ਕੋਟਕਪੂਰਾ ਵਿਚ ਜੇਈ 10 ਹਜ਼ਾਰ ਦੀ ਰਿਸ਼ਵਤ ਲੈਂਦਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ, ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਵਿਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ-ਡਵੀਜ਼ਨ ਦਫ਼ਤਰ ਵਿਚ ਤਾਇਨਾਤ ਜੂਨੀਅਰ ਇੰਜੀਨੀਅਰ (ਜੇਈ) ਜਰਨੈਲ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

Update: 2025-03-20 13:56 GMT

ਫਰੀਦਕੋਟ (ਸੁਖਵੀਰ ਸਿੰਘ ਸ਼ੇਰਗਿੱਲ) : ਪੰਜਾਬ ਸਰਕਾਰ ਦੇ ਵਲੋਂ ਰਿਸ਼ਵਤਖੋਰੀ ਦੇ ਮਾਮਲਿਆਂ ਨੂੰ ਰੋਕਣ ਵਾਸਤੇ ਸ਼ੁਰੂ ਕੀਤੀ ਗਈ ਜ਼ੀਰੋ ਟਾਲਰੈਂਸ ਪਾਲਿਸੀ ਦੇ ਤਹਿਤ ਬਹੁਤ ਸਾਰੀਆਂ ਕਾਰਵਾਈਆਂ ਰੋਜ਼ਾਨਾ ਕੀਤੀਆਂ ਜਾਂਦੀਆਂ ਨੇ,ਬਹੁਤ ਸਾਰੇ ਲੋਕਾਂ ਨੂੰ ਕਾਬੂ ਕੀਤਾ ਵੀ ਗਿਆ ਹੈ ਜਿਨ੍ਹਾਂ ਦੇ ਵਲੋਂ ਆਮ ਲੋਕਾਂ ਦੇ ਪੈਸੇ ਦੀ ਲੁੱਟ-ਖਸੁੱਟ ਕੀਤੀ ਜਾਂਦੀ ਹੈ,ਇਸੇ ਦੇ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ, ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਵਿਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ-ਡਵੀਜ਼ਨ ਦਫ਼ਤਰ ਵਿਚ ਤਾਇਨਾਤ ਜੂਨੀਅਰ ਇੰਜੀਨੀਅਰ (ਜੇਈ) ਜਰਨੈਲ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।


ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਫਰੀਦਕੋਟ ਦੇ ਕੋਠੇ ਚਾਹਲ ਸਿੰਘ ਦੇ ਇਕ ਵਸਨੀਕ ਵੱਲੋਂ ਦਾਇਰ ਕੀਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਜੇਈ ਨੇ ਉਸਦੇ ਟਿਊਬਵੈੱਲ ਕੁਨੈਕਸ਼ਨ ਨੂੰ ਬਦਲਣ ਅਤੇ ਉਸਦੀ ਜਾਣਕਾਰ ਦੇ ਘਰ ਘਰੇਲੂ ਬਿਜਲੀ ਮੀਟਰ ਲਗਾਉਣ ਬਦਲੇ 20,000 ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਦੀ ਬੇਨਤੀ 'ਤੇ ਉਕਤ ਜੇਈ ਦੋ ਕਿਸ਼ਤਾਂ ਵਿਚ ਰਿਸ਼ਵਤ ਦੀ ਰਕਮ ਲੈਣ ਲਈ ਸਹਿਮਤ ਹੋ ਗਿਆ।


ਇਸ ਸਬੰਧ ਵਿਚ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਉਕਤ ਜੇਈ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਜੇਈ ਨੂੰ ਕੱਲ੍ਹ ਸਮਰੱਥ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਹੋਰ ਜਾਂਚ ਜਾਰੀ ਹੈ।


ਇਸ ਤਰੀਕੇ ਦੀਆਂ ਉਮਦਾ ਕਾਰਵਾਈਆਂ ਦੇ ਨਾਲ ਆਮ ਲੋਕਾਂ ਦੀ ਹੁੰਦੀ ਪੈਸੇ ਦੀ ਲੁੱਟ ਤਾਂ ਰੁਕਦੀ ਹੀ ਹੈ ਨਾਲ ਦੀ ਨਾਲ ਸਰਕਾਰ ਦੇ ਉੱਤੇ ਵੀ ਜਨਤਾ ਦਾ ਵਿਸ਼ਵਾਸ਼ ਵਾਧੇ ਵੱਲ ਨੂੰ ਕਦਮ ਪੁੱਟਦਾ ਹੈ ਉਮੀਦ ਕਰਦੇ ਹਾਂ ਕਿ ਇਸੇ ਤਰੀਕੇ ਦੀਆਂ ਕਾਰਵਾਈਆਂ ਹਮੇਸ਼ਾਂ ਪੰਜਾਬ ਸਰਕਾਰ ਵਲੋਂ ਰੋਕਣ ਦੀ ਕੋਸ਼ਿਸ਼ ਲਗਾਤਾਰ ਕੀਤੀ ਜਾਵੇਗੀ

Tags:    

Similar News