Ludhiana News: ਸਟਾਫ਼ ਨਰਸ ਨੇ ਹਸਪਤਾਲ 'ਚ ਫਾਹਾ ਲੈਕੇ ਕੀਤੀ ਖ਼ੁਦਕੁਸ਼ੀ

ਪਰਿਵਾਰ ਨੇ ਹਸਪਤਾਲ 'ਤੇ ਲਾਏ ਗੰਭੀਰ ਇਲਜ਼ਾਮ

Update: 2025-08-12 17:18 GMT

Staff Nurse Suicide In Ludhiana: ਲੁਧਿਆਣਾ ਦੇ ਇੱਕ ਆਲੀਸ਼ਾਨ ਇਲਾਕੇ ਦੇ ਦੀਪਕ ਹਸਪਤਾਲ ਵਿੱਚ ਕੰਮ ਕਰਨ ਵਾਲੀ ਗੁਰਦੀਪ ਕੌਰ (32) ਦੀ ਸੋਮਵਾਰ ਨੂੰ ਸ਼ੱਕੀ ਹਾਲਤ 'ਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਉਸ ਨੇ ਹਸਪਤਾਲ ਵਿੱਚ ਫਾਹਾ ਲੈਕੇ ਖੁਦਕੁਸ਼ੀ ਕਰ ਲਈ। ਹਾਲਾਂਕਿ, ਪਰਿਵਾਰ ਦਾ ਦੋਸ਼ ਹੈ ਕਿ ਉਨ੍ਹਾਂ ਦੀ ਧੀ ਦਾ ਕਤਲ ਕੀਤਾ ਗਿਆ ਹੈ।

ਘਟਨਾ ਦਾ ਪਤਾ ਉਸ ਸਮੇਂ ਲੱਗਿਆ ਜਦੋਂ ਹਸਪਤਾਲ ਕਰਮਚਾਰੀਆਂ ਨੇ ਗੁਰਦੀਪ ਕੌਰ ਦੀ ਲਾਸ਼ ਨੂੰ ਲਟਕਦੇ ਹੋਏ ਦੇਖਿਆ। ਹਸਪਤਾਲ ਪ੍ਰਸ਼ਾਸਨ ਨੇ ਤੁਰੰਤ ਪੁਲਿਸ ਨੂੰ ਬੁਲਾਇਆ। ਥਾਣਾ ਡਿਵੀਜ਼ਨ 5 ਦੀ ਪੁਲਿਸ ਨੇ ਗੁਰਦੀਪ ਕੌਰ ਦੇ ਪਰਿਵਾਰ ਨੂੰ ਸੂਚਿਤ ਕੀਤਾ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਗੁਰਦੀਪ ਕੌਰ ਦੇ ਪਰਿਵਾਰ ਨੇ ਹਸਪਤਾਲ ਪ੍ਰਸ਼ਾਸਨ 'ਤੇ ਕਈ ਗੰਭੀਰ ਦੋਸ਼ ਲਗਾਏ ਹਨ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਧੀ ਨੇ ਹਸਪਤਾਲ ਪ੍ਰਸ਼ਾਸਨ ਤੰਗ ਪ੍ਰੇਸ਼ਾਨ ਕਰ ਰਿਹਾ ਸੀ, ਜਿਸ ਕਾਰਨ ਮਜਬੂਰ ਹੋ ਕੇ ਉਨ੍ਹਾਂ ਦੀ ਧੀ ਨੇ ਇਹ ਕਦਮ ਚੁੱਕਿਆ। ਪੁਲਿਸ ਦਾ ਕਹਿਣਾ ਹੈ ਕਿ ਹਰ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਗੁਰਦੀਪ ਕੌਰ ਪੰਜ ਭੈਣ-ਭਰਾਵਾਂ ਵਿੱਚੋਂ ਸਭ ਤੋਂ ਵੱਡੀ ਸੀ। ਉਹ ਪਿਛਲੇ 10 ਸਾਲਾਂ ਤੋਂ ਹਸਪਤਾਲ ਵਿੱਚ ਸਟਾਫ ਨਰਸ ਵਜੋਂ ਕੰਮ ਕਰ ਰਹੀ ਸੀ ਅਤੇ ਇੱਕ ਪੀਜੀ ਵਿੱਚ ਰਹਿੰਦੀ ਸੀ। ਉਹ 9 ਅਗਸਤ ਦੀ ਸ਼ਾਮ ਨੂੰ ਘਰ ਵਾਪਸ ਆਈ ਸੀ। ਸੋਮਵਾਰ ਨੂੰ, ਉਹ ਆਮ ਵਾਂਗ ਹਸਪਤਾਲ ਪਹੁੰਚੀ ਅਤੇ ਦੁਪਹਿਰ ਨੂੰ, ਉਸਨੇ ਹਸਪਤਾਲ ਦੇ ਕਮਰੇ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਗੁਰਦੀਪ ਕੌਰ ਨੇ ਖੁਦਕੁਸ਼ੀ ਕਿਉਂ ਕੀਤੀ। ਬਾਕੀ ਜਾਂਚ ਕੀਤੀ ਜਾ ਰਹੀ ਹੈ।

Tags:    

Similar News