ਵੱਡੀ ਨਿਹੰਗ ਜਥੇਬੰਦੀ ਵੱਲੋਂ ਜਥੇਦਾਰ ਗੜਗੱਜ ਦਾ ਸਨਮਾਨ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਨਿਯੁਕਤੀ ਦਾ ਵਿਰੋਧ ਹੁਣ ਕਾਫ਼ੀ ਮੱਠਾ ਪੈਂਦਾ ਦਿਖਾਈ ਦੇ ਰਿਹਾ ਏ ਕਿਉਂਕਿ ਇਕ ਇਕ ਕਰਕੇ ਬਹੁਤ ਸਾਰੀਆਂ ਪੰਥਕ ਜਥੇਬੰਦੀਆਂ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਜਾ ਰਿਹਾ ਏ।
ਸ੍ਰੀ ਅਨੰਦਪੁਰ ਸਾਹਿਬ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਨਿਯੁਕਤੀ ਦਾ ਵਿਰੋਧ ਹੁਣ ਕਾਫ਼ੀ ਮੱਠਾ ਪੈਂਦਾ ਦਿਖਾਈ ਦੇ ਰਿਹਾ ਏ ਕਿਉਂਕਿ ਇਕ ਇਕ ਕਰਕੇ ਬਹੁਤ ਸਾਰੀਆਂ ਪੰਥਕ ਜਥੇਬੰਦੀਆਂ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਜਾ ਰਿਹਾ ਏ। ਹੁਣ ਬਾਬਾ ਗੁਰਦੇਵ ਸਿੰਘ ਮੁਖੀ ਸਾਹਿਬਜ਼ਾਦਾ ਬਾਬਾ ਫਤਿਹ ਸਿਘ ਜੀ ਤਰਨਾ ਦਲ ਛਾਉਣੀ ਨਿਹੰਗ ਸਿੰਘਾਂ ਹੁਸ਼ਿਆਰਪੁਰ ਬਜਵਾੜਾ ਵੱਲੋਂ ਵੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਦਸਤਾਰ ਅਤੇ ਸਿਰੋਪਾਓ ਭੇਂਟ ਕੀਤਾ ਗਿਆ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਥਾਪੇ ਗਏ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਕੁੱਝ ਪੰਥਕ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਏ,, ਪਰ ਹੁਣ ਇਹ ਵਿਰੋਧ ਮੱਠਾ ਪੈ ਚੁੱਕਿਆ ਏ ਕਿਉਂਕਿ ਜਿੱਥੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਕੁਲਦੀਪ ਸਿੰਘ ਗੜਗੱਜ ਦਾ ਸਮਰਥਨ ਕਰ ਚੁੱਕੇ ਨੇ, ਉਥੇ ਹੀ ਹੁਣ ਬਾਬਾ ਤਰਨਾ ਦਲ ਛਾਉਣੀ ਨਿਹੰਗ ਸਿੰਘਾਂ ਹੁਸ਼ਿਆਰਪੁਰ ਬਜਵਾੜਾ ਦੇ ਮੁਖੀ ਬਾਬਾ ਗੁਰਦੇਵ ਸਿੰਘ ਵੱਲੋਂ ਆਪਣੀਆਂ ਨਿਹੰਗ ਸਿੰਘ ਫ਼ੌਜ ਦੇ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚ ਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸਨਮਾਨ ਕੀਤਾ ਗਿਆ। ਇਸ ਦੌਰਾਨ ਬਾਬਾ ਗੁਰਦੇਵ ਸਿੰਘ ਨੇ ਸਿੰਘ ਸਾਹਿਬ ਨੂੰ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚ ਕੇ ਉਨ੍ਹਾਂ ਨੂੰ ਦਸਤਾਰ ਅਤੇ ਸਿਰੋਪਾਓ ਭੇਂਟ ਕੀਤਾ।
ਇਸ ਦੌਰਾਨ ਦੀ ਇਕ ਵੀਡੀਓ ਵੀ ਸਾਹਮਣੇ ਆਈ ਐ, ਜਿਸ ਵਿਚ ਬਾਬਾ ਗੁਰਦੇਵ ਸਿੰਘ ਅਤੇ ਉਨ੍ਹਾਂ ਦੀਆਂ ਨਿਹੰਗ ਫ਼ੌਜਾਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸਨਮਾਨ ਕਰਨ ਪਿੱਛੋਂ ਜੈਕਾਰੇ ਗਜਾਉਂਦੇ ਦਿਖਾਈ ਦੇ ਰਹੇ ਨੇ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸਿੱਖ ਨਵੇਂ ਸਾਲ ਨਾਨਕਸ਼ਾਹੀ ਸੰਮਤ 557 ਦੀ ਆਮਦ ’ਤੇ ਸਮੂਹ ਸਿੱਖ ਸੰਗਤਾਂ ਨੂੰ ਮੁਬਾਰਕਵਾਦ ਦਿੱਤੀ ਅਤੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ।