ਜਾਣੋ ਮੰਤਰੀ ਅਨਮੋਲ ਗਗਨ ਦਾ ਕਿਹੜੀ ਤਾਰੀਖ ਨੂੰ ਹੋਵੇਗਾ ਵਿਆਹ

ਅਨਮੋਲ ਗਗਨ ਮਾਨ 16 ਜੂਨ ਨੂੰ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਉਸ ਦਾ ਵਿਆਹ ਚੰਡੀਗੜ੍ਹ ਦੇ ਰਹਿਣ ਵਾਲੇ ਸ਼ਾਹਬਾਜ਼ ਸਿੰਘ ਨਾਲ ਹੋਵੇਗਾ। ਸ਼ਾਹਬਾਜ਼ ਦਾ ਪਰਿਵਾਰ ਜ਼ੀਰਕਪੁਰ ਦਾ ਰਹਿਣ ਵਾਲਾ ਹੈ। ਵਿਆਹ ਦੀਆਂ ਰਸਮਾਂ ਜ਼ੀਰਕਪੁਰ ਦੇ ਮੈਰਿਜ ਪੈਲੇਸ ਵਿੱਚ ਹੋਣਗੀਆਂ।

Update: 2024-06-03 05:24 GMT

ਮੋਹਾਲੀ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਗਾਇਕ ਅਨਮੋਲ ਗਗਨ ਮਾਨ 16 ਜੂਨ ਨੂੰ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਉਸ ਦਾ ਵਿਆਹ ਚੰਡੀਗੜ੍ਹ ਦੇ ਰਹਿਣ ਵਾਲੇ ਸ਼ਾਹਬਾਜ਼ ਸਿੰਘ ਨਾਲ ਹੋਵੇਗਾ। ਸ਼ਾਹਬਾਜ਼ ਦਾ ਪਰਿਵਾਰ ਜ਼ੀਰਕਪੁਰ ਦਾ ਰਹਿਣ ਵਾਲਾ ਹੈ। ਵਿਆਹ ਦੀਆਂ ਰਸਮਾਂ ਜ਼ੀਰਕਪੁਰ ਦੇ ਮੈਰਿਜ ਪੈਲੇਸ ਵਿੱਚ ਹੋਣਗੀਆਂ।

ਅਨਮੋਲ ਗਗਨ ਮਾਨ ਨੇ ੨੦੨੨ ਵਿੱਚ ਜਿੱਤ ਕੀਤੀ ਸੀ ਹਾਸਲ, ਬਣੀ ਸੀ ਕੈਬਨਿਟ ਮੰਤਰੀ 

ਅਨਮੋਲ ਗਗਨ ਮਾਨ ਨੇ ਆਪਣਾ ਜ਼ਿਆਦਾਤਰ ਸਮਾਂ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਬਿਤਾਇਆ। ਅਨਮੋਲ ਗਗਨ ਮਾਨ ਸਾਲ 2022 ਵਿੱਚ ਖਰੜ ਵਿਧਾਨ ਸਭਾ ਤੋਂ ਚੋਣ ਜਿੱਤ ਕੇ ਵਿਧਾਇਕ ਬਣੇ ਸਨ। ਸੂਬੇ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਦੇ ਹੀ ਉਨ੍ਹਾਂ ਨੂੰ ਕੈਬਨਿਟ ਮੰਤਰੀ ਦਾ ਅਹੁਦਾ ਦਿੱਤਾ ਗਿਆ ਸੀ।

ਸਿਆਸਤ ਤੋਂ ਪਹਿਲਾ ਸੀ ਕਲਾਕਾਰ 

ਉਹ ਸੈਰ ਸਪਾਟਾ ਵਿਭਾਗ ਨੂੰ ਸੰਭਾਲ ਰਹੀ ਹੈ। ਉਨ੍ਹਾਂ ਨੇ ਪਹਿਲੀ ਵਾਰ ਪੰਜਾਬ ਵਿੱਚ ਸੈਰ ਸਪਾਟਾ ਸੰਮੇਲਨ ਦਾ ਆਯੋਜਨ ਕੀਤਾ ਸੀ। ਜਿਸ ਵਿੱਚ ਕਈ ਨਿਵੇਸ਼ਕਾਂ ਨੇ ਪੰਜਾਬ ਵਿੱਚ ਨਿਵੇਸ਼ ਕਰਨ ਵਿੱਚ ਦਿਲਚਸਪੀ ਦਿਖਾਈ ਹੈ। ਮਾਨ ਨੇ ਵਿਧਾਨ ਸਭਾ ਚੋਣ ਪ੍ਰਚਾਰ ਵਿੱਚ ਇੱਕ ਗੀਤ ਵੀ ਰਚਿਆ ਸੀ। ਸੀਐਮ ਭਗਵੰਤ ਮਾਨ ਤੋਂ ਇਲਾਵਾ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਖੁਦ ਉਨ੍ਹਾਂ ਦਾ ਪ੍ਰਚਾਰ ਕਰਨ ਪਹੁੰਚੇ ਸਨ। ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਉਹ ਪਾਲੀਵੁੱਡ ਵਿੱਚ ਕੰਮ ਕਰ ਰਹੀ ਸੀ। ਉਨ੍ਹਾਂ ਦੀਆਂ ਕਈ ਐਲਬਮਾਂ ਪੰਜਾਬ ਵਿੱਚ ਰਿਲੀਜ਼ ਹੋ ਚੁੱਕੀਆਂ ਹਨ।

ਸ਼ਾਹਬਾਜ਼ ਦਾ ਪਰਿਵਾਰ ਸਿਆਸਤ ਨਾਲ ਰੱਖਦਾ ਹੈ ਸੰਬੰਧ

ਅਨਮੋਲ ਗਗਨ ਮਾਨ ਐਡਵੋਕੇਟ ਸ਼ਾਹਬਾਜ਼ ਸਿੰਘ ਨਾਲ ਵਿਆਹ ਕਰਵਾਉਣ ਜਾ ਰਹੇ ਹਨ। ਸ਼ਾਹਬਾਜ਼ ਦੀ ਮਾਂ ਸੀਲਮ ਸੋਹੀ ਰਾਜਨੀਤੀ ਵਿੱਚ ਹੈ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸਾਬਕਾ ਵਿੱਤ ਮੰਤਰੀ ਕੈਪਟਨ ਕੰਵਲਜੀਤ ਖ਼ਿਲਾਫ਼ ਕਾਂਗਰਸ ਦੀ ਟਿਕਟ ’ਤੇ ਚੋਣ ਲੜੀ ਸੀ। ਉਨ੍ਹਾਂ ਦੇ ਪਿਤਾ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਰੀਬੀ ਸਨ। ਉਨ੍ਹਾਂ ਦੇ ਦਾਦਾ ਜੀ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਕੇ ਵਿਧਾਨ ਸਭਾ ਪੁੱਜੇ ਸਨ। ਜ਼ੀਰਕਪੁਰ ਇਲਾਕੇ ਵਿੱਚ ਉਸ ਦੀ ਚੰਗੀ ਜਾਇਦਾਦ ਹੈ।

Tags:    

Similar News