ਵਿਧਾਇਕ ਦੇਵ ਮਾਨ ਨਾਲ ਦੁੱਖ ਸਾਂਝਾ ਕਰਨ ਪੁੱਜੇ ਕੁਲਤਾਰ ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਭਾ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੇ ਘਰ ਦੁੱਖ ਸਾਂਝਾ ਕਰਨ ਦੇ ਲਈ ਪੁੱਜੇ ਕਿਉਂਕਿ ਬੀਤੇ ਦਿਨੀਂ ਦੇਵ ਮਾਨ ਦੇ ਪਿਤਾ ਲਾਲ ਸਿੰਘ ਦਾ ਸਵਰਗਵਾਸ ਹੋ ਗਿਆ ਸੀ। ਕੁਲਤਾਰ ਸਿੰਘ ਸੰਧਵਾਂ ਕਾਫ਼ੀ ਸਮੇਂ ਤੱਕ ਵਿਧਾਇਕ ਦੇਵ ਮਾਨ ਦੇ ਦਫ਼ਤਰ ਵਿਚ ਮੌਜੂਦ ਰਹੇ, ਜਿੱਥੇ ਉਨ੍ਹਾਂ ਨੇ ਦੇਵ ਮਾਨ ਦੇ ਪਿਤਾ ਦੀ ਮੌਤ ’ਦੇ ਦੁੱਖ ਸਾਂਝਾ ਕੀਤਾ।

Update: 2024-12-10 11:38 GMT

ਨਾਭਾ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਭਾ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੇ ਘਰ ਦੁੱਖ ਸਾਂਝਾ ਕਰਨ ਦੇ ਲਈ ਪੁੱਜੇ ਕਿਉਂਕਿ ਬੀਤੇ ਦਿਨੀਂ ਦੇਵ ਮਾਨ ਦੇ ਪਿਤਾ ਲਾਲ ਸਿੰਘ ਦਾ ਸਵਰਗਵਾਸ ਹੋ ਗਿਆ ਸੀ। ਕੁਲਤਾਰ ਸਿੰਘ ਸੰਧਵਾਂ ਕਾਫ਼ੀ ਸਮੇਂ ਤੱਕ ਵਿਧਾਇਕ ਦੇਵ ਮਾਨ ਦੇ ਦਫ਼ਤਰ ਵਿਚ ਮੌਜੂਦ ਰਹੇ, ਜਿੱਥੇ ਉਨ੍ਹਾਂ ਨੇ ਦੇਵ ਮਾਨ ਦੇ ਪਿਤਾ ਦੀ ਮੌਤ ’ਦੇ ਦੁੱਖ ਸਾਂਝਾ ਕੀਤਾ।

ਬੀਤੇ ਦਿਨੀਂ ਨਾਭਾ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੇ ਪਿਤਾ ਲਾਲ ਸਿੰਘ ਸਵਰਗਵਾਸ ਹੋ ਗਏ ਸੀ, ਜਿਸ ਤੋਂ ਬਾਅਦ ਪੰਜਾਬ ਦੇ ਕਈ ਸਿਆਸੀ ਆਗੂ ਉਨ੍ਹਾਂ ਦੇ ਨਾਲ ਦੁੱਖ ਸਾਂਝਾ ਕਰਨ ਦੇ ਲਈ ਪਹੁੰਚ ਰਹੇ ਨੇ। ਇਸੇ ਤਹਿਤ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਉਨ੍ਹਾਂ ਦੇ ਨਾਲ ਦੁੱਖ ਸਾਂਝਾ ਕਰਨ ਦੇ ਲਈ ਦੇਵ ਮਾਨ ਦੇ ਦਫ਼ਤਰ ਪੁੱਜੇ।

ਇਸ ਮੌਕੇ ਗੱਲਬਾਤ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਨੇ ਆਖਿਆ ਕਿ ਵਿਧਾਇਕ ਦੇਵ ਮਾਨ ਸਾਡੇ ਪਰਿਵਾਰ ਦੇ ਮੈਂਬਰ ਨੇ, ਜਿਸ ਕਰਕੇ ਉਨ੍ਹਾਂ ਦੇ ਦੁੱਖ ਵਿਚ ਸ਼ਾਮਲ ਹੋਣ ਦੇ ਲਈ ਪੁੱਜੇ ਆਂ। ਉਨ੍ਹਾਂ ਅਰਦਾਸ ਕੀਤੀ ਕਿ ਪ੍ਰਮਾਤਮਾ ਉਨ੍ਹਾਂ ਦੇ ਪਿਤਾ ਜੀ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।

ਇਸ ਮੌਕੇ ਜਦੋਂ ਵਿਧਾਇਕ ਦੇਵ ਮਾਨ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਪਹਿਲਾਂ ਉਨ੍ਹਾਂ ਨੇ ਸਪੀਕਰ ਕੁਲਤਾਰ ਸਿੰਘ ਸੰਧਵਾ ਦਾ ਧੰਨਵਾਦ ਕੀਤਾ ਅਤੇ ਫਿਰ ਉਨ੍ਹਾਂ ਨੇ ਪੱਤਰਕਾਰਾਂ ਦੇ ਨਾਲ ਆਪਣੇ ਪਿਤਾ ਲਾਲ ਸਿੰਘ ਦੀਆਂ ਯਾਦਾਂ ਸਾਂਝੀਆਂ ਕੀਤੀਆਂ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਵਿਧਾਇਕ ਦੇਵ ਮਾਨ ਦੇ ਨਾਲ ਦੁੱਖ ਸਾਂਝਾ ਕਰਨ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਹਰਪਾਲ ਕੌਰ ਅਤੇ ਆਮ ਆਦਮੀ ਪਾਰਟੀ ਦੇ ਹੋਰ ਕਈ ਵੱਡੇ ਆਗੂ ਅਤੇ ਪੰਜਾਬੀ ਗਾਇਕ ਬੱਬੂ ਮਾਨ ਵੀ ਆ ਚੁੱਕੇ ਨੇ।

Tags:    

Similar News