ਮਰਹੂਮ ਡਾ. ਮਨਮੋਹਨ ਸਿੰਘ ਨੂੰ ‘ਪੰਥ ਰਤਨ’ ਦੇਣ ਦੀ ਮੰਗ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਡਾ. ਮਨਮੋਹਨ ਸਿੰਘ ਨੂੰ ਪੰਥ ਰਤਨ ਦੇਣ ਦੀ ਮੰਗ ਕੀਤੀ ਗਈ ਐ। ਪੰਜਾਬ ਕਾਂਗਰਸ ਪ੍ਰਧਾਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇਸ ਸਬੰਧੀ ਮੰਗ ਪੱਤਰ ਦਿੱਤਾ ਗਿਆ ਏ,;

Update: 2025-01-04 13:54 GMT

ਅੰਮ੍ਰਿਤਸਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਡਾ. ਮਨਮੋਹਨ ਸਿੰਘ ਨੂੰ ਪੰਥ ਰਤਨ ਦੇਣ ਦੀ ਮੰਗ ਕੀਤੀ ਗਈ ਐ। ਪੰਜਾਬ ਕਾਂਗਰਸ ਪ੍ਰਧਾਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇਸ ਸਬੰਧੀ ਮੰਗ ਪੱਤਰ ਦਿੱਤਾ ਗਿਆ ਏ, ਜੋ ਕਾਂਗਰਸੀ ਨੇਤਾ ਭਗਵੰਤ ਸਿੰਘ ਸੱਚਰ ਵੱਲੋਂ ਜਥੇਦਾਰ ਸਾਹਿਬ ਦੇ ਸਕੱਤਰ ਨੂੰ ਸੌਂਪਿਆ ਗਿਆ ਏ।


ਪੰਜਾਬ ਕਾਂਗਰਸ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖ ਕੇ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਡਾ. ਮਨਮੋਹਨ ਸਿੰਘ ਨੂੰ ਪੰਥ ਰਤਨ ਦੇਣ ਦੀ ਮੰਗ ਕੀਤੀ ਜਾ ਰਹੀ ਐ। ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰੰਘ ਰਾਜਾ ਵੜਿੰਗ ਦੇ ਇਸ ਮੰਗ ਪੱਤਰ ਨੂੰ ਕਾਂਗਰਸੀ ਆਗੂ ਭਗਵੰਤ ਸਿੰਘ ਸੱਚਰ ਵੱਲੋਂ ਜਥੇਦਾਰ ਸਾਹਿਬ ਦੇ ਸਕੱਤਰ ਨੂੰ ਸੌਂਪਿਆ ਗਿਆ। ਉਨ੍ਹਾਂ ਗੱਲਬਾਤ ਕਰਦਿਆਂ ਆਖਿਆ ਕਿ ਡਾ. ਮਨਮੋਹਨ ਸਿੰਘ ਜਿੱਥੇ ਦੇਸ਼ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਸਨ, ਉਥੇ ਹੀ ਉਹ ਆਰਬੀਆਈ ਦੇ ਗਵਰਨਰ ਸਮੇਤ ਦੇਸ਼ ਦੇ ਹੋਰ ਕਈ ਵੱਡੇ ਅਹੁਦਿਆਂ ’ਤੇ ਵੀ ਰਹੇ। ਇਸ ਦੇ ਨਾਲ ਹੀ ਉਨ੍ਹਾਂ ਨੇ ਸਿੱਖ ਦਸਤਾਰ ਦੀ ਪੂਰੇ ਵਿਸ਼ਵ ਵਿਚ ਪਛਾਣ ਬਣਾਈ।


ਦੱਸ ਦਈਏ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ਵਿਚ 26 ਦਸੰਬਰ ਨੂੰ ਦੇਹਾਂਤ ਹੋ ਗਿਆ ਸੀ। ਇਸ ਤੋਂ ਪਹਿਲਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਡਾ. ਮਨਮੋਹਨ ਸਿੰਘ ਨੂੰ ਲੈ ਕੇ ਉਨ੍ਹਾਂ ਦੇ ਭੋਗ ’ਤੇ ਕਈ ਵੱਡੇ ਐਲਾਨ ਕੀਤੇ ਜਾ ਚੁੱਕੇ ਨੇ।

Tags:    

Similar News