ਨਿੱਕੇ ਮੂਸੇਵਾਲਾ ਨੇ ਕੱਟਿਆ MOOSEWALA ਦੇ Birthday ਦਾ ਕੇਕ

ਅੱਜ 11 ਜੂਨ ਨੂੰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਜਨਮ ਦਿਨ ਹੈ। ਇਸ ਮੌਕੇ ਲੋਕ ਕਲਾਕਾਰ ਪਾਲ ਸਿੰਘ ਸਮਾਉਂ ਅੱਜ ਮੂਸਾ ਪਿੰਡ ਸਿੱਧੂ ਦੀ ਹਵੇਲੀ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਨਿੱਕੇ ਸਿੱਧੂ, ਮਾਤਾ ਚਰਨ ਕੌਰ ਤੇ ਬਾਪੂ ਬਲਕੌਰ ਸਣੇ ਪਰਿਵਾਰਕ ਮੈਂਬਰਾਂ ਨਾਲ ਸਿੱਧੂ ਦੇ ਜਨਮਦਿਨ ਦਾ ਕੇਕ ਕੱਟਿਆ।

Update: 2024-06-11 07:36 GMT

Sidhu Moosewala Birthday: ਅੱਜ 11 ਜੂਨ ਨੂੰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਜਨਮ ਦਿਨ ਹੈ। ਇਸ ਮੌਕੇ ਲੋਕ ਕਲਾਕਾਰ ਪਾਲ ਸਿੰਘ ਸਮਾਉਂ ਅੱਜ ਮੂਸਾ ਪਿੰਡ ਸਿੱਧੂ ਦੀ ਹਵੇਲੀ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਨਿੱਕੇ ਸਿੱਧੂ, ਮਾਤਾ ਚਰਨ ਕੌਰ ਤੇ ਬਾਪੂ ਬਲਕੌਰ ਸਣੇ ਪਰਿਵਾਰਕ ਮੈਂਬਰਾਂ ਨਾਲ ਸਿੱਧੂ ਦੇ ਜਨਮਦਿਨ ਦਾ ਕੇਕ ਕੱਟਿਆ। ਜਿਸ ਦੀਆਂ ਤਸਵੀਰਾਂ ਅਤੇ ਵੀਡੀਓ ਸਾਹਮਣੇ ਆਏ ਹਨ।

ਤਸਵੀਰਾਂ ਤੁਸੀਂ ਵੇਖ ਸਕਦੇ ਹੋ। ਮਾਤਾ ਚਰਨ ਕੌਰ ਨਿੱਕੇ ਨੂੰ ਗੋਦੀ ਲੈਕੇ ਬੈਠੇ ਹਨ। ਉਨ੍ਹਾਂ ਮੂਸੇਵਾਲਾ ਦੇ ਪਰਿਵਾਰ ਨਾਲ ਸਿੱਧੂ ਦਾ ਜਨਮਦਿਨ ਮਨਾਇਆ। ਇਸਦੇ ਨਾਲ ਹੀ ਮੂਸਾ ਪਿੰਡ ਵਿਚ ਫ੍ਰੀ ਕੈਂਸਰ ਚੈੱਕ-ਅੱਪ ਕੈਂਪ ਲਗਾਇਆ ਜਾ ਰਿਹਾ ਹੈ।ਪੁੱਤ ਮੂਸੇ ਵਾਲਾ ਦੇ ਜਨਮਦਿਨ ਮੌਕੇ ਮਾਂ ਚਰਨ ਕੌਰ ਦੇ ਭਾਵੁਕ ਹੁੰਦਿਆਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ ‘ਚ ਚਰਨ ਕੌਰ ਨੇ ਲਿਖਿਆ- ਸ਼ੁੱਭ ਪੁੱਤ 2 ਸਾਲ ਹੋ ਗਏ ਆ, ਮੈਂ ਤੁਹਾਨੂੰ ਆਪਣੀ ਬੁੱਕਲ ਚ ਲੈ ਕੇ ਪਿਆਰ ਕਰਦਿਆਂ, ਜਨਮਦਿਨ ਦੀ ਵਧਾਈ ਨਹੀਂ ਦਿੱਤੀ। ਹਾਲਾਤ ਇਸ ਤਰ੍ਹਾਂ ਹੋ ਨਿਬੜਨਗੇ ਮੈਂ ਕਦੇ ਸੋਚਿਆ ਵੀ ਨਹੀਂ ਸੀ। ਮੈਂ ਬੇਸ਼ੱਕ ਤੁਹਾਨੂੰ ਸਰੀਰਕ ਰੂਪ ਚ ਵੇਖ ਨਹੀਂ ਸਕਦੀ ਹਾਂ ਪਰ ਮੈਂ ਮਨ ਦੀਆਂ ਅੱਖਾਂ ਨਾਲ ਤੁਹਾਨੂੰ ਹਰ ਸਮੇਂ ਵੇਖਦੀ ਹਾਂ ਅਤੇ ਤੁਹਾਡੇ ਨਿੱਕੇ ਵੀਰ ਚ ਵੀ ਤੁਹਾਨੂੰ ਮਹਿਸੂਸ ਕਰਦੀ ਹਾਂ। ਬੇਟਾ ਅੱਜ ਤੁਹਾਡੇ ਜਨਮਦਿਨ ਤੇ ਮੈਂ ਅਕਾਲ ਪੁਰਖ ਅੱਖੇ ਇਨਸਾਫ਼ ਦੀ ਸੁਣਵਾਈ ਜਲਦ ਹੋਵੇ ਇਹੀ ਅਰਦਾਸ ਕਰਦੀ ਹਾਂ।

ਮੂਸੇਵਾਲਾ ਨੂੰ ਆਮ ਤੌਰ ’ਤੇ ਆਪਣੀ ਪੀੜ੍ਹੀ ਦੇ ਸਭ ਤੋਂ ਮਹਾਨ ਪੰਜਾਬੀ ਕਲਾਕਾਰਾਂ ’ਚੋਂ ਇਕ ਮੰਨਿਆ ਜਾਂਦਾ ਹੈ ਤੇ ਕਈ ਉਸ ਨੂੰ ਸਭ ਤੋਂ ਮਹਾਨ ਤੇ ਸਭ ਤੋਂ ਵਿਵਾਦਪੂਰਨ ਪੰਜਾਬੀ ਕਲਾਕਾਰਾਂ ’ਚੋਂ ਇਕ ਮੰਨਦੇ ਹਨ। ਸਿੱਧੂ ਮੂਸੇ ਵਾਲਾ ਨੂੰ ਪੰਜਾਬੀ ਕਲਾਕਾਰਾਂ ਲਈ ਮੁੱਖ ਧਾਰਾ ਦੇ ਸੰਗੀਤ ਦੇ ਦਰਵਾਜ਼ੇ ਖੋਲ੍ਹਣ ’ਚ ਇਕ ਪ੍ਰਮੁੱਖ ਸ਼ਖ਼ਸੀਅਤ ਮੰਨਿਆ ਜਾਂਦਾ ਹੈ। ਸਿੱਧੂ ਨੂੰ ਚਾਹੁਣ ਵਾਲੇ ਅੱਜ ਵੀ ਉਨ੍ਹਾਂ ਨੂੰ ਯਾਦ ਕਰਕੇ ਭਾਵੁਕ ਹੋ ਰਹੇ ਹਨ।

Tags:    

Similar News