ਜੇ ਸੁਖਬੀਰ ਨੇ ਸਾਡੀ ਮੰਨੀ ਹੁੰਦੀ ਤਾਂ ਅੱਜ ਇਹ ਨੌਬਤ ਨਾ ਆਉਂਦੀ : ਸੁਰਜੀਤ ਰੱਖੜਾ

ਸਭ ਦੀਆਂ ਨਜ਼ਰਾਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਟਿਕੀਆਂ ਹੋਈਆਂ ਨੇ ਕਿ ਜਥੇਦਾਰ ਸਾਹਿਬਾਨ ਵੱਲੋਂ ਇਸ ’ਤੇ ਕੀ ਫ਼ੈਸਲਾ ਸੁਣਾਇਆ ਜਾਵੇਗਾ। ਸੀਨੀਅਰ ਅਕਾਲੀ ਆਗੂ ਸੁਰਜੀਤ ਸਿੰਘ ਰੱਖੜਾ ਦਾ ਕਹਿਣਾ ਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ ਐ, ਉਥੋਂ ਜੋ ਵੀ ਫ਼ੈਸਲਾ ਆਵੇਗਾ, ਉਹ ਸਾਨੂੰ ਖਿੜੇ ਮੱਥੇ ਪ੍ਰਵਾਨ ਹੋਵੇਗਾ।

Update: 2024-08-10 11:56 GMT

ਨਾਭਾ : ਸੁਖਬੀਰ ਬਾਦਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਸਪੱਸ਼ਟੀਕਰਨ ਸੌਂਪੇ ਜਾਣ ਤੋਂ ਬਾਅਦ ਹੁਣ ਸਭ ਦੀਆਂ ਨਜ਼ਰਾਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਟਿਕੀਆਂ ਹੋਈਆਂ ਨੇ ਕਿ ਜਥੇਦਾਰ ਸਾਹਿਬਾਨ ਵੱਲੋਂ ਇਸ ’ਤੇ ਕੀ ਫ਼ੈਸਲਾ ਸੁਣਾਇਆ ਜਾਵੇਗਾ। ਸੀਨੀਅਰ ਅਕਾਲੀ ਆਗੂ ਸੁਰਜੀਤ ਸਿੰਘ ਰੱਖੜਾ ਦਾ ਕਹਿਣਾ ਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ ਐ, ਉਥੋਂ ਜੋ ਵੀ ਫ਼ੈਸਲਾ ਆਵੇਗਾ, ਉਹ ਸਾਨੂੰ ਖਿੜੇ ਮੱਥੇ ਪ੍ਰਵਾਨ ਹੋਵੇਗਾ।

ਨਾਭਾ ਵਿਖੇ ਪੁੱਜੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਅਕਾਲੀ ਦਲ ਬਾਰੇ ਗੱਲਬਾਤ ਕਰਦਿਆਂ ਆਖਿਆ ਕਿ ਅਕਾਲੀ ਦਲ ਦੋਫਾੜ ਨਹੀਂ ਹੋਇਆ, ਅਕਾਲੀ ਦਲ ਹਮੇਸ਼ਾ ਇਕ ਰਹੇਗਾ। ਉਨ੍ਹਾਂ ਇਹ ਵੀ ਆਖਿਆ ਕਿ ਸਾਰੇ ਮਸਲੇ ਦੀ ਜੜ੍ਹ ਸੁਖਬੀਰ ਬਾਦਲ ਐ, ਜੇਕਰ ਸਾਡੇ ਕਹੇ ਮੁਤਾਬਕ ਪਹਿਲਾਂ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁੱਖ ਹੋ ਕੇ ਮੁਆਫ਼ੀ ਮੰਗ ਲੈਂਦੇ ਤਾਂ ਅੱਜ ਨੌਬਤ ਇੱਥੋਂ ਤੱਕ ਨਾ ਪਹੁੰਚਦੀ।

ਦੱਸ ਦਈਏ ਕਿ ਜਿੱਥੇ ਸੁਖਬੀਰ ਬਾਦਲ ਵੱਲੋਂ ਆਪਣਾ ਸਪੱਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਗਿਆ ਏ, ਉਥੇ ਹੀ ਹੋਰ ਅਕਾਲੀ ਆਗੂਆਂ ਵੱਲੋਂ ਵੀ ਆਪਣੀਆਂ ਗਲ਼ਤੀਆਂ ਦਾ ਪੁਲੰਦਾ ਲਿਖਤੀ ਰੂਪ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਗਿਆ ਏ, ਪਰ ਦੇਖਣਾ ਹੋਵੇਗਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ’ਤੇ ਕੀ ਫ਼ੈਸਲਾ ਸੁਣਾਇਆ ਜਾਵੇਗਾ।

Tags:    

Similar News