ਲਾਲਪੁਰਾ ਦੇ ਬਿਆਨ ’ਤੇ ਸਿੱਖ ਜਥੇਬੰਦੀਆਂ ’ਚ ਭਾਰੀ ਰੋਸ

ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਪ੍ਰਧਾਨ ਇਕਬਾਲ ਸਿੰਘ ਲਾਲਪੁਰਾ ਵੱਲੋਂ ਦਿੱਤੇ ਗਏ ਇਕ ਵਿਵਾਦਤ ਬਿਆਨ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਏ। ਦਰਅਸਲ ਇਕਬਾਲ ਸਿੰਘ ਲਾਲਪੁਰਾ ਵੱਲੋਂ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਵਿਸ਼ਨੂੰ ਦਾ ਅਵਤਾਰ ਦੱਸਿਆ ਗਿਆ ਏ।;

Update: 2024-09-12 07:59 GMT

ਅੰਮ੍ਰਿਤਸਰ :ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਪ੍ਰਧਾਨ ਇਕਬਾਲ ਸਿੰਘ ਲਾਲਪੁਰਾ ਵੱਲੋਂ ਦਿੱਤੇ ਗਏ ਇਕ ਵਿਵਾਦਤ ਬਿਆਨ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਏ। ਦਰਅਸਲ ਇਕਬਾਲ ਸਿੰਘ ਲਾਲਪੁਰਾ ਵੱਲੋਂ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਵਿਸ਼ਨੂੰ ਦਾ ਅਵਤਾਰ ਦੱਸਿਆ ਗਿਆ ਏ। ਐਸਜੀਪੀਸੀ ਪ੍ਰਧਾਨ ਦਾ ਕਹਿਣਾ ਏ ਕਿ ਇਹ ਆਰਐਸਐਸ ਅਤੇ ਭਾਜਪਾ ਆਗੂਆਂ ਨੂੰ ਖ਼ੁਸ਼ ਕਰਨ ਲਈ ਕੀਤੀ ਗਈ ਕੋਝੀ ਹਰਕਤ ਐ।

ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਪ੍ਰਧਾਨ ਇਕਬਾਲ ਸਿੰਘ ਲਾਲਪੁਰਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਵਿਸ਼ਨੂੰ ਦਾ ਅਵਤਾਰ ਦੱਸਿਆ ਗਿਆ ਏ, ਜਿਸ ਨੂੰ ਲੈ ਕੇ ਸਿੱਖਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਏ। ਲਾਲਪੁਰਾ ਦੇ ਇਸ ਬਿਆਨ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਇਤਰਾਜ਼ ਜਤਾਇਆ ਗਿਆ ਏ। ਐਡਵੋਕੇਟ ਧਾਮੀ ਨੇ ਆਖਿਆ ਕਿ ਇਕਬਾਲ ਸਿੰਘ ਲਾਲਪੁਰਾ ਵੱਲੋਂ ਸਿੱਖ ਆਸਥਾ ਦੇ ਸਿਧਾਂਤਾਂ ਅਤੇ ਪਵਿੱਤਰ ਗੁਰਬਾਣੀ ਦੀ ਵਿਚਾਰਧਾਰਾ ਦੇ ਖ਼ਿਲਾਫ਼ ਮਨਘੜੰਤ ਬਿਆਨਬਾਜ਼ੀ ਕੀਤੀ ਗਈ ਐ, ਜਿਸ ਨਾਲ ਸਿੱਖ ਸਮਾਜ ਦੀ ਵਿਲੱਖਣਤਾ ਅਤੇ ਮੌਲਿਕਤਾ ਨੂੰ ਠੇਸ ਪੁੱਜੀ ਐ।

ਉਨ੍ਹਾਂ ਆਖਿਆ ਕਿ ਲਾਲਪੁਰਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਵਿਸ਼ਨੂੰ ਦਾ ਅਵਤਾਰ ਦੱਸਿਆ ਏ ਜੋ ਆਰਐਸਐਸ ਅਤੇ ਭਾਜਪਾ ਦੇ ਨੇਤਾਵਾਂ ਨੂੰ ਖ਼ੁਸ਼ ਕਰਨ ਦੇ ਲਈ ਉਨ੍ਹਾਂ ਦੀ ਸ਼ਰਾਰਤੀ ਹਰਕਤ ਐ। ਐਡਵੋਕੇਟ ਧਾਮੀ ਨੇ ਆਖਿਆ ਕਿ ਲਾਲਪੁਰਾ ਦੀ ਇਸ ਤਰ੍ਹਾਂ ਦੀ ਬਿਆਨਬਾਜ਼ੀ ਗੁਰੂਆਂ ਅਤੇ ਸਿੱਖ ਸਮਾਜ ਦੀ ਵਿਚਾਰਧਾਰਾ ਦਾ ਅਪਮਾਨ ਐ, ਜਿਸ ਨੂੰ ਲੈਕੇ ਲਾਲਪੁਰਾ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਐ।

ਐਸਜੀਪੀਸੀ ਪ੍ਰਧਾਨ ਨੇ ਅੱਗੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰ ਗੁਰਬਾਣੀ ਸਿਰਫ਼ ਇਕ ਅਕਾਲ ਪੁਰਖ਼ ਨਾਲ ਜੋੜਦੀ ਐ ਅਤੇ ਸਿੱਖ ਧਰਮ ਵਿਚ ਅਵਤਾਰ ਦਾ ਕੋਈ ਸਥਾਨ ਨਹੀਂ। ਲਾਲਪੁਰਾ ਵੱਲੋਂ ਸਿੱਖ ਗੁਰੂਆਂ ਨੂੰ ਹਿੰਦੂ ਦੇਵੀ ਦੇਵਤਿਆਂ ਨਾਲ ਜੋੜਨਾ ਆਰਐਸਐਸ ਦੇ ਏਜੰਡੇ ਨੂੰ ਅੱਗੇ ਵਧਾਉਣ ਦਾ ਹੀ ਹਿੱਸਾ ਏ। ਧਾਮੀ ਨੇ ਆਖਿਆ ਕਿ ਇਹ ਸਿੱਖ ਸਮਾਜ ਦੇ ਲਈ ਵੱਡੀ ਚਿੰਤਾ ਦਾ ਵਿਸ਼ਾ ਏ, ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਦਖ਼ਲ ਕਰਨਾ ਚਾਹੀਦਾ ਏ ਤਾਂ ਕਿ ਭਵਿੱਖ ਵਿਚ ਕੋਈ ਅਜਿਹਾ ਸਿੱਖ ਵਿਰੋਧੀ ਬਿਆਨ ਨਾ ਦੇ ਸਕੇ।

ਦੱਸ ਦਈਏ ਕਿ ਇਹ ਕੋਈ ਪਹਿਲੀ ਵਾਰ ਨਹੀਂ ਜਦੋਂ ਕਿਸੇ ਭਾਜਪਾ ਆਗੂ ਨੇ ਸਿੱਖ ਗੁਰੂਆਂ ਨੂੰ ਲੈ ਕੇ ਅਜਿਹੀ ਬਿਆਨਬਾਜ਼ੀ ਕੀਤੀ ਹੋਵੇ, ਇਸ ਤੋਂ ਪਹਿਲਾਂ ਆਰਐਸਐਸ ਦੇ ਮੁਖੀ ਮੋਹਨ ਭਾਗਵਤ ਖ਼ੁਦ ਕਈ ਵਾਰ ਅਜਿਹੇ ਬਿਆਨ ਦੇ ਚੁੱਕੇ ਨੇ।


Tags:    

Similar News