ਜਲੰਧਰ : ਸ਼ਹਿਰ 'ਚ 30 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ
ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇਕ ਵੱਡੀ ਕਾਰਵਾਈ ਕਰਦਿਆਂ ਵੱਖ-ਵੱਖ ਮਾਮਲਿਆਂ ਵਿਚ ਦੋ ਮੁੱਖ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ 30 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਏਸੀਪੀ ਪਰਮਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਚੌਕੀ ਲੈਦਰ ਕੰਪਲੈਕਸ, ਬਸਤੀ ਬਾਵਾ ਖੇਲ ਦੀ ਪੁਲਿਸ ਟੀਮ ਨੂੰ ਨਜਾਇਜ਼ ਸ਼ਰਾਬ ਦੀ ਵਿਕਰੀ ਸਬੰਧੀ ਇਤਲਾਹ ਮਿਲੀ ਸੀ।;
ਜਲੰਧਰ : ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇਕ ਵੱਡੀ ਕਾਰਵਾਈ ਕਰਦਿਆਂ ਵੱਖ-ਵੱਖ ਮਾਮਲਿਆਂ ਵਿਚ ਦੋ ਮੁੱਖ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ 30 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਏਸੀਪੀ ਪਰਮਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਚੌਕੀ ਲੈਦਰ ਕੰਪਲੈਕਸ, ਬਸਤੀ ਬਾਵਾ ਖੇਲ ਦੀ ਪੁਲਿਸ ਟੀਮ ਨੂੰ ਨਜਾਇਜ਼ ਸ਼ਰਾਬ ਦੀ ਵਿਕਰੀ ਸਬੰਧੀ ਇਤਲਾਹ ਮਿਲੀ ਸੀ।
ਉਨ੍ਹਾਂ ਦੱਸਿਆ ਕਿ ਟੀਮ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਜੋਗਿੰਦਰਪਾਲ ਪੁੱਤਰ ਦਰਸ਼ਨ ਲਾਲ ਵਾਸੀ ਮੁਹੱਲਾ ਨੰ. 64, ਤਾਰਾ ਸਿੰਘ ਐਵੀਨਿਊ, ਜਲੰਧਰ ਨੂੰ ਕਾਬੂ ਕਰਕੇ 72 ਬੋਤਲਾਂ ਰਾਇਲ ਸਟੇਜ ਅਤੇ 48 ਬੋਤਲਾਂ "ਪੰਜਾਬ ਕਲੱਬ ਕਿੰਗ ਵਿਸਕੀ" ਲੇਬਲ 36000 ਮਿਲੀਲੀਟਰ ਕੁੱਲ 120 ਬੋਤਲਾਂ ਅਤੇ 90,000 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਏਸੀਪੀ ਪਰਮਜੀਤ ਸਿੰਘ ਨੇ ਦੱਸਿਆ ਕਿ ਥਾਣਾ ਬਸਤੀ ਬਾਵਾ ਖੇਲ, ਜਲੰਧਰ ਵਿਖੇ ਆਬਕਾਰੀ ਐਕਟ ਦੀ ਧਾਰਾ 61,1,14 ਅਧੀਨ ਐਫਆਈਆਰ ਨੰਬਰ 07 ਮਿਤੀ 10.01.2024 ਦਰਜ ਕੀਤੀ ਗਈ ਸੀ।
ਇਸੇ ਤਰ੍ਹਾਂ ਏਸੀਪੀ ਪਰਮਜੀਤ ਸਿੰਘ ਨੇ ਦੱਸਿਆ ਕਿ ਸੀ.ਆਈ.ਏ ਸਟਾਫ਼ ਨੇ ਇੱਕ ਗੁਪਤ ਸੂਚਨਾ 'ਤੇ ਇੱਕ ਸ਼ਰਾਬ ਦੇ ਤਸਕਰ ਪ੍ਰਿੰਸ ਪੁਰੇਵਾਲ ਪੁੱਤਰ ਬਲਵੰਤ ਸਿੰਘ ਵਾਸੀ ਐਚ.ਨੰਬਰ 107, ਰਾਜਾ ਗਾਰਡਨ, ਤਾਰਾ ਸਿੰਘ ਐਵੀਨਿਊ ਨੂੰ 20 ਪੇਟੀਆਂ ਨਜ਼ਾਇਜ਼ ਸ਼ਰਾਬ ਨਾਲ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਹੀ ਪੰਜ ਐਫ.ਆਈ.ਆਰ. ਵਿਚਾਰ ਅਧੀਨ ਹਨ ਅਤੇ ਐਫਆਈਆਰ ਨੰਬਰ 13 ਮਿਤੀ 22.01.2025 ਨੂੰ ਆਬਕਾਰੀ ਐਕਟ ਦੀ ਧਾਰਾ 61-1-14 ਅਧੀਨ ਥਾਣਾ ਭਾਰਗੋ ਕੈਂਪ, ਜਲੰਧਰ ਵਿਖੇ ਦਰਜ ਕੀਤੀ ਗਈ ਸੀ। ਏਸੀਪੀ ਪਰਮਜੀਤ ਸਿੰਘ ਨੇ ਕਿਹਾ ਕਿ ਕੇਸਾਂ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਕੋਈ ਹੈ ਤਾਂ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।