ਕੁਲਦੀਪ ਧਾਲੀਵਾਲ ਨੇ ਸਰਹੱਦੀ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ

ਭਾਰਤ ਪਾਕਿਸਤਾਨ ਦੀ ਸਰਹੱਦ ’ਤੇ ਸਥਿਤ ਰਾਵੀ ਦਰਿਆ ਤੋਂ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣਨ ਲਈ ਵਿਸ਼ੇਸ਼ ਤੌਰ ’ਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਿੰਡ ਪੰਜ ਗਰਾਈਆਂ ਵਿਖੇ ਪੁੱਜੇ, ਜਿੱਥੇ ਉਨ੍ਹਾਂ ਵੱਲੋਂ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ।

Update: 2024-07-20 12:14 GMT

ਅੰਮ੍ਰਿਤਸਰ : ਭਾਰਤ ਪਾਕਿਸਤਾਨ ਦੀ ਸਰਹੱਦ ’ਤੇ ਸਥਿਤ ਰਾਵੀ ਦਰਿਆ ਤੋਂ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣਨ ਲਈ ਵਿਸ਼ੇਸ਼ ਤੌਰ ’ਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਿੰਡ ਪੰਜ ਗਰਾਈਆਂ ਵਿਖੇ ਪੁੱਜੇ, ਜਿੱਥੇ ਉਨ੍ਹਾਂ ਵੱਲੋਂ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਇਸ ਦੌਰਾਨ ਉਨ੍ਹਾਂ ਨੇ ਰਾਵੀ ਦਰਿਆ ਦਾ ਦੌਰਾ ਵੀ ਕੀਤਾ, ਜਿੱਥੇ ਕਿਸਾਨਾਂ ਨੇ ਉਹਨਾਂ ਨੂੰ ਢਾਹ ਲੱਗਣ ਵਾਲੀਆਂ ਜ਼ਮੀਨਾਂ ਦਿਖਾਈਆਂ।

ਸਰਹੱਦੀ ਕਿਸਾਨਾਂ ਦੀਆਂ ਮੁਸ਼ਕਲਾਂ ਸੁਣਨ ਲਈ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਿੰਡ ਪੰਜ ਗਰਾਈਆਂ ਵਿਖੇ ਪੁੱਜੇ,ਜਿੱਥੇ ਉਨ੍ਹਾਂ ਵੱਲੋਂ ਸਾਰੇ ਹਾਲਾਤ ਜਾਣਨ ਲਈ ਰਾਵੀ ਦਰਿਆ ਦਾ ਦੌਰਾ ਵੀ ਕੀਤਾ ਗਿਆ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆਖਿਆ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਐ।

ਇਸੇ ਕਰਕੇ ਪੰਜਾਬ ਸਰਕਾਰ ਵੱਲੋਂ ਜਿਹੜੇ ਜਿਹੜੇ ਦਰਿਆਵਾਂ ਤੇ ਪਿਛਲੇ ਸਮੇਂ ਹੜ੍ਹ ਵਾਲੀ ਸਥਿਤੀ ਬਣੀ ਸੀ, ਉਹਨਾਂ ਨੂੰ ਮਜ਼ਬੂਤ ਕਰਨ ਲਈ ਕਿਸਾਨਾਂ ਨਾਲ ਗੱਲਬਾਤ ਕੀਤੀ ਜਾ ਰਹੀ ਐ ਤਾਂ ਜੋ ਕਿਸਾਨਾਂ ਦੀਆਂ ਫਸਲਾਂ ਨੂੰ ਢਾਅ ਲੱਗਣ ਤੋਂ ਬਚਾਈ ਜਾ ਸਕੇ।

ਦੱਸ ਦਈਏ ਕਿ ਇਸ ਦੌਰਾਨ ਉਨ੍ਹਾਂ ਵੱਲੋਂ ਬੀਐਸਐਫ ਦੇ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ ਗਈ।

Tags:    

Similar News