Jalandhar West ByElection : ਕਾਂਗਰਸ ਨੇ ਸੁਰਿੰਦਰ ਕੌਰ ਨੂੰ ਐਲਾਨਿਆ ਉਮੀਦਵਾਰ
ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਕਾਂਗਰਸ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ 20 ਸਾਲ ਤੋਂ ਰਾਜਨੀਤੀ ਦਾ ਤਜ਼ਰਬਾ ਹਾਸਲ ਸੁਰਿੰਦਰ ਕੌਰ ਨੂੰ ਉਮੀਦਵਾਰ ਐਲਾਨਿਆ ਹੈ।;
ਜਲੰਧਰ : ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਕਾਂਗਰਸ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ 20 ਸਾਲ ਤੋਂ ਰਾਜਨੀਤੀ ਦਾ ਤਜ਼ਰਬਾ ਹਾਸਲ ਸੁਰਿੰਦਰ ਕੌਰ ਨੂੰ ਉਮੀਦਵਾਰ ਐਲਾਨਿਆ ਹੈ। ਸੁਰਿੰਦਰ ਕੌਰ ਇਸ ਤੋਂ ਪਹਿਲਾਂ 5 ਵਾਰ ਲਗਾਤਾਰ ਜਲੰਧਰ ਨਗਰ ਨਿਗਮ ਵਿੱਚ ਕੌਂਸਲਰ ਵੀ ਰਹਿ ਚੁੱਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਜਲੰਧਰ ਪੱਛਮੀ ਹਲਕੇ ਵਿੱਚ 20 ਸਾਲ ਤੋਂ ਵੱਧ ਰਾਜਨੀਤੀ ਦਾ ਤਜ਼ਰਬਾ ਵੀ ਹੈ, ਜੋ ਕਿ ਜਲੰਧਰ ਪੱਛਮੀ ਜ਼ਿਮਨੀ ਚੋਣ ਵਿੱਚ ਉਨ੍ਹਾਂ ਨੂੰ ਫਾਇਦਾ ਪਹੁੰਚਾ ਸਕਦਾ ਹੈ।
ਸੁਰਿੰਦਰ ਕੌਰ ਕਾਂਗਰਸ ਦੇ ਮਹਿਲਾ ਮੋਰਚੇ ਦੇ ਵੀ ਆਗੂ ਹਨ ਅਤੇ ਨਾਲ ਹੀ ਉਹ ਜਲੰਧਰ ਨਗਰ ਨਿਗਮ ਦੇ ਸੀਨੀਅਰ ਡਿਪਟੀਮੇਅਰ ਦੇ ਅਹੁਦੇ 'ਤੇ ਵੀ ਕੰਮ ਕਰ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਉਮੀਦਵਾਰ 21 ਜੂਨ ਤੱਕ ਆਪਣੇ ਨਾਮਜ਼ਦਗੀ ਪੱਤਰ ਸਵੇਰੇ 11 ਤੋਂ 3 ਵਜੇ ਤੱਕ ਦਾਖਲ ਕਰਵਾ ਸਕਦੇ ਹਨ। ਨਾਮਜ਼ਦਗੀਆਂ ਦੀ ਪੜਤਾਲ 24 ਜੂਨ ਨੂੰ ਹੋਵੇਗੀ ਜਦਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 26 ਜੂਨ ਹੈ।
ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਨੇ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ
ਜਲੰਧਰ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਸ਼ੀਤਲ ਅੰਗੁਰਾਲ ਨੇ ਬਸਤੀ ਖੇਤਰ ਤੋਂ ਸ਼ਾਨਦਾਰ ਰੋਡ ਸ਼ੋਅ ਕੱਢਿਆ। ਰਿਟਰਨਿੰਗ ਅਫਸਰ ਅਲਕਾ ਕਾਲੀਆ ਨੇ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਦੀ ਨਾਮਜ਼ਦਗੀ ਲੈ ਲਈ। ਇਸ ਦੌਰਾਨ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਸਾਬਕਾ ਐਸਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ, ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਸਾਬਕਾ ਵਿਧਾਇਕ ਕੇਜੀ ਭੰਡਾਰੀ, ਮਨੋਰੰਜਨ ਕਾਲੀਆ ਸਮੇਤ ਵੱਖ-ਵੱਖ ਸੀਨੀਅਰ ਆਗੂ ਰੋਡ ਸ਼ੋਅ ਵਿੱਚ ਪੁੱਜੇ। ਸ਼ੀਤਲ ਅੰਗੁਰਾਲ ਦੇ ਸਮਰਥਕ ਬਸਤੀ ਦਾਨਿਸ਼ਮੰਦਾਂ ਤੋਂ ਨੱਚਦੇ-ਗਾਉਂਦੇ ਡੀਸੀ ਦਫ਼ਤਰ ਪਹੁੰਚ ਰਹੇ ਹਨ ਅਤੇ ਨਾਮਜ਼ਦਗੀਆਂ ਦਾਖ਼ਲ ਕਰ ਰਹੇ ਹਨ।