ਲੁਧਿਆਣਾ 'ਚ ਭਲਕੇ ਲਾਡੋਵਾਲ ਟੋਲ ਪਲਾਜ਼ਾ ਹੋਵੇਗਾ ਫਰੀ, ਕਿਸਾਨਾਂ ਨੇ ਰੇਟ ਘਟਾਉਣ ਦੀ ਦਿੱਤੀ ਚੇਤਾਵਨੀ

ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਭਲਕੇ ਮੁਫ਼ਤ ਹੋਣ ਜਾ ਰਿਹਾ ਹੈ। ਕਿਸਾਨ ਭਲਕੇ ਇੱਥੇ ਧਰਨਾ ਦੇਣਗੇ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਨੇ ਐਨਐੱਚਏਆਈ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਸ਼ਨੀਵਾਰ ਤੱਕ ਲਾਡੋਵਾਲ ਟੋਲ ਪਲਾਜ਼ਾ ਦੇ ਪੁਰਾਣੇ ਰੇਟ ਲਾਗੂ ਨਾ ਕੀਤੇ ਗਏ ਤਾਂ ਐਤਵਾਰ ਨੂੰ ਪੂਰੀ ਤਰ੍ਹਾਂ ਜਾਮ ਹੋ ਜਾਵੇਗਾ।

Update: 2024-06-15 03:00 GMT

ਲੁਧਿਆਣਾ: ਦੇਸ਼ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਭਲਕੇ ਮੁਫ਼ਤ ਹੋਣ ਜਾ ਰਿਹਾ ਹੈ। ਕਿਸਾਨ ਭਲਕੇ ਇੱਥੇ ਧਰਨਾ ਦੇਣਗੇ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਨੇ ਐਨਐੱਚਏਆਈ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਸ਼ਨੀਵਾਰ ਤੱਕ ਲਾਡੋਵਾਲ ਟੋਲ ਪਲਾਜ਼ਾ ਦੇ ਪੁਰਾਣੇ ਰੇਟ ਲਾਗੂ ਨਾ ਕੀਤੇ ਗਏ ਤਾਂ ਐਤਵਾਰ ਨੂੰ ਪੂਰੀ ਤਰ੍ਹਾਂ ਜਾਮ ਹੋ ਜਾਵੇਗਾ। ਹਾਲਾਂਕਿ ਇਨ੍ਹਾਂ ਨੇਤਾਵਾਂ ਨੇ ਸੋਸ਼ਲ ਮੀਡੀਆ 'ਤੇ ਇਹ ਅਲਟੀਮੇਟ ਜਾਰੀ ਕੀਤਾ ਹੈ। ਇੱਕ ਸਾਲ ਵਿੱਚ ਤੀਜੀ ਵਾਰ ਟੋਲ ਦਰਾਂ ਵਿੱਚ ਵਾਧਾ ਕੀਤਾ ਗਿਆ ਹੈ।

ਮਹਿੰਗੇ ਟੋਲ ਕਾਰਨ ਲੋਕਾਂ 'ਚ ਗੁੱਸਾ

ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਦੇ ਐਨਐੱਚ -44 'ਤੇ ਲਾਡੋਵਾਲ ਟੋਲ ਪਲਾਜ਼ਾ 'ਤੇ ਇਸ ਸਮੇਂ ਸੂਬੇ ਦਾ ਸਭ ਤੋਂ ਮਹਿੰਗਾ ਰੋਡ ਟੈਕਸ ਵਸੂਲਿਆ ਜਾ ਰਿਹਾ ਹੈ। ਇਸ ਮਹਿੰਗੇ ਟੋਲ ਪਲਾਜ਼ਾ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਰੋਸ ਹੈ। ਇਸ ਦੇ ਬਾਵਜੂਦ ਐਨਐੱਚਏਆਈ ਇਸ ਦੀਆਂ ਦਰਾਂ ਘਟਾਉਣ ਦੀ ਬਜਾਏ ਹਰ ਸਾਲ ਇਨ੍ਹਾਂ ਨੂੰ ਵਧਾ ਰਿਹਾ ਹੈ। ਪਰ ਹੁਣ ਇਸ ਦਾ ਵਿਰੋਧ ਕਰਦਿਆਂ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਨੇ ਐਨਐੱਚਏਆਈ ਨੂੰ ਰੇਟ ਘਟਾਉਣ ਦਾ ਅਲਟੀਮੇਟਮ ਦਿੱਤਾ ਹੈ। ਪ੍ਰਧਾਨ ਦਿਲਬਾਗ ਸਿੰਘ ਨੇ ਕਿਹਾ ਕਿ ਜੇਕਰ ਟੋਲ ਦਰਾਂ ਨਾ ਘਟਾਈਆਂ ਗਈਆਂ ਤਾਂ ਐਤਵਾਰ ਨੂੰ ਮੁਕੰਮਲ ਧਰਨਾ ਦੇ ਕੇ ਲੋਕਾਂ ਦੇ ਵਾਹਨਾਂ ਦੇ ਮੁਫਤ ਕੱਢੇ ਜਾਣਗੇ।

ਉਥੇ ਹੀ ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਟੋਲ ਪਲਾਜਾ ਦੇ ਰੇਟ ਨਾ ਘਟਾਏ ਤਾਂ ਆਉਣ ਵਾਲੇ ਸਮੇਂ ਵਿੱਚ ਇਸ ਤੋਂ ਵੀ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ। ਉਥੇ ਹੀ ਰਾਹਗੀਰਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਇਹ ਇਕੋ ਇਕ ਟੋਲ ਪਲਾਜ਼ਾ ਹੈ ਜੋ ਸਭ ਤੋਂ ਮਹਿੰਗਾ ਹੈ ਅਤੇ ਇਸ ਉੱਤੇ ਜਿਆਦਾ ਰੁਪਏ ਟੋਲ ਦੇਣੇ ਪੈਂਦੇ ਹਨ।

Tags:    

Similar News