਣਕਾਰੀ
ਮੌਸਮ ਵਿਭਾਗ ਨੇ ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਭਵਿੱਖਬਾਣੀ ਜਾਰੀ ਕੀਤੀ ਹੈ । ਦੱਸਦਈਏ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਪੰਜਾਬ ਵਿੱਚ ਘੱਟ ਬਰਸਾਤ ਰਿਕਾਰਡ ਕੀਤੀ ਗਈ ਹੈ।
ਚੰਡੀਗੜ੍ਹ : ਇਨ੍ਹੀਂ ਦਿਨੀਂ ਹੁੰਮਸ ਅਤੇ ਗਰਮੀ ਨੇ ਪੰਜਾਬ ਦੇ ਲੋਕਾਂ ਨੂੰ ਕਾਫੀ ਪਰੇਸ਼ਾਨ ਕੀਤਾ ਹੋਇਆ ਹੈ , ਜਿਸ ਦੇ ਚਲਦੇ ਅੱਜ ਮੌਸਮ ਵਿਭਾਗ ਵੱਲੋਂ ਇੱਕ ਰਾਹਤ ਦੀ ਖਬਰ ਸਾਂਝੀ ਕੀਤੀ ਗਈ ਹੈ । ਮੌਸਮ ਵਿਭਾਗ ਨੇ ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਹਲਕੀ ਬਰਸਾਤ ਦੀ ਭਵਿੱਖਬਾਣੀ ਜਾਰੀ ਕੀਤੀ ਹੈ । ਮੌਸਮ ਵਿਭਾਗ ਨੇ ਇਹ ਵੀ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਪੰਜਾਬ ਵਿੱਚ ਘੱਟ ਬਰਸਾਤ ਰਿਕਾਰਡ ਕੀਤੀ ਗਈ ਹੈ । । ਮੌਸਮ ਵਿਭਾਗ ਅਨੁਸਾਰ ਤਾਂ ਬੁੱਧਵਾਰ ਨੂੰ ਜ਼ਿਆਦਾਤਰ ਜ਼ਿਲ੍ਹਿਆਂ 'ਚ ਮੀਂਹ ਸਵੇਰ 11 ਤੋਂ ਦੁਪਿਹਰ 1 ਵਜੇ ਤੱਕ ਪੈਣ ਦੀ ਜਾਣਕਾਰੀ ਵੀ ਸਾਂਝੀ ਕੀਤੀ ਗਈ ਹੈ , ਦੱਸਦਈਏ ਇਸ ਤੋਂ ਬਾਅਦ ਸ਼ਾਮ ਤੱਕ ਬੱਦਲਾਂ ਦੇ ਨਾਲ ਹਲਕਿ ਧੁੱਪ ਵੀ ਰਹਿ ਸਕਦੀ ਹੈ ਅਤੇ ਇਹ ਵੀ ਕਿਹਾ ਜਾ ਰਿਹਾ ਹੈ ਕਿ ਦੇਰ ਰਾਤ ਨੂੰ ਵੀ ਭਾਰੀ ਬਰਸਾਤ ਹੋ ਸਕਦੀ ਹੈ ।
ਇੰਨਾ ਜ਼ਿਲ੍ਹਿਆਂ 'ਚ ਹੋਵੇਗੀ ਅੱਜ ਭਾਰੀ ਬਰਸਾਤ
ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਕ ਬੁੱਧਵਾਰ ਤੋਂ ਪੰਜਾਬ ਚ ਮਾਨਸੂਨ ਐਕਟਿਵ ਹੋਵੇਗਾ ਜਿਸ ਕਾਰਨ ਮੀਂਹ ਦੇ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ ਇਸ ਦੇ ਨਾਲ ਹੀ ਜੇ ਗੱਲ਼ ਲੁਧਿਆਣਾ, ਪਟਿਆਲਾ, ਫਤਿਹਗੜ੍ਹ ਸਾਹਿਬ ਜਿਲ੍ਹਿਆਂ ਚ ਸਵੇਰ 11 ਤੋਂ ਦੁਪਿਰ 2 ਵਜੇ ਦੇ ਵਿੱਚ ਹਲਕੀ ਬਰਸਾਤ ਦੀ ਸੰਭਾਵਨਾ ਹੈ ਅਤੇ ਇਸ ਤੋਂ ਬਾਅਦ ਸ਼ਾਮ ਤੱਕ ਬੱਦਲਾਂ ਦੇ ਨਾਲ ਧੁੱਪ ਰਹਿ ਸਕਦੀ ਹੈ , ਗਰੁਦਾਸਪੁਰ ਚ ਸਵੇਰ 8 ਵਜੇ ਤੋਂ ਮੀਂਹ ਸ਼ੁਰੂ ਹੋ ਸਕਦਾ ਹੈ ਜਿਸ ਤੋਂ ਬਾਅਦ ਇਹ 11 ਵਜੇ ਤੱਕ ਪੈ ਸਕਦਾ ਹੈ, ਦੁਪਿਹਰ ਤੋਂ ਬਾਅਦ ਫਿਰ ਤੋਂ ਹਲਕੀ ਧੁੱਪ ਦੇ ਨਾਲ ਬੱਦਲ ਰਹਿ ਸਕਦੇ ਨੇ,ਅੰਮ੍ਰਿਤਸਰ, ਤਰਨਤਾਰਨ ਜ਼ਿਲ੍ਹਿਆਂ 'ਚ ਅੱਜ ਮੀਂਹ ਨਹੀਂ ਹੋਵੇਗਾ ਇਸ ਜ਼ਿਲ੍ਹੇ 'ਚ ਹਲਕੀ ਧੁੱਪ ਦੇ ਨਾਲ ਬੱਦਲ ਰਹਿਣ ਦੀ ਸੰਭਾਵਨਾ ਮੌਸਮ ਵਿਭਾਗ ਵੱਲੋਂ ਦਿੱਤੀ ਗਈ ਹੈ।
ਇਸ ਸਾਲ 34% ਘੱਟ ਪਿਆ ਹੈ ਪੰਜਾਬ 'ਚ ਮੀਂਹ
ਮੌਸਮ ਵਿਭਾਗ ਮੁਤਾਬਕ ਇਸ ਸਾਲ 101 ਫੀਸਦੀ ਮੀਂਹ ਪੈਣ ਦੀ ਉਮੀਦ ਸੀ। ਪਰ ਇਸ ਦੇ ਉਲਟ ਪੰਜਾਬ ਸਮੇਤ ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਵਿੱਚ ਆਮ ਨਾਲੋਂ ਘੱਟ ਮੀਂਹ ਦਰਜ ਕੀਤਾ ਗਿਆ ਹੈ । ਮੌਸਮ ਵਿਭਾਗ ਦੇ ਅਨੁਸਾਰ 1 ਜੂਨ ਤੋਂ 15 ਜੁਲਾਈ ਤੱਕ ਪੰਜਾਬ ਵਿੱਚ 34 ਫੀਸਦੀ ਘੱਟ, ਹਰਿਆਣਾ ਅਤੇ ਹਿਮਾਚਲ ਵਿੱਚ 35-35 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ । ਪੰਜਾਬ ਵਿੱਚ ਹੁਣ ਤੱਕ ਸਿਰਫ਼ 85.1 ਫ਼ੀਸਦੀ ਹੀ ਮੀਂ ਦਰਜ ਕੀਤਾ ਗਿਆ ਹੈ ਜਦਕਿ ਹਰ ਸਾਲ ਆਮ ਤੌਰ 'ਤੇ 128.4 ਮਿਲੀਮੀਟਰ ਮੀਂਹ ਦਰਜ ਕੀਤਾ ਜਾਂਦਾ ਹੈ ।