ਇਕ ਕਿਲੋ ਹੈਰੋਇਨ ਫੜੀ ਤਾਂ ਮਿਲੇਗਾ ਸਵਾ ਲੱਖ ਦਾ ਇਨਾਮ, CM ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਇਆ ਗਿਆ। ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤਿਰੰਗਾ ਲਹਿਰਾਇਆ ਗਿਆ। ਇਸ ਤੋਂ ਬਾਅਦ ਜਿੱਥੇ ਉਨ੍ਹਾਂ ਵੱਲੋਂ ਪ੍ਰੇਡ ਦਾ ਨਿਰੀਖਣ ਕੀਤਾ ਗਿਆ, ਉਥੇ ਹੀ ਆਪਣੇ ਭਾਸ਼ਣ ਦੌਰਾਨ ਕਈ ਵੱਡੇ ਐਲਾਨ ਵੀ ਕੀਤੇ।

Update: 2025-08-15 08:58 GMT

ਫਰੀਦਕੋਟ : ਪੰਜਾਬ ਸਰਕਾਰ ਵੱਲੋਂ ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਇਆ ਗਿਆ। ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤਿਰੰਗਾ ਲਹਿਰਾਇਆ ਗਿਆ। ਇਸ ਤੋਂ ਬਾਅਦ ਜਿੱਥੇ ਉਨ੍ਹਾਂ ਵੱਲੋਂ ਪ੍ਰੇਡ ਦਾ ਨਿਰੀਖਣ ਕੀਤਾ ਗਿਆ, ਉਥੇ ਹੀ ਆਪਣੇ ਭਾਸ਼ਣ ਦੌਰਾਨ ਕਈ ਵੱਡੇ ਐਲਾਨ ਵੀ ਕੀਤੇ।

Full View

ਆਜ਼ਾਦੀ ਦਿਹਾੜੇ ਮੌਕੇ ਫਰੀਦਕੋਟ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤਿਰੰਗਾ ਲਹਿਰਾਇਆ ਗਿਆ। ਇਸ ਦੌਰਾਨ ਉਨ੍ਹਾਂ ਦੇ ਨਾਲ ਸਮਾਗਮ ਵਿਚ ਉਨ੍ਹਾਂ ਦੀ ਸੁਪਤਨੀ ਡਾ. ਗੁਰਪ੍ਰੀਤ ਕੌਰ ਵੀ ਮੌਜੂਦ ਸਨ। ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਮੁੱਖ ਸਕੱਤਰ ਕੈਪ ਸਿਨ੍ਹਾ ਦੇ ਨਾਲ ਪ੍ਰੇਡ ਦਾ ਨਿਰੀਖਣ ਕੀਤਾ ਅਤੇ ਸਮਾਗਮ ਵਿਚ ਸ਼ਾਮਲ ਬੱਚਿਆਂ ਅਤੇ ਪੁਲਿਸ ਮੁਲਾਜ਼ਮਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ।

ਹਮਦਰਦ ਟੀਵੀ ਦੇਖੋ :

Full View

ਇਸ ਮੌਕੇ ਭਾਸ਼ਣ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਿੱਥੇ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ ਗਈਆਂ, ਉਥੇ ਹੀ ਉਨ੍ਹਾਂ ਵੱਲੋਂ ਪੰਜਾਬ ਵਾਸੀਆਂ ਨੂੰ ਅਜ਼ਾਦੀ ਦਿਹਾੜੇ ਦਾ ਤੋਹਫ਼ਾ ਦਿੰਦਿਆਂ ਕਈ ਵੱਡੇ ਐਲਾਨ ਵੀ ਕੀਤੇ ਗਏ। ਉਨ੍ਹਾਂ ਨੇ ਜਿੱਥੇ ਨਸ਼ਾ ਫੜਨ ਵਾਲੇ ਪੁਲਿਸ ਮੁਲਾਜ਼ਮਾਂ ਲਈ ਰਿਵਾਰਡ ਦੇਣ ਦੀ ਗੱਲ ਕੀਤੀ, ਉਥੇ ਹੀ ਉਨ੍ਹਾਂ ਵੱਲੋਂ 1600 ਨਵੀਂਆਂ ਪੋਸਟਾਂ ਦਾ ਵੀ ਐਲਾਨ ਕੀਤਾ ਗਿਆ।


ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਜਦੋਂ ਤੱਕ ਪੰਜਾਬ ਨੰਬਰ ਵੰਨ ਨਹੀਂ ਬਣੇਗਾ, ਉਦੋਂ ਤੱਕ ਦੇਸ਼ ਵੀ ਨੰਬਰ 1 ਨਹੀਂ ਬਣ ਸਕਦਾ। ਉਨ੍ਹਾਂ ਵੱਲੋਂ ਸਮਾਗਮ ਵਿਚ ਮੌਜੂਦ ਅਧਿਕਾਰੀਆਂ, ਮੁਲਾਜ਼ਮਾਂ ਅਤੇ ਬੱਚਿਆਂ ਨੂੰ ਅਜ਼ਾਦੀ ਦਿਹਾੜੇ ਦੀ ਮੁਬਾਰਕਵਾਦ ਵੀ ਦਿੱਤੀ ਗਈ


ਦੱਸ ਦਈਏ ਕਿ ਇਸ ਦੌਰਾਨ ਮੁੱਖ ਮੰਤਰੀ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ, ਕਾਰਗਿਲ ਯੁੱਧ ਦੇ ਹੀਰੋਜ਼ ਅਤੇ ਵੱਖ ਵੱਖ ਖੇਤਰਾਂ ਵਿਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਸਖ਼ਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

Tags:    

Similar News