ਸੜਕ ਹਾਦਸੇ ਦੌਰਾਨ ਪਤੀ-ਪਤਨੀ ਦੀ ਮੌਤ, ਸਕੂਟੀ ਨੂੰ ਟਰੱਕ ਨੇ ਮਾਰੀ ਟੱਕਰ
ਮੁਕੇਰੀਆਂ-ਪਠਾਨਕੋਟ ਨੈਸ਼ਨਲ ਹਾਈਵੇਅ ’ਤੇ ਉਸ ਸਮੇਂ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਜਦੋਂ ਆਪਣੇ ਬੱਚੇ ਸਮੇਤ ਸਕੂਟੀ ’ਤੇ ਸਵਾਰ ਹੋ ਕੇ ਜਾ ਰਹੇ ਪਤੀ-ਪਤਨੀ ਨੂੰ ਕਿਸੇ ਅਣਪਛਾਤੇ ਟਰੱਕ ਨੇ ਸਾਈਡ ਮਾਰ ਦਿੱਤੀ, ਜਿਸ ਵਿਚ ਪਤੀ ਪਤਨੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਬੱਚਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ।
ਹੁਸ਼ਿਆਰਪੁਰ : ਮੁਕੇਰੀਆਂ-ਪਠਾਨਕੋਟ ਨੈਸ਼ਨਲ ਹਾਈਵੇਅ ’ਤੇ ਉਸ ਸਮੇਂ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਜਦੋਂ ਆਪਣੇ ਬੱਚੇ ਸਮੇਤ ਸਕੂਟੀ ’ਤੇ ਸਵਾਰ ਹੋ ਕੇ ਜਾ ਰਹੇ ਪਤੀ-ਪਤਨੀ ਨੂੰ ਕਿਸੇ ਅਣਪਛਾਤੇ ਟਰੱਕ ਨੇ ਸਾਈਡ ਮਾਰ ਦਿੱਤੀ, ਜਿਸ ਵਿਚ ਪਤੀ ਪਤਨੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਬੱਚਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ।
ਜ਼ਿਲ੍ਹਾ ਹੁਸ਼ਿਆਰਪੁਰ ਦੇ ਮੁਕੇਰੀਆਂ-ਪਠਾਨਕੋਟ ਨੈਸ਼ਨਲ ਹਾਈਵੇਅ ’ਤੇ ਇਕ ਭਿਆਨਕ ਸੜਕ ਹਾਦਸੇ ਵਿਚ ਪਤੀ ਪਤਨੀ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪਾ੍ਰਪਤ ਹੋਇਆ ਏ, ਜਦਕਿ ਉਨ੍ਹਾਂ ਦਾ ਬੱਚਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਪਤੀ ਪਤਨੀ ਆਪਣੇ ਬੱਚੇ ਸਮੇਤ ਸਕੂਟੀ ’ਤੇ ਸਵਾਰ ਹੋ ਕੇ ਜਾ ਰਹੇ ਸੀ ਕਿ ਪਿੱਛੋਂ ਉਨ੍ਹਾਂ ਨੂੰ ਇਕ ਟਰੱਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਪਤੀ ਪਤਨੀ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਬੱਚਾ ਜ਼ਖ਼ਮੀ ਹੋ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਚਸ਼ਮਦੀਦ ਨੇ ਦੱਸਿਆ ਕਿ ਉਹ ਸੈਰ ਕਰ ਰਿਹਾ ਸੀ ਕਿ ਉਸ ਨੂੰ ਖੜਾਕ ਦੀ ਆਵਾਜ਼ ਸੁਣਾਈ ਦਿੱਤੀ। ਜਦੋਂ ਉਸ ਨੇ ਜਾ ਕੇ ਦੇਖਿਆ ਤਾਂ ਸਕੂਟੀ ਸਵਾਰ ਡਿੱਗੇ ਹੋਏ ਸੀ, ਜਿਨ੍ਹਾਂ ਦੀ ਮੌਤ ਹੋ ਚੁੱਕੀ ਸੀ, ਜਦਕਿ ਬੱਚਾ ਜ਼ਖ਼ਮੀ ਹੋ ਗਿਆ ਸੀ, ਜਿਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਟਰੱਕ ਡਰਾਇਵਰ ਮੌਕੇ ਤੋਂ ਫ਼ਰਾਰ ਹੋ ਗਿਆ।
ਉਧਰ ਜਦੋਂ ਇਸ ਸਬੰਧੀ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਮੌਕੇ ’ਤੇ ਪੁੱਜੇ ਐਸਆਈ ਪ੍ਰਿੰਸਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਰਾਕੇਸ਼ ਕੁਮਾਰ ਅਤੇ ਅੰਜੂ ਬਾਲਾ ਦੇ ਰੂਪ ਵਿਚ ਹੋਈ ਐ, ਜੋ ਪਤੀ ਪਤਨੀ ਸਨ ਅਤੇ ਮੁਕੇਰੀਆਂ ਦੇ ਪਿੰਡ ਭੱਠੀਆਂ ਰਾਜਪੂਤਾਂ ਦੇ ਰਹਿਣ ਵਾਲੇ ਸਨ।
ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਟਰੱਕ ਡਰਾਇਵਰ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਐ, ਜਿਸ ਦੇ ਲਈ ਆਸਪਾਸ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਨੇ।