ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਮਿੱਤਰ ਦੀ ਜਾਨ ਨੂੰ ਖਤਰਾ ! ਆਈ ਅਹਿਮ ਖਬਰ

ਪੰਜਾਬ ਸਰਕਾਰ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਮਿੱਤਰ ਹਰਸਿਮਰਨ ਸਿੰਘ ਸੰਧੂ ਨੂੰ ਸੁਰੱਖਿਆ ਮੁਹੱਈਆ ਕਰਵਾ ਦਿੱਤੀ ਹੈ। ਸਰਕਾਰ ਨੇ ਸੰਧੂ ਦੀ ਸੁਰੱਖਿਆ ਲਈ ਛੇ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਹਨ ।;

Update: 2024-07-26 04:13 GMT

ਚੰਡੀਗੜ੍ਹ :  ਪੰਜਾਬ ਸਰਕਾਰ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਮਿੱਤਰ ਹਰਸਿਮਰਨ ਸਿੰਘ ਸੰਧੂ ਨੂੰ ਸੁਰੱਖਿਆ ਮੁਹੱਈਆ ਕਰਵਾ ਦਿੱਤੀ ਹੈ। ਸਰਕਾਰ ਨੇ ਸੰਧੂ ਦੀ ਸੁਰੱਖਿਆ ਲਈ ੬ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਹਨ। ਇਹ ਸੂਚਨਾ ਸਰਕਾਰ ਨੇ ਪੰਜਾਬ-ਹਰਿਆਣਾ ਹਾਈ ਕੋਰਟ 'ਚ ਮਾਮਲੇ ਦੀ ਸੁਣਵਾਈ ਦੌਰਾਨ ਦਿੱਤੀ । ਐਡਵੋਕੇਟ ਨਿਖਿਲ ਘਈ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਮਲੇ ਦੀ ਸੁਣਵਾਈ ਦੌਰਾਨ ਹਾਈਕੋਰਟ 'ਚ ਪੰਜਾਬ ਸਰਕਾਰ ਨੇ ਮੰਨਿਆ ਹੈ ਕਿ ਸੰਧੂ ਦੀ ਜਾਨ ਨੂੰ ਖਤਰਾ ਹੈ ।ਪੰਜਾਬ ਅਤੇ ਹਰਿਆਣਾ ਹਾਈਕੋਰਟ (HC) ਨੇ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਦੋਸਤ ਅਤੇ ਵਕੀਲ ਹਰਸਿਮਰਨ ਸੰਧੂ ਨੂੰ ਦਿੱਤੀ ਗਈ ਸੁਰੱਖਿਆ ਵਾਪਸ ਲੈਣ ਦਾ ਫੈਸਲਾ ਕਰਦੀ ਹੈ ਤਾਂ ਉਸ ਦਾ ਅਗਾਊਂ ਨੋਟਿਸ ਦਿੱਤਾ ਮਾਣਯੋਗ ਅਦਾਲਤ ਨੂੰ ਦਿੱਤਾ ਜਾਵੇ ।

ਮੂਸੇਵਾਲਾ ਨੂੰ 29 ਮਈ, 2022 ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰ ਕੇ ਵਿਖੇ ਛੇ ਹਮਲਾਵਰਾਂ ਦੁਆਰਾ ਗੋਲੀ ਮਾਰ ਕੇ ਮਾਰ ਦਿੱਤਾ ਗਿਆ ਸੀ, ਇਹ ਮੰਦਭਾਗੀ ਘਟਨਾ ਮੂਸੇਵਾਲਾ ਦੀ ਸੁਰੱਖਿਆ ਘਟਾਉਣ ਦੀ ਖਬਰ ਤੋਂ ਬਾਅਦ ਵਾਪਰੀ ਸੀ । ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ, ਜੋ ਕਿ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਹੈ , ਉਸਨੇ ਇਸ ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ਕਿਹਾ ਸੀ ਕਿ 2021 ਵਿੱਚ ਮੋਹਾਲੀ ਵਿੱਚ ਗੋਲੀ ਮਾਰ ਕੇ ਮਾਰੇ ਗਏ ਯੂਥ ਅਕਾਲੀ ਦਲ ਦੇ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਗਾਇਕ ਨੂੰ ਖਤਮ ਕੀਤਾ ਗਿਆ ।

Tags:    

Similar News