ਪੰਜਾਬ ਸਰਕਾਰ ਦੇ ਸਕੂਲਾਂ 'ਚ ਵਧਾਇਆ ਛੁਟੀਆਂ

ਪੰਜਾਬ 'ਚ ਪਿੱਛਲੇ 1 ਹਫਤੇ 'ਚ ਹੜ੍ਹਾਂ ਦੀ ਮਾਰ ਰਹੀ ਹੈ ਅਤੇ ਪੰਜਾਬ ਸਰਕਾਰ ਵਲੋਂ ਲਗਾਤਾਰ ਹੀ ਇਹਨਾਂ ਹਲਾਤਾਂ ਨਾਲ ਨਜਿੱਠਣ ਲਈ ਨਵੀਆਂ ਨੀਤੀਆਂ ਬਣਾਇਆ ਜਾ ਰਹੀਆਂ ਨੇ। ਮੀਂਹ ਤੇ ਮੌਜੂਦਾ ਹੜ੍ਹ ਦੀ ਸਥਿਤੀ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਵਧਾ ਦਿੱਤੀਆਂ ਗਈਆਂ ਨੇ। ਸੂਬੇ ਦੇ ਸਾਰੇ ਸਰਕਾਰੀ,ਏਡਿਡ,ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 3 ਸਤੰਬਰ ਤੱਕ ਬੰਦ ਰਹਿਣਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖ਼ੁਦ ਐਲਾਨ ਕੀਤਾ ਹੈ ਅਤੇ ਜਾਣਕਾਰੀ ਦਿੱਤੀ ਗਈ ਕਿ ਸੂਬੇ ਦੇ ਸਾਰੇ ਸਕੂਲਾਂ ਵਿਚ 3 ਸਤੰਬਰ ਤਕ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ।

Update: 2025-08-31 13:15 GMT

ਚੰਡੀਗੜ੍ਹ (ਵਿਵੇਕ ਕੁਮਾਰ): ਪੰਜਾਬ 'ਚ ਪਿੱਛਲੇ 1 ਹਫਤੇ 'ਚ ਹੜ੍ਹਾਂ ਦੀ ਮਾਰ ਰਹੀ ਹੈ ਅਤੇ ਪੰਜਾਬ ਸਰਕਾਰ ਵਲੋਂ ਲਗਾਤਾਰ ਹੀ ਇਹਨਾਂ ਹਲਾਤਾਂ ਨਾਲ ਨਜਿੱਠਣ ਲਈ ਨਵੀਆਂ ਨੀਤੀਆਂ ਬਣਾਇਆ ਜਾ ਰਹੀਆਂ ਨੇ। ਮੀਂਹ ਤੇ ਮੌਜੂਦਾ ਹੜ੍ਹ ਦੀ ਸਥਿਤੀ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਵਧਾ ਦਿੱਤੀਆਂ ਗਈਆਂ ਨੇ। ਸੂਬੇ ਦੇ ਸਾਰੇ ਸਰਕਾਰੀ,ਏਡਿਡ,ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 3 ਸਤੰਬਰ ਤੱਕ ਬੰਦ ਰਹਿਣਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖ਼ੁਦ ਐਲਾਨ ਕੀਤਾ ਹੈ ਅਤੇ ਜਾਣਕਾਰੀ ਦਿੱਤੀ ਗਈ ਕਿ ਸੂਬੇ ਦੇ ਸਾਰੇ ਸਕੂਲਾਂ ਵਿਚ 3 ਸਤੰਬਰ ਤਕ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ।

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਦਿਆਂ ਲਿਖਿਆ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬੇ ਦੇ ਸਾਰੇ ਸਰਕਾਰੀ,ਏਡਿਡ,ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 3 ਸਤੰਬਰ 2025 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਮਾਪਿਆਂ ਅਤੇ ਵਿਦਿਆਰਥੀਆਂ ਨੂੰ ਬੇਨਤੀ ਹੈ ਕਿ ਸੁਰੱਖਿਆ ਨੂੰ ਪਹਿਲ ਦੇਣ ਤੇ ਪ੍ਰਸ਼ਾਸਨ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ।

Tags:    

Similar News