ਸੱਸ ਅਤੇ ਸਹੁਰੇ ਨੂੰ ਬੇਹੋਸ਼ ਕਰਕੇ ਨੂੰਹ ਆਸ਼ਕ ਨਾਲ ਹੋਈ ਫਰਾਰ
ਅੰਮ੍ਰਿਤਸਰ ਦਿਹਾਤੀ ਦੇ ਥਾਣਾ ਰਮਦਾਸ ਅਧੀਨ ਆਉਂਦੇ ਪਿੰਡ ਅਵਾਣ ਵਿਖੇ ਇੱਕ ਨੂੰਹ ਆਪਣੇ ਸੱਸ ਸਹੁਰੇ ਨੂੰ ਬੇਹੋਸ਼ ਕਰਕੇ ਘਰੋਂ ਆਸ਼ਕ ਨਾਲ ਫਰਾਰ ਹੋ ਗਈ, ਜਿਸ ਮਾਮਲੇ ਚ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਵੱਲੋਂ ਨੂੰਹ ਅਤੇ ਉਸ ਦੇ ਆਸ਼ਿਕ ਨੂੰ ਕਾਬੂ ਕੀਤਾ ਹੈÍ;
ਅੰਮ੍ਰਿਤਸਰ : ਅੰਮ੍ਰਿਤਸਰ ਦਿਹਾਤੀ ਦੇ ਥਾਣਾ ਰਮਦਾਸ ਅਧੀਨ ਆਉਂਦੇ ਪਿੰਡ ਅਵਾਣ ਵਿਖੇ ਇੱਕ ਨੂੰਹ ਆਪਣੇ ਸੱਸ ਸਹੁਰੇ ਨੂੰ ਬੇਹੋਸ਼ ਕਰਕੇ ਘਰੋਂ ਆਸ਼ਕ ਨਾਲ ਫਰਾਰ ਹੋ ਗਈ, ਜਿਸ ਮਾਮਲੇ ਚ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਵੱਲੋਂ ਨੂੰਹ ਅਤੇ ਉਸ ਦੇ ਆਸ਼ਿਕ ਨੂੰ ਕਾਬੂ ਕੀਤਾ ਹੈÍ
ਇਸ ਸਬੰਧੀ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੰਦੇ ਹੋਏ ਡੀਐਸਪੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਰਮਦਾਸ ਅਧੀਨ ਆਉਂਦੇ ਪਿੰਡ ਅਵਾਣ ਦਾ ਇਹ ਮਾਮਲਾ ਹੈ ਜਿੱਥੇ ਇੱਕ ਨੂੰਹ ਆਪਣੀ ਸੱਸ ਅਤੇ ਸਹੁਰੇ ਨੂੰ ਨਸ਼ੀਲੀ ਚੀਜ ਦੇਕੇ ਰਾਤ ਸਮੇਂ ਘਰੋਂ ਫਰਾਰ ਹੋ ਗਈ ਸੀ ਜਿਸ ਦੌਰਾਨ ਉਹ ਜਾਂਦੇ ਹੋਏ 8 ਲੱਖ 63 ਹਜ਼ਾਰ ਦਾ ਸੋਨਾ, 2 ਪਾਸਪੋਰਟ, 4 ਏ ਟੀ ਐੱਮ, ਅਤੇ ਗੱਡੀ ਲੈਕੇ ਫਰਾਰ ਹੋ ਗਈÍ
ਜਿਸ ਸਬੰਧੀ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਨੂੰਹ ਅਤੇ ਉਸ ਦੇ ਆਸ਼ਿਕ ਨੂੰ ਗ੍ਰਿਫਤਾਰ ਕੀਤਾ ਜਿਸ ਤੋਂ ਬਾਅਦ ਕਾਰਵਾਈ ਕਰਦੇ ਹੋਏ ਇਹਨਾਂ ਕੋਲੋਂ ਸੋਨੇ ਦੇ ਗਹਿਣੇ ਪਾਸਪੋਰਟ ਅਤੇ ਏਟੀਐਮ ਕਾਰਡ ਬਰਾਮਦ ਕੀਤੇ ਗਏÍ ਉਹਨਾਂ ਦੱਸਿਆ ਕਿ ਇਸ ਲੜਕੀ ਦਾ ਪਤੀ ਵਿਦੇਸ਼ ਰਹਿੰਦਾ ਸੀÍ ਉਹਨਾਂ ਦੱਸਿਆ ਕਿ ਇਸ ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।