ਜ਼ਖ਼ਮੀ ਆੜ੍ਹਤੀ ਦਾ ਹਾਲ ਚਾਲ ਜਾਣਨ ਪੁੱਜੇ ਕੁਲਦੀਪ ਧਾਲੀਵਾਲ

ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਆੜ੍ਹਤੀ ਸੁਰਜੀਤ ਸਿੰਘ ਨੂੰ ਮਿਲ ਕੇ ਉਨ੍ਹਾਂ ਦਾ ਹਾਲ ਚਾਲ ਜਾਣਿਆ ਗਿਆ ਜੋ ਬੀਤੇ ਦਿਨੀਂ ਗੋਲੀ ਲੱਗਣ ਨਾਲ ਗੰਭੀਰ ਜ਼ਖਮੀ ਹੋ ਗਏ ਸੀ। ਉਨ੍ਹਾਂ ਕੋਲੋਂ ਗੈਂਗਸਟਰ ਰਿੰਦਾ ਨੂੰ 5 ਕਰੋੜ ਦੀ ਫਿਰੌਤੀ ਨਾ ਦੇਣ ’ਤੇ ਦੋ ਬਾਈਕ ਸਵਾਰ ਗੋਲੀਆਂ ਮਾਰ ਕੇ ਫਰਾਰ ਹੋ ਗਏ ਸੀ,;

Update: 2024-09-01 12:47 GMT

ਅੰਮ੍ਰਿਤਸਰ : ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਆੜ੍ਹਤੀ ਸੁਰਜੀਤ ਸਿੰਘ ਨੂੰ ਮਿਲ ਕੇ ਉਨ੍ਹਾਂ ਦਾ ਹਾਲ ਚਾਲ ਜਾਣਿਆ ਗਿਆ ਜੋ ਬੀਤੇ ਦਿਨੀਂ ਗੋਲੀ ਲੱਗਣ ਨਾਲ ਗੰਭੀਰ ਜ਼ਖਮੀ ਹੋ ਗਏ ਸੀ। ਉਨ੍ਹਾਂ ਕੋਲੋਂ ਗੈਂਗਸਟਰ ਰਿੰਦਾ ਨੂੰ 5 ਕਰੋੜ ਦੀ ਫਿਰੌਤੀ ਨਾ ਦੇਣ ’ਤੇ ਦੋ ਬਾਈਕ ਸਵਾਰ ਗੋਲੀਆਂ ਮਾਰ ਕੇ ਫਰਾਰ ਹੋ ਗਏ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ।

ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅਣਪਛਾਤੇ ਬਦਮਾਸ਼ਾਂ ਦੀ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਆੜ੍ਹਤੀ ਸੁਰਜੀਤ ਸਿੰਘ ਦੇ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਦਾ ਹਾਲ ਚਾਲ ਜਾਣਿਆ। ਇਸ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆਖਿਆ ਕਿ ਉਹ ਸੁਰਜੀਤ ਸਿੰਘ ਦਾ ਪਤਾ ਲੈਣ ਲਈ ਆਏ ਸੀ। ਉਨ੍ਹਾਂ ਸੁਰਜੀਤ ਸਿੰਘ ਨੂੰ ਭਰੋਸਾ ਦਿਵਾਇਆ ਕਿ ਪੁਲਿਸ ਜਲਦ ਹੀ ਉਨ੍ਹਾਂ ’ਤੇ ਗੋਲੀ ਚਲਾਉਣ ਵਾਲੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਵੇਗੀ।

ਇਸੇ ਤਰ੍ਹਾਂ ਆੜ੍ਹਤੀ ਸੁਰਜੀਤ ਸਿੰਘ ਨੇ ਆਖਿਆ ਕਿ ਉਨ੍ਹਾਂ ਨੂੰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਸੁਰੱਖਿਆ ਦਾ ਪੂਰਾ ਭਰੋਸਾ ਦਿਵਾਇਆ ਗਿਆ ਏ ਅਤੇ ਦੋਸ਼ੀਆਂ ਨੂੰ ਜਲਦ ਫੜਨ ਦੀ ਗੱਲ ਆਖੀ ਗਈ ਐ।

ਦੱਸ ਦਈਏ ਕਿ ਇਸ ਮਾਮਲੇ ਵਿਚ ਪੁਲਿਸ ਵੱਲੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਐ ਅਤੇ ਦੋਸ਼ੀਆਂ ਨੂੰ ਫੜਨ ਲਈ ਥਾਂ ਥਾਂ ਛਾਪੇਮਾਰੀ ਕੀਤੀ ਜਾ ਰਹੀ ਐ।

Tags:    

Similar News