ਜਾਣੋ ਅੱਜ ਪੰਜਾਬ ਦੇ ਕਿਸ ਜ਼ਿਲ੍ਹੇ 'ਚ ਪੈ ਸਕਦਾ ਹੈ ਮੀਂਹ, ਮੌਸਮ ਵਿਭਾਗ ਨੇ ਸਾਂਝੀ ਕੀਤੀ ਜਾਣਕਾਰੀ

ਹਿਮਾਚਲ ਦੇ ਨਾਲ ਲੱਗਦੇ 8 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ,ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਮੀਂਹ ਪੈਣ ਦੀ ਅਨੁਮਾਨ ਲਗਾਇਆ ਜਾ ਰਿਹਾ ਹੈ।;

Update: 2024-07-20 01:26 GMT

ਚੰਡੀਗੜ੍ਹ : ਬੰਗਾਲ ਦੀ ਖਾੜੀ ਵਿੱਚ ਦਬਾਅ ਅਤੇ ਵੈਸਟਰਨ ਡਿਸਟਰਬੈਂਸ ਕਾਰਨ ਪੰਜਾਬ ਵਿੱਚ ਮਾਨਸੂਨ ਇਸ ਵਾਰ ਪਹਿਲਾਂ ਦੇ ਮੁਕਾਬਲੇ ਕਾਫੀ ਸੁਸਤ ਦਿਖਾਈ ਦਿੱਤਾ ਹੈ । ਮੌਸਮ ਵਿਭਾਗ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ 21 ਜੁਲਾਈ ਤੋਂ ਬੰਗਾਲ 'ਚ ਚੱਕਰਵਾਤ ਦਾ ਪ੍ਰਭਾਵ ਘੱਟ ਸਕਦਾ ਹੈ ਜਿਸ ਤੋਂ ਬਾਅਦ ਪੰਜਾਬ 'ਚ 22 ਜੁਲਾਈ ਤੋਂ ਮਾਨਸੂਨ ਦੀ ਬਾਰਿਸ਼ ਹੋ ਸਕਦੀ ਹੈ । ਜਿਸ ਤੋਂ ਬਾਅਦ ਪੰਜਾਬ 'ਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਅਤੇ ਝੋਨੇ ਦੀ ਕਾਸ਼ਤ ਵੀ ਵਧੀਆ ਹੋਵੇਗੀ । ਪੰਜਾਬ ਵਿੱਚ ਮਾਨਸੂਨ ਦੇ ਬਾਵਜੂਦ ਮੀਂਹ ਨਾ ਪੈਣ ਕਾਰਨ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ । ਜਾਣਕਾਰੀ ਅਨੁਸਾਰ ਪੰਜਾਬ ਦੇ ਤਾਪਮਾਨ ਵਿੱਚ 24 ਘੰਟਿਆਂ ਵਿੱਚ 0.6 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ ਅਤੇ ਔਸਤ ਤਾਪਮਾਨ ਆਮ ਨਾਲੋਂ 3.5 ਡਿਗਰੀ ਵੱਧ ਰਹਿਣ ਦਾ ਅਨੁਮਾਨ ਵੀ ਲਗਾਇਆ ਜਾ ਰਿਹਾ ਹੈ । ਮੌਸਮ ਵਿਭਾਗ ਨੇ ਦੱਸਿਆ ਕਿ ਪੰਜਾਬ ਦੇ ਬਠਿੰਡਾ ਵਿੱਚ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਤੱਕ ਪਹੁੰਚ ਗਿਆ ਹੈ , ਪਟਿਆਲਾ,ਮੁਹਾਲੀ ਵਿੱਚ 36 ਡਿਗਰੀ ਦੇ ਕਰੀਬ ਤਾਪਮਾਨ ਰਿਹਾ ਅਤੇ ਲੁਧਿਆਣਾ 'ਚ 35 ਡਿਗਰੀ ਜਲੰਧਰ 'ਚ 37 ਡਿਗਰੀ ਅਤੇ ਅੰਮ੍ਰਿਤਸਰ ਚ 38.9 ਦੇ ਕਰੀਬ ਤਾਪਮਾਨ ਰਿਕਾਰਡ ਕੀਤਾ ਗਿਆ ।

ਪੰਜਾਬ ਦੇ ਇੰਨਾ ਜ਼ਿਲ੍ਹਿਆਂ 'ਚ ਪੈ ਸਕਦਾ ਹੈ ਮੀਂਹ

ਮੌਸਮ ਵਿਗਿਆਨ ਨੇ ਅੱਜ ਪੰਜਾਬ ਦੇ ਕੁਝ ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ ਜਤਾਈ ਜਾ ਰਹੀ ਹੈ ਜਿੰਨਾਂ ਚੋਂ ਹਿਮਾਚਲ ਦੇ ਨਾਲ ਲੱਗਦੇ 8 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਮੀਂਹ ਪੈਣ ਦੀ ਅਨੁਮਾਨ ਲਗਾਇਆ ਜਾ ਰਿਹਾ ਹੈ । ਜਦੋਂ ਕਿ ਦੂਜੇ ਰਾਜਾਂ ਵਿੱਚ ਮੀਂਹ ਦੀ ਸੰਭਾਵਨਾ 25% ਤੋਂ ਘੱਟ ਹੈ । ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਨੂੰ ਲੈਕੇ ਫਿਲਹਾਲ ਪੰਜਾਬ ਦੇ ਵਿੱਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ । 

ਇਸ ਸਾਲ 34% ਘੱਟ ਪਿਆ ਹੈ ਪੰਜਾਬ 'ਚ ਮੀਂਹ

ਮੌਸਮ ਵਿਭਾਗ ਮੁਤਾਬਕ ਇਸ ਸਾਲ 101 ਫੀਸਦੀ ਮੀਂਹ ਪੈਣ ਦੀ ਉਮੀਦ ਸੀ। ਪਰ ਇਸ ਦੇ ਉਲਟ ਪੰਜਾਬ ਸਮੇਤ ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਵਿੱਚ ਆਮ ਨਾਲੋਂ ਘੱਟ ਮੀਂਹ ਦਰਜ ਕੀਤਾ ਗਿਆ ਹੈ । ਮੌਸਮ ਵਿਭਾਗ ਦੇ ਅਨੁਸਾਰ 1 ਜੂਨ ਤੋਂ 15 ਜੁਲਾਈ ਤੱਕ ਪੰਜਾਬ ਵਿੱਚ 34 ਫੀਸਦੀ ਘੱਟ, ਹਰਿਆਣਾ ਅਤੇ ਹਿਮਾਚਲ ਵਿੱਚ 35-35 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ । ਪੰਜਾਬ ਵਿੱਚ ਹੁਣ ਤੱਕ ਸਿਰਫ਼ 85.1 ਫ਼ੀਸਦੀ ਹੀ ਮੀਂ ਦਰਜ ਕੀਤਾ ਗਿਆ ਹੈ ਜਦਕਿ ਹਰ ਸਾਲ ਆਮ ਤੌਰ 'ਤੇ 128.4 ਮਿਲੀਮੀਟਰ ਮੀਂਹ ਦਰਜ ਕੀਤਾ ਜਾਂਦਾ ਹੈ । 

Tags:    

Similar News