Punjab News: ਸਕੂਲ ਦੀ ਕੰਧ 'ਤੇ ਲਿਖੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਹਰੇ, ਪੁਲਿਸ ਵਿੱਚ ਮਾਮਲਾ ਦਰਜ

ਬਠਿੰਡਾ ਦੀ ਹੈ ਘਟਨਾ

Update: 2025-10-24 08:13 GMT

Bathinda News: ਬੁੱਧਵਾਰ ਨੂੰ, ਬਠਿੰਡਾ ਦੇ ਮਾਨਵਾਲਾ ਪਿੰਡ ਵਿੱਚ ਇੱਕ ਸਕੂਲ ਦੀ ਕੰਧ 'ਤੇ "ਖਾਲਿਸਤਾਨ ਜ਼ਿੰਦਾਬਾਦ" ਦੇ ਨਾਅਰੇ ਲਿਖੇ ਹੋਏ ਮਿਲੇ। ਇਸ ਬਾਰੇ ਪਤਾ ਲੱਗਣ 'ਤੇ ਪਿੰਡ ਵਾਸੀਆਂ ਨੇ ਤੁਰੰਤ ਰਾਮਾ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਮੌਕੇ 'ਤੇ ਪਹੁੰਚੀ, ਨਾਅਰਿਆਂ ਮਿਟਾ ਦਿੱਤਾਂ ਅਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ।

ਐਸਪੀ ਡੀ ਜਸਮੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਕਿ ਅਣਪਛਾਤੇ ਵਿਅਕਤੀਆਂ ਨੇ ਮਾਨਵਾਲਾ ਪਿੰਡ ਵਿੱਚ ਇੱਕ ਕੰਧ 'ਤੇ "ਖਾਲਿਸਤਾਨ ਜ਼ਿੰਦਾਬਾਦ" ਦੇ ਨਾਅਰੇ ਲਿਖੇ ਹਨ। ਜਾਣਕਾਰੀ ਤੋਂ ਬਾਅਦ, ਰਾਮਾ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਨਾਅਰਿਆਂ 'ਤੇ ਕਾਲਖ ਲਗਾ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਪੁਲਿਸ ਨੇ ਰਾਮਾ ਪੁਲਿਸ ਸਟੇਸ਼ਨ ਵਿੱਚ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਸੂਤਰਾਂ ਨੇ ਦੱਸਿਆ ਕਿ ਪੁਲਿਸ ਨੇ ਸ਼ੱਕੀਆਂ ਦੀ ਪਛਾਣ ਕਰਨ ਲਈ ਸਕੂਲ ਅਤੇ ਪਿੰਡ ਦੇ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਕਾਬਿਲੇਗ਼ੌਰ ਹੈ ਕਿ ਇਸ ਤਰ੍ਹਾਂ ਦੀਆਂ ਕਈ ਘਟਨਾਵਾਂ ਪਹਿਲਾਂ ਵੀ ਸਾਹਮਣੇ ਆ ਚੁੱਕੀਆਂ ਹਨ। ਸਮਾਜ ਵਿਰੋਧੀ ਤੱਤ ਸਮਾਜ ਨੂੰ ਅਲੱਗ ਥੱਲਗ ਕਰਨ ਦੀ ਅਤੇ ਫਿਰਕੂ ਸਦਭਾਵਨਾ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਦੇ ਖ਼ਿਲਾਫ਼ ਪੰਜਾਬ ਸਰਕਾਰ ਸਖ਼ਤ ਐਕਸ਼ਨ ਲੈ ਰਹੀ ਹੈ।

Tags:    

Similar News