ਸੀਐਮ ਮਾਨ ਵੱਲੋਂ ਪਿੰਡ ਈਸੜੂ ਵਿਖੇ ਲਾਇਬ੍ਰੇਰੀ ਦਾ ਉਦਘਾਟਨ

ਖੰਨਾ ਦੇ ਪਿੰਡ ਈਸੜੂ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਗਿਆ। ਇਹ ਪਿੰਡ ਆਜ਼ਾਦੀ ਦੇ ਨਾਇਕ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦਾ ਪਿੰਡ ਹੈ, ਜਿਨ੍ਹਾਂ ਨੇ ਗੋਆ ਦੀ ਆਜ਼ਾਦੀ ਵਿੱਚ ਵੱਡਾ ਯੋਗਦਾਨ ਪਾਇਆ ਸੀ। ਇਸ ਲਾਇਬ੍ਰੇਰੀ ਵਿੱਚ ਕਈ ਆਧੁਨਿਕ ਸਹੂਲਤਾਂ ਉਪਲਬਧ ਹੋਣਗੀਆਂ,;

Update: 2024-08-15 13:34 GMT

ਈਸੜੂ : ਖੰਨਾ ਦੇ ਪਿੰਡ ਈਸੜੂ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਗਿਆ। ਇਹ ਪਿੰਡ ਆਜ਼ਾਦੀ ਦੇ ਨਾਇਕ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦਾ ਪਿੰਡ ਹੈ, ਜਿਨ੍ਹਾਂ ਨੇ ਗੋਆ ਦੀ ਆਜ਼ਾਦੀ ਵਿੱਚ ਵੱਡਾ ਯੋਗਦਾਨ ਪਾਇਆ ਸੀ। ਇਸ ਲਾਇਬ੍ਰੇਰੀ ਵਿੱਚ ਕਈ ਆਧੁਨਿਕ ਸਹੂਲਤਾਂ ਉਪਲਬਧ ਹੋਣਗੀਆਂ, ਜਿਸ ਦਾ ਬੱਚਿਆਂ ਨੂੰ ਬਹੁਤ ਜ਼ਿਆਦਾ ਫਾਇਦਾ ਮਿਲੇਗਾ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਾਇਕ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਉਹਨਾਂ ਦੀ ਬਰਸੀ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਅਤੇ ਉਹਨਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ।

ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ 15 ਅਗਸਤ ਆਜ਼ਾਦੀ ਦਿਵਸ ਮੌਕੇ ਬੱਚਿਆਂ ਲਈ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਗਿਆ ਹੈ, ਜਿਸ ਨਾਲ ਵਿਦਿਆਰਥੀਆਂ ਨੂੰ ਬਹੁਤ ਜ਼ਿਆਦਾ ਫ਼ਾਇਦਾ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਉਹ ਜਲੰਧਰ ਗਏ ਸਨ ਅਤੇ ਉਥੇ ਝੰਡਾ ਲਹਿਰਾਇਆ ਸੀ। ਉਨ੍ਹਾਂ ਆਖਿਆ ਕਿ ਉਨ੍ਹਾਂ ਦਾ ਮੁੱਖ ਉਦੇਸ਼ ਸਿੱਖਿਆ ਅਤੇ ਸਿਹਤ ਹੈ। ਉਨ੍ਹਾਂ ਕਿਹਾ ਕਿ ਲਾਇਬ੍ਰੇਰੀ ਦਾ ਬੱਚਿਆਂ ਨੂੰ ਬਹੁਤ ਲਾਭ ਹੋਵੇਗਾ। ਕਈ ਵਾਰ ਘਰ ਦਾ ਮਾਹੌਲ ਅਨੁਕੂਲ ਨਹੀਂ ਹੁੰਦਾ, ਅਜਿਹੇ ਹਾਲਾਤ ਵਿੱਚ ਇਹ ਬੱਚਿਆਂ ਲਈ ਬਹੁਤ ਫਾਇਦੇਮੰਦ ਸਾਬਤ ਹੁੰਦਾ ਹੈ ਕਿਉਂਕਿ ਉਹ ਲਾਇਬ੍ਰੇਰੀ ਵਿਚ ਆ ਕੇ ਕਿਤਾਬਾਂ ਪੜ੍ਹ ਸਕਦੇ ਹਨ।

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਹਰ ਵਿਧਾਨ ਸਭਾ ਹਲਕੇ ਵਿਚ 6 ਲਾਇਬ੍ਰੇਰੀਆਂ ਬਣਾਈਆਂ ਜਾ ਰਹੀਆਂ ਹਨ, ਜਿਸ ਦੇ ਤਹਿਤ ਜ਼ਿਲ੍ਹਾ ਲੁਧਿਆਣਾ ਵਿਚ ਕੁੱਲ 42 ਪਿੰਡਾਂ ਵਿੱਚ ਲਾਇਬ੍ਰੇਰੀਆਂ ਬਣਾਈਆਂ ਜਾ ਰਹੀਆਂ ਹਨ।

Tags:    

Similar News