ਖਨੌਰੀ ਬਾਰਡਰ ਜਾਣਗੇ ਜੇਡੀਯੂ ਪੰਜਾਬ ਇਕਾਈ ਦੇ ਆਗੂ

ਜਨਤਾ ਦਲ (ਯੂ) ਪੰਜਾਬ ਯੂਨਿਟ ਦੀ ਮੀਟਿੰਗ ਪਾਰਟੀ ਦੇ ਸੂਬਾਈ ਪ੍ਰਧਾਨ ਮਾਲਵਿੰਦਰ ਸਿੰਘ ਬੈਨੀਪਾਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਸੂਬਾ ਸਿਆਸੀ ਮਾਮਲਿਆ ਦੀ ਕਮੇਟੀ ਦੇ ਮੈਂਬਰਾਂ ਨੇ ਸ਼ਿਰਕਤ ਕੀਤੀ। ਮੀਟਿੰਗ ’ਚ ਅਹਿਮ ਮੁੱਦਿਆ ’ਤੇ ਵਿਚਾਰ ਚਰਚਾ ਹੋਈ ਅਤੇ ਕੁੱਝ ਮਤੇ ਵੀ ਪਾਸ ਕੀਤੇ ਗਏ।;

Update: 2025-01-18 13:55 GMT

ਮੋਹਾਲੀ : ਜਨਤਾ ਦਲ (ਯੂ) ਪੰਜਾਬ ਯੂਨਿਟ ਦੀ ਮੀਟਿੰਗ ਪਾਰਟੀ ਦੇ ਸੂਬਾਈ ਪ੍ਰਧਾਨ ਮਾਲਵਿੰਦਰ ਸਿੰਘ ਬੈਨੀਪਾਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਸੂਬਾ ਸਿਆਸੀ ਮਾਮਲਿਆ ਦੀ ਕਮੇਟੀ ਦੇ ਮੈਂਬਰਾਂ ਨੇ ਸ਼ਿਰਕਤ ਕੀਤੀ। ਮੀਟਿੰਗ ’ਚ ਅਹਿਮ ਮੁੱਦਿਆ ’ਤੇ ਵਿਚਾਰ ਚਰਚਾ ਹੋਈ ਅਤੇ ਕੁੱਝ ਮਤੇ ਵੀ ਪਾਸ ਕੀਤੇ ਗਏ।

ਮੀਟਿੰਗ ’ਚ ਲਏ ਗਏ ਅਹਿਮ ਫੈਸਲਿਆ ਬਾਰੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਜਨਤਾ ਦਲ (ਯੂ) ਦੇ ਸੂਬਾਈ ਜਨਰਲ ਸਕੱਤਰ ਸਤਨਾਮ ਸਿੰਘ ਗਿੱਲ ਨੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੇ ਲੋਕਾਂ ਨਾਲ ਮੁੱਦਿਆਂ ਅਧਾਰਿਤ ਖੜ੍ਹਨ ਦਾ ਫ਼ੈਸਲਾ ਲਿਆ ਗਿਆ। ਸਤਨਾਮ ਸਿੰਘ ਗਿੱਲ ਨੇ ਦੱਸਿਆ ਕਿ ਪਾਰਟੀ ਦੇ ਆਗੂ ਇਕ ਵਫ਼ਦ ਦੇ ਰੂਪ ਵਿਚ ਖਨੌਰੀ ਬਾਰਡਰ ’ਤੇ ਜਾਣਗੇ ਅਤੇ ਕਿਸਾਨਾਂ ਨੂੰ ਮਿਲ ਕੇ ਕੇਂਦਰੀ ਰਾਜ ਖੇਤੀਬਾੜੀ ਮੰਤਰੀ ਰਾਮਨਾਥ ਠਾਕੁਰ ਦੇ ਕੋਲ ਇਹ ਮੰਗਾਂ ਪਹੁੰਚਾਉਣਗੇ ਤਾਂ ਜੋ ਇਨ੍ਹਾਂ ਮੰਗਾਂ ਦਾ ਹੱਲ ਹੋ ਸਕੇ।

ਇਸ ਪੀ.ਏ.ਸੀ ਦੀ ਮੀਟਿੰਗ ਮਤੇ ਪਾਸ ਕੀਤੇ ਗਏ ਕਿ ਦੇਸ਼ਾਂ ਵਿਦੇਸ਼ਾਂ ਚ ਰੋਜ਼ੀ ਰੋਟੀ ਕਮਾਉਣ ਗਏ ਪੰਜਾਬੀਆਂ ਦੀਆਂ ਜ਼ਮੀਨਾਂ ਜਾਇਦਾਦਾਂ ਤੇ ਭੂ-ਮਾਫ਼ੀਆ ਵੱਲੋਂ ਕੀਤੇ ਗਏ ਕਬਜ਼ਿਆਂ ਨੂੰ ਛੁਡਵਾਉਣ ਲਈ ਐਨ.ਆਰ.ਆਈ ਪਰਿਵਾਰਾਂ ਦੀ ਮਦਦ ਲਈ ਤਾਲਮੇਲ ਕਮੇਟੀ ਬਣਾਈ ਜਾਣ ਬਾਰੇ ਸਹਿਮਤੀ ਬਣੀ।

ਦੂਸਰਾ ਮਤਾ ਪਾਸ ਕੀਤਾ ਗਿਆ ਕਿ ਨਿੱਜੀ ਸਕੂਲਾਂ ਵੱਲੋਂ ਪੜ੍ਹਾਈ ਦੇ ਨਾਂਅ ’ਤੇ ਸਿੱਖਿਆ ਨੀਤੀ ਤੋਂ ਬਾਹਰ ਜਾਂਦਿਆਂ ਬੱਚਿਆਂ ਦੇ ਮਾਪਿਆਂ ਤੋਂ ਵਸੂਲੀਆਂ ਜਾਂਦੀਆਂ ਬੇਲੋੜੀਆਂ ਫ਼ੀਸਾਂ ਖ਼ਿਲਾਫ਼ ਮਾਪਿਆਂ ਨੂੰ ਨਾਲ ਲੈ ਕੇ ਬੇਲੋੜੀ ਵਸੂਲੀ ਦੇ ਮੁੱਦੇ ’ਤੇ ਜਨਤਕ ਤੌਰ ’ਤੇ ਪ੍ਰੋਗਰਾਮ ਆਯੋਜਿਤ ਕੀਤੇ ਜਾਣ ਦਾ ਫ਼ੈਸਲਾ ਲਿਆ ਗਿਆ ਹੈ। ਪਾਸ ਕੀਤੇ ਗਏ ਮਤੇ ਵਿਚ ਜਨਤਾ ਦਲ (ਯੂ) ਪੰਜਾਬ ਦੀ ਯੂਨਿਟ ਨੇ ਪੰਜਾਬ ਵਿਚ ਨਸ਼ੇ ਦੀ ਰੋਕਥਾਮ ਕਰਨ ਅਤੇ ਸਮਾਜਿਕ ਅਲਾਮਤਾਂ ਖ਼ਿਲਾਫ਼ ਝੰਡਾ ਬਰਕਰਾਰ ਕਰਨ ਦਾ ਮਤਾ ਵੀ ਪਾਸ ਕੀਤਾ ਗਿਆ।

ਇਸ ਤੋਂ ਇਲਾਵਾ ਅਪ੍ਰੈਲ ਮਹੀਨੇ ਵਿਚ ਵਿਸਾਖੀ ਦੇ ਤਿਉਹਾਰ ਮੌਕੇ ਜਨਤਾ ਦਲ (ਯੂ) ਵੱਲੋਂ ਵਿਸ਼ੇਸ਼ ਪ੍ਰੋਗਰਾਮ ਕਰਨ ਦਾ ਫੈਸਲਾ ਵੀ ਲਿਆ ਗਿਆ। ਇਸ ਮੌਕੇ ਪਾਰਟੀ ਵਿਚ ਕਈ ਚਿਹਰਿਆਂ ਨੂੰ ਸ਼ਾਮਲ ਕੀਤਾ ਗਿਆ। ਇਸ ਮੌਕੇ ਸੀਨੀਅਰ ਲੀਡਰ ਸੰਜੀਵ ਕੁਮਾਰ ਝਾਅ, ਯਸ਼ਪਾਲ ਗੋਇਲ, ਰਾਹੁਲ ਘਈ, ਆਰ ਕੇ ਘਈ, ਪੀਏ ਗੁਰਪ੍ਰੀਤ ਸਿੰਘ ਖਾਲਸਾ ਆਦਿ ਹਾਜ਼ਰ ਸਨ।

Tags:    

Similar News