ਇਸ ਵਾਰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੀ ਗਰਾਊਂਡ 'ਚ ਹੋਵੇਗਾ ਆਜ਼ਾਦੀ ਦਿਵਸ ਸਮਾਗਮ

ਜਾਣਕਾਰੀ ਸਾਹਮਣੇ ਆਈ ਹੈ ਕਿ ਇਸ ਵਾਰ ਆਜ਼ਾਦੀ ਦਿਵਸ ਸਮਾਗਮ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੀ ਗਰਾਊਂਡ ਵਿੱਚ ਕਰਵਾਇਆ ਜਾਵੇਗਾ ।

Update: 2024-07-19 02:01 GMT

ਲੁਧਿਆਣਾ : 15 ਅਗਸਤ ਨੂੰ ਮਨਾਏ ਜਾ ਰਹੇ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਦੇ ਸਬੰਧੀ ਵਿਭਾਗ ਵੱਲੋਂ ਮੀਟਿੰਗ ਰੱਖੀ ਗਈ ਸੀ ,ਮੀਟਿੰਗ ਤੋਂ ਬਾਅਦ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਇਸ ਵਾਰ ਆਜ਼ਾਦੀ ਦਿਵਸ ਸਮਾਗਮ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੀ ਗਰਾਊਂਡ ਵਿੱਚ ਕਰਵਾਇਆ ਜਾਵੇਗਾ । 15 ਅਗਸਤ ਨੂੰ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਜਾਣ ਵਾਲੇ ਗੀਤ, ਲੋਕ ਨਾਚ ਜਾਂ ਕੋਰੀਓਗ੍ਰਾਫੀ ਦੇ ਨਾਲ-ਨਾਲ ਹੋਰ ਸੱਭਿਆਚਾਰਕ ਆਈਟਮਾਂ ਬਾਰੇ ਏਡੀਸੀ ਮੇਜਰ ਸਰੀਨ ਨੇ ਕਿਹਾ ਕਿ ਇਹ ਸਾਰੀ ਪੇਸ਼ਕਾਰੀ ਦੇਸ਼ ਭਗਤੀ ਦੇ ਜਜ਼ਬੇ 'ਤੇ ਆਧਾਰਿਤ ਹੋਣੀਆਂ ਚਾਹੀਦੀਆਂ ਹਨ ਅਤੇ ਇਨ੍ਹਾਂ ਪ੍ਰੋਗਰਾਮਾਂ 'ਚ ਜ਼ਿਆਦਾ ਕੋਸ਼ਿਸ਼ ਰਾਸ਼ਟਰ-ਰਾਜ ਦੀ ਸੱਭਿਆਚਾਰਕ ਵਿਰਾਸਤ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਰਹੇਗੀ । ਏਡੀਸੀ ਵੱਲੋਂ ਸਿਹਤ ਵਿਭਾਗ ਨੂੰ ਸਮਾਗਮ ਦੌਰਾਨ ਲੋੜੀਂਦੀਆਂ ਮੈਡੀਕਲ ਟੀਮਾਂ ਤਾਇਨਾਤ ਕਰਨ ਅਤੇ ਐਮਰਜੈਂਸੀ ਦੀ ਸਥਿਤੀ ਵਿੱਚ ਦਵਾਈਆਂ ਅਤੇ ਐਂਬੂਲੈਂਸ ਮੁਹੱਈਆ ਕਰਵਾਉਣ ਲਈ ਵੀ ਕਿਹਾ ਹੈ । ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਸੁਤੰਤਰਤਾ ਦਿਵਸ ਸਮਾਰੋਹ ਨੂੰ ਸਫ਼ਲਤਾਪੂਰਵਕ ਬਣਾਉਣ ਲਈ ਕੀਤੇ ਜਾਣ ਵਾਲੇ ਕੰਮਾਂ ਦੀ ਵੰਡ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ । 15 ਅਗਸਤ ਦੇ ਇਸ ਪ੍ਰੋਗਰਾਮ ਬਾਰੇ ਜ਼ਿਆਦਾ ਜਾਣਕਾਰੀ ਦੇਂਦੇ ਹੋਏ ਉਨ੍ਹਾਂ ਦੱਸਿਆ ਕਿ ਇਸ ਦੀਆਂ ਰਿਹਰਸਲਾਂ ਅਗਸਤ ਦੇ ਪਹਿਲੇ ਹਫ਼ਤੇ ਸ਼ੁਰੂ ਹੋ ਜਾਣਗੀਆਂ । ਏ.ਡੀ.ਸੀ. ਸਰੀਨ ਨੇ ਵੱਖ-ਵੱਖ ਵਿਭਾਗਾਂ ਨੂੰ ਵੱਖ-ਵੱਖ ਵਿਸ਼ਿਆਂ 'ਤੇ ਝਾਕੀ ਤਿਆਰ ਕਰਨ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਹਨ । ਉਨ੍ਹਾਂ ਨੇ ਨਗਰ ਨਿਗਮ ਨੂੰ ਸਮਾਗਮ ਵਾਲੀ ਥਾਂ ਨੂੰ ਜਾਣ ਵਾਲੀਆਂ ਸੜਕਾਂ ਦੀ ਸਾਫ਼-ਸਫ਼ਾਈ ਕਰਵਾਉਣ ਅਤੇ ਇਸ ਪ੍ਰੋਗਰਾਮ 'ਚ ਭਾਗ ਲੈਣ ਵਾਲਿਆਂ ਲਈ ਆਰਜ਼ੀ ਮੋਬਾਈਲ ਪਖਾਨੇ ਬਣਾਉਣ ਲਈ ਵੀ ਕਿਹਾ ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਸਾਲ ਪਟਿਆਲਾ 'ਚ ਲਹਿਰਾਇਆ ਸੀ ਕੌਮੀ ਝੰਡਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 76ਵੇਂ ਸੁਤੰਤਰਤਾ ਦਿਵਸ ਦੀ ਯਾਦ ਵਿੱਚ ਪਟਿਆਲਾ ਵਿੱਚ ਕੌਮੀ ਝੰਡਾ ਲਹਿਰਾਇਆ ਸੀ । ਝੰਡਾ ਲਹਿਰਾਉਣ ਦੀ ਰਸਮ ਉਪਰੰਤ ਪਰੇਡ ਦਾ ਨਿਰੀਖਣ ਵੀ ਕੀਤਾ ਸੀ । ਪੰਜਾਬ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਿਨ੍ਹਾਂ ਦੀ ਅਦੁੱਤੀ ਭਾਵਨਾ ਨੇ ਦੇਸ਼ ਦੀ ਆਜ਼ਾਦੀ ਵਿੱਚ ਅਹਿਮ ਯੋਗਦਾਨ ਪਾਇਆ ।

Tags:    

Similar News