ਅੰਮ੍ਰਿਤਪਾਲ ਨੂੰ ਜੇਲ੍ਹ ’ਚ ਰੱਖਣਾ ਲੋਕ ਫਤਵੇ ਦਾ ਨਿਰਾਦਰ : ਗਿਆਨੀ ਹਰਪ੍ਰੀਤ ਸਿੰਘ
ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਵੱਲੋਂ ਅੱਜ ਅੰਮ੍ਰਿਤਸਰ ਵਿਖੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਗਈ, ਜਿੱਥੇ ਉਨ੍ਹਾਂ ਨੇ ਕਈ ਮੁੱਦਿਆਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ। ਇਸ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਦੇ ਪਿਤਾ...
ਅੰਮ੍ਰਿਤਸਰ : ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਵੱਲੋਂ ਅੱਜ ਅੰਮ੍ਰਿਤਸਰ ਵਿਖੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਗਈ, ਜਿੱਥੇ ਉਨ੍ਹਾਂ ਨੇ ਕਈ ਮੁੱਦਿਆਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ। ਇਸ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਮੀਡੀਆ ਨਾਲ ਗੱਲਬਾਤ ਕੀਤੀ ਅਤੇ ਅੰਮ੍ਰਿਤਪਾਲ ਸਿੰਘ ਸਮੇਤ ਸਾਰੇ ਬੰਦੀ ਸਿੱਖਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ।
ਐਨਐਸਏ ਤਹਿਤ ਡਿਬਰੂਗੜ੍ਹ ਦੀ ਜੇਲ੍ਹ ਵਿਚ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਵੱਲੋਂ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ ਮੁਲਾਕਾਤ ਕੀਤੀ ਗਈ।
ਇਸ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਅੰਮ੍ਰਿਤਪਾਲ ਸਿੰਘ ਨੇ ਡੈਮੋਕੇ੍ਰਟਿਕ ਤਰੀਕੇ ਨਾਲ ਚੋਣ ਜਿੱਤੀ ਐ ਪਰ ਸਰਕਾਰ ਵੱਲੋਂ ਉਸ ਦੇ ਨਾਲ ਧੱਕਾ ਕੀਤਾ ਜਾ ਰਿਹਾ ਏ, ਸਰਕਾਰ ਨੂੰ ਲੋਕਾਂ ਵੱਲੋਂ ਦਿੱਤੇ ਗਏ ਫਤਵੇ ਦਾ ਸਤਿਕਾਰ ਕਰਨਾ ਚਾਹੀਦਾ ਏ। ਉਨ੍ਹਾਂ ਇਹ ਵੀ ਆਖਿਆ ਕਿ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਹੋਣੀ ਚਾਹੀਦੀ ਐ।
ਇਸ ਦੇ ਨਾਲ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਆਖਿਆ ਕਿ ਪੰਜਾਬ ਵਿਚ ਨਸ਼ੇ ਦਾ ਬੋਲਬਾਲਾ ਚੱਲ ਰਿਹਾ ਏ, ਇਸ ਲਈ ਸਾਨੂੰ ਪੰਜਾਬ ਦੀ ਚੜ੍ਹਦੀ ਕਲਾ ਲਈ ਕੰਮ ਕਰਨਾ ਚਾਹੀਦਾ ਏ। ਉਨ੍ਹਾਂ ਇਹ ਵੀ ਆਖਿਆ ਕਿ ਜੋ ਟਵੀਟ ਸਾਹਮਣੇ ਆਇਆ ਏ, ਉਸ ਦੀ ਭਾਸ਼ਾ ਤੋਂ ਇਹ ਪਤਾ ਚਲਦਾ ਏ ਕਿ ਉਹ ਅੰਮ੍ਰਿਤਪਾਲ ਦਾ ਹੀ ਹੋ ਸਕਦਾ ਏ।
ਦੱਸ ਦਈਏ ਕਿ ਇਸ ਮੌਕੇ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਵੀ ਉਥੇ ਮੌਜੂਦ ਸੀ ਅਤੇ ਗਿਆਨੀ ਹਰਪ੍ਰੀਤ ਸਿੰਘ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਕਰਨ ਲਈ ਪੁੱਜੇ ਹੋਏ ਸਨ।