ਕੁਲਦੀਪ ਧਾਲੀਵਾਲ ਨੇ ਡੱਲੇਵਾਲ ਦੀ ਸਿਹਤ ’ਤੇ ਜਤਾਈ ਚਿੰਤਾ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕਿਸਾਨ ਆਗੂ ਜਗਜੀਤ ਸਿਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਚਿੰਤਾ ਜਤਾਈ ਗਈ ਐ। ਉਨ੍ਹਾਂ ਸੁਪਰੀਮ ਕੋਰਟ ਵੱਲੋਂ ਕੀਤੀ ਗਈ ਟਿੱਪਣੀ ਤੋਂ ਬਾਅਦ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਖਨੌਰੀ ਬਾਰਡਰ ’ਤੇ ਹੀ ਵਧੀਆ ਸਹੂਲਤਾਂ ਵਾਲਾ ਹਸਪਤਾਲ ਬਣਾਇਆ ਗਿਆ ਏ।
ਅੰਮ੍ਰਿਤਸਰ : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕਿਸਾਨ ਆਗੂ ਜਗਜੀਤ ਸਿਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਚਿੰਤਾ ਜਤਾਈ ਗਈ ਐ। ਉਨ੍ਹਾਂ ਸੁਪਰੀਮ ਕੋਰਟ ਵੱਲੋਂ ਕੀਤੀ ਗਈ ਟਿੱਪਣੀ ਤੋਂ ਬਾਅਦ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਖਨੌਰੀ ਬਾਰਡਰ ’ਤੇ ਹੀ ਵਧੀਆ ਸਹੂਲਤਾਂ ਵਾਲਾ ਹਸਪਤਾਲ ਬਣਾਇਆ ਗਿਆ ਏ। ਇਸ ਤੋਂ ਇਲਾਵਾ ਉਨ੍ਹਾਂ ਨੂੰ ਉਥੇ ਪਹੁੰਚ ਕੇ ਕਈ ਕੈਬਨਿਟ ਮੰਤਰੀਆਂ ਵੱਲੋਂ ਇਲਾਜ ਕਰਵਾਉਣ ਦੀ ਬੇਨਤੀ ਵੀ ਕੀਤੀ ਜਾ ਚੁੱਕੀ ਐ।
ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ’ਤੇ ਚਿੰਤਾ ਜਤਾਉਂਦਿਆਂ ਆਖਿਆ ਕਿ ਡੱਲੇਵਾਲ ਦੀ ਸਿਹਤ ਦਿਨ ਪ੍ਰਤੀ ਦਿਨ ਵਿਗੜ ਰਹੀ ਐ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਡੱਲੇਵਾਲ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਐ ਕਿ ਉਹ ਭੁੱਖ ਹੜਤਾਲ ਬੇਸ਼ੱਕ ਜਾਰੀ ਰੱਖਣ ਪਰ ਮੈਡੀਕਲ ਹੜਤਾਲ ਖ਼ਤਮ ਕਰਨ ਅਤੇ ਆਪਣਾ ਇਲਾਜ ਕਰਵਾਉਣ। ਉਨ੍ਹਾਂ ਸੁਪਰੀਮ ਕੋਰਟ ਵੱਲੋਂ ਕੀਤੀ ਗਈ ਟਿੱਪਣੀ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਮੋਰਚੇ ’ਤੇ ਹੀ ਵਧੀਆ ਸਹੂਲਤਾਂ ਵਾਲਾ ਹਸਪਤਾਲ ਬਣਾਇਆ ਗਿਆ ਏ, ਜਿੱਥੇ ਹਰ ਤਰ੍ਹਾਂ ਦੀ ਸਹੂਲਤ ਉਪਲਬਧ ਕਰਵਾਈ ਗਈ ਐ।
ਦੱਸ ਦਈਏ ਕਿ ਕੁੱਝ ਦਿਨ ਪਹਿਲਾਂ ਪੰਜਾਬ ਸਰਕਾਰ ਦੇ ਕੁੱਝ ਕੈਬਨਿਟ ਮੰਤਰੀ ਅਤੇ ਵਿਧਾਇਕ ਖਨੌਰੀ ਬਾਰਡਰ ਵਿਖੇ ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਵੀ ਗਏ ਸੀ ਅਤੇ ਉਨ੍ਹਾਂ ਨੂੰ ਇਲਾਜ ਕਰਵਾਉਣ ਦੀ ਬੇਨਤੀ ਕੀਤੀ ਸੀ ਪਰ ਡੱਲੇਵਾਲ ਨੇ ਇਲਾਜ ਕਰਵਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ।