ਡੀਜੀਪੀ ਸਪੈਸ਼ਲ ਅਰਪਿਤ ਸ਼ੁਕਲਾ ਵੱਲੋਂ ਪੁਲਿਸ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਡੀਜੀਪੀ ਸਪੈਸ਼ਲ ਅਰਪਿਤ ਸ਼ੁਕਲਾ ਨੇ ਜਲੰਧਰ ਵਿਖੇ ਪੁਲਿਸ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਉਹਨਾਂ ਮੀਡਿਆ ਨਾਲ ਗੱਲ ਕਰਦਿਆਂ ਕਿਹਾ ਕਿ ਬੀਤੇ ਦਿਨਾਂ ਵਿੱਚ ਸ਼ੁਰੂ ਕੀਤੀ ਗਈ ਪੈਂਡਿੰਗ ਕੇਸਾਂ ਨੂੰ ਖਤਮ ਕਰਨ ਦੀ ਮੁਹਿਮ ਵਿੱਚ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕੇਸਾਂ ਦਾ ਜਲਦ ਨਿਪਟਾਰਾ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ।;

Update: 2025-02-14 10:39 GMT

ਜਲੰਧਰ : ਡੀਜੀਪੀ ਸਪੈਸ਼ਲ ਅਰਪਿਤ ਸ਼ੁਕਲਾ ਨੇ ਜਲੰਧਰ ਵਿਖੇ ਪੁਲਿਸ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਉਹਨਾਂ ਮੀਡਿਆ ਨਾਲ ਗੱਲ ਕਰਦਿਆਂ ਕਿਹਾ ਕਿ ਬੀਤੇ ਦਿਨਾਂ ਵਿੱਚ ਸ਼ੁਰੂ ਕੀਤੀ ਗਈ ਪੈਂਡਿੰਗ ਕੇਸਾਂ ਨੂੰ ਖਤਮ ਕਰਨ ਦੀ ਮੁਹਿਮ ਵਿੱਚ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕੇਸਾਂ ਦਾ ਜਲਦ ਨਿਪਟਾਰਾ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ।


ਫਰਜ਼ੀ ਟਰੈਵਲ ਏਜੰਟਾਂ ਬਾਰੇ ਪੁੱਛੇ ਸਵਾਲ ਤੇ ਅਰਪਿਤ ਸ਼ੁਕਲਾ ਨੇ ਕਿਹਾ ਕਿ ਟਰੈਵਲ ਏਜੇਂਟਾਂ ਵਿੱਚ ਕੋਈ ਵੀ ਫਰਜ਼ੀ ਕੰਮ ਕਰਦਾ ਦੋਸ਼ੀ ਪਾਇਆ ਗਿਆ ਤਾਂ ਨਹੀਂ ਬਖਸ਼ਿਆ ਜਾਵੇਗਾ। ਉਹਨਾਂ ਕਿਹਾ ਕਿ ਡਿਪੋਰਟ ਹੋਏ ਮਾਮਲਿਆਂ ਵਿੱਚ ਬਣਾਈ ਗਈ ਐਸਆਈਟੀ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਹੋਰ ਸ਼ਿਕਾਇਤਾਂ ਮਿਲਣ ਤੋਂ ਬਾਅਦ ਸ਼ਿਕੰਜਾ ਕੱਸਿਆ ਜਾਵੇਗਾ।

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਟਰੈਵਲ ਏਜੰਟਾਂ ਦੇ ਲਾਇਸੈਂਸਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜਲੰਧਰ ਜੋ ਕਿ ਇਮੀਗ੍ਰੇਸ਼ਨ ਹੱਬ ਵਜੋਂ ਜਾਣਿਆ ਜਾਂਦਾ ਇੱਥੇ ਵੀ ਸਰਕਾਰ ਦੇ ਦੇਸ਼ਾਂ ਨਿਰਦੇਸ਼ਾਂ ਅਨੁਸਾਰ ਰੈਗੂਲਰ ਚੈਕਿੰਗ ਲਗਾਤਾਰ ਜਾਰੀ ਹੈ। ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਖਾਲਿਸਤਾਨ ਜਿੰਦਾਬਾਦ ਦੇ ਲੱਗੇ ਪੋਸਟਰਾਂ ਅਤੇ ਸਲੋਗਨਾ ਬਾਰੇ ਸਪੈਸ਼ਲ ਡੀਜੀਪੀ ਅਰਪਿ ਸ਼ੁਕਲਾ ਨੇ ਕਿਹਾ ਕਿ ਗਵਾਂਡੀ ਮੁਲਕ ਦੀ ਲਗਾਤਾਰ ਇਹ ਕੋਸ਼ਿਸ਼ ਹੁੰਦੀ ਹੈ ਕਿ ਸਾਡੇ ਦੇਸ਼ ਵਿੱਚ ਮਾਹੌਲ ਖਰਾਬ ਕੀਤਾ ਜਾ ਸਕੇ ਪਰ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਲਗਾਤਾਰ ਇਹਨਾਂ ਕੋਸ਼ਿਸ਼ਾਂ ਤੇ ਨੱਥ ਪਾਉਂਦੀ ਆਈ ਹੈ।


ਅਰਪਿਤ ਸ਼ੁਕਲਾ ਨੇ ਇਹਨਾਂ ਮਾਮਲਿਆਂ ਵਿੱਚ ਫੜੇ ਗਏ ਲੋਕਾਂ ਬਾਰੇ ਕਿਹਾ ਕਿ ਪੰਜਾਬ ਦੇ ਕੁਝ ਭੋਲੇ ਪਾਲੇ ਲੋਕਾਂ ਨੂੰ ਗੁਮਰਾਹ ਕਰਕੇ ਇਹਨਾਂ ਸਾਜਿਸ਼ਾਂ ਦੇ ਵਿੱਚ ਸ਼ਾਮਿਲ ਕੀਤਾ ਜਾਂਦਾ ਹੈ ਪਰ ਲੋਕਾਂ ਨੂੰ ਇਹਨਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਅਖੀਰ ਵਿੱਚ ਅਰਪਿਤ ਸ਼ੁਕਲਾ ਹੁਣਾਂ ਤੋਂ ਪੰਜਾਬ ਦੇ ਥਾਣਿਆਂ ਤੇ ਹੋ ਰਹੇ ਹਮਲਿਆਂ ਤੇ ਪੁੱਛੇ ਸਵਾਲ ਤੇ ਉਹਨਾਂ ਕਿਹਾ ਕਿ ਬੀਤੇ ਸਮੇਂ ਵਿੱਚ ਹੋਏ ਸਾਰੇ ਕੇਸਾਂ ਨੂੰ ਟਰੇਸ ਕਰ ਲਿਆ ਗਿਆ ਹੈ। 

Tags:    

Similar News