ਜਲੰਧਰ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਭਰਾ ਦੇ ਰਿਮਾਂਡ ਦੀ ਕੀਤੀ ਮੰਗ, ਮੁੜ ਤੋਂ ਹੋ ਸਕਦੀ ਹੈ ਪੁੱਛਗਿੱਛ
ਜਲੰਧਰ ਪੁਲਿਸ ਹਰਪ੍ਰੀਤ ਸਿੰਘ ਅਤੇ ਉਸਦੇ ਦੋਸਤ ਲਵਪ੍ਰੀਤ ਤੋਂ ਪੁੱਛਗਿੱਛ ਕਰਨ ਦੀ ਤਿਆਰੀ ਕਰ ਰਹੀ ਹੈ । ਇਸ ਦੇ ਲਈ ਪੁਲੀਸ ਵੱਲੋਂ ਅਦਾਲਤ ਵਿੱਚ ਰਿਵੀਜ਼ਨ ਅਰਜ਼ੀ ਵੀ ਦਾਇਰ ਕੀਤੀ ਗਈ ਹੈ ।;
ਚੰਡੀਗੜ੍ਹ : ਪੰਜ ਦਿਨ ਪਹਿਲਾਂ ਜਲੰਧਰ ਦੀ ਫਿਲੌਰ ਪੁਲਸ ਨੇ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਅਤੇ ਉਸ ਦੇ ਦੋਸਤ ਲਵਪ੍ਰੀਤ ਨੂੰ ਫਿਲੌਰ ਹਾਈਵੇਅ ਤੋਂ ਗ੍ਰਿਫਤਾਰ ਕੀਤਾ ਸੀ । ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਦੇ ਭਰਾ ਅਤੇ ਉਨ੍ਹਾਂ ਦੇ ਸਾਥੀ ਨੂੰ ਕਾਲੇ ਸ਼ੀਸ਼ੇ ਵਾਲੀ ਚਿੱਟੇ ਰੰਗ ਦੀ ਕ੍ਰੇਟਾ ਕਾਰ ਚੋਂ ਗ੍ਰਿਫਤਾਰ ਕੀਤਾ ਗਿਆ ਸੀ । ਇਸ ਮਾਮਲੇ ਸਬੰਧੀ ਹੁਣ ਇੱਕ ਹੋਰ ਨਵੀਂ ਜਾਣਕਾਰੀ ਨਿੱਕਲ ਕੇ ਸਾਹਮਣੇ ਆ ਰਹੀ ਹੈ ਜਿਸ ਚ ਕਿਹਾ ਜਾ ਰਿਹਾ ਹੈ ਕਿ ਜਲੰਧਰ ਪੁਲਿਸ ਹਰਪ੍ਰੀਤ ਸਿੰਘ ਅਤੇ ਉਸਦੇ ਦੋਸਤ ਲਵਪ੍ਰੀਤ ਤੋਂ ਪੁੱਛਗਿੱਛ ਕਰਨ ਦੀ ਤਿਆਰੀ ਕਰ ਰਹੀ ਹੈ । ਇਸ ਦੇ ਲਈ ਪੁਲੀਸ ਵੱਲੋਂ ਅਦਾਲਤ ਵਿੱਚ ਰਿਵੀਜ਼ਨ ਅਰਜ਼ੀ ਵੀ ਦਾਇਰ ਕੀਤੀ ਗਈ ਹੈ । ਪੁਲਿਸ ਨੇ ਅਦਾਲਤ ਵਿੱਚ ਦਲੀਲ ਦਿੱਤੀ ਹੈ ਕਿ ਉਨ੍ਹਾਂ ਨੂੰ ਹਰਪ੍ਰੀਤ ਸਿੰਘ ਅਤੇ ਉਸਦੇ ਦੋਸਤ ਲਵਪ੍ਰੀਤ ਤੋਂ ਵਿਸਥਾਰ ਨਾਲ ਪੁੱਛਗਿੱਛ ਕਰਨੀ ਜ਼ਰੂਰੀ ਹਨ ਕਿਉਂਕਿ ਇਸ ਮਾਮਲੇ 'ਚ ਹਾਲੇ ਤੱਕ ਕਈ ਗੱਲਾਂ ਸਪੱਸ਼ਟ ਨਹੀਂ ਹਨ । ਮਿਲੀ ਜਾਣਕਾਰੀ ਅਨੁਸਾਰ ਹੁਣ ਇਸ ਮਾਮਲੇ ਦੀ ਸੁਣਵਾਈ 19 ਜੁਲਾਈ ਨੂੰ ਹੋਵੇਗੀ । ਪੁਲਿਸ ਵੱਲੋਂ ਦਾਇਰ ਪਟੀਸ਼ਨ 'ਚ ਕਿਹਾ ਗਿਆ ਹੈ ਕਿ ਅਜੇ ਵੀ ਕਈ ਨੁਕਤਿਆਂ 'ਤੇ ਜਾਂਚ ਚੱਲ ਰਹੀ ਹੈ । ਪੁਲਿਸ ਦਾ ਕਹਿਣਾ ਹੈ ਕਿ ਹਰਪ੍ਰੀਤ ਸਿੰਘ ਅਤੇ ਲਵਪ੍ਰੀਤ ਤੋਂ ਇਹ ਪਤਾ ਕਰਨਾ ਜ਼ਰੂਰੀ ਹੋਵੇਗਾ ਕਿ ਉਹ ਕਿੰਨੇ ਸਮੇਂ ਤੋਂ ਨਸ਼ਾ ਲੈ ਰਹੇ ਸਨ ਅਤੇ ਇਹ ਜਾਣਨਾ ਵੀ ਜ਼ਰੂਰੀ ਹੈ ਕਿ ਉਹ ਨਸ਼ੇ ਕਿੱਥੋਂ ਖਰੀਦਦੇ ਸਨ ? ਨਸ਼ਿਆਂ ਲਈ ਪੈਸਾ ਕਿੱਥੋਂ ਆਉਂਦੇ ਸਨ ? ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਦੀ ਮੰਗ ਰੱਖੀ ਗਈ ਹੈ ।