ਸੁਖਬੀਰ ਬਾਦਲ ਹਮਲੇ ਮਾਮਲੇ ’ਚ ਮਜੀਠੀਆ ਦਾ ਨਵਾਂ ਖ਼ੁਲਾਸਾ
ਸੁਖਬੀਰ ਸਿੰਘ ਬਾਦਲ ’ਤੇ ਹੋਏ ਜਾਨਲੇਵਾ ਹਮਲੇ ਦਾ ਮਾਮਲਾ ਕਾਫ਼ੀ ਭਖਦਾ ਜਾ ਰਿਹਾ ਏ, ਜਿਸ ਨੂੰ ਲੈ ਕੇ ਹੁਣ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਫਆਰਆਈ ’ਤੇ ਸਵਾਲ ਚੁੱਕੇ ਜਾ ਰਹੇ ਨੇ। ਅਕਾਲੀ ਆਗੂ ਬਿਕਰਮ ਮਜੀਠੀਆ ਨੇ ਇਲਜ਼ਾਮ ਲਗਾਏ ਨੇ ਕਿ ਪੁਲਿਸ ਵੱਲੋਂ ਸੁਖਬੀਰ ਬਾਦਲ ’ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਕਲੀਨ ਚਿੱਟ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਐ।
ਚੰਡੀਗੜ੍ਹ : ਸੁਖਬੀਰ ਸਿੰਘ ਬਾਦਲ ’ਤੇ ਹੋਏ ਜਾਨਲੇਵਾ ਹਮਲੇ ਦਾ ਮਾਮਲਾ ਕਾਫ਼ੀ ਭਖਦਾ ਜਾ ਰਿਹਾ ਏ, ਜਿਸ ਨੂੰ ਲੈ ਕੇ ਹੁਣ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਫਆਰਆਈ ’ਤੇ ਸਵਾਲ ਚੁੱਕੇ ਜਾ ਰਹੇ ਨੇ। ਅਕਾਲੀ ਆਗੂ ਬਿਕਰਮ ਮਜੀਠੀਆ ਨੇ ਇਲਜ਼ਾਮ ਲਗਾਏ ਨੇ ਕਿ ਪੁਲਿਸ ਵੱਲੋਂ ਸੁਖਬੀਰ ਬਾਦਲ ’ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਕਲੀਨ ਚਿੱਟ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਐ।
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਧਾਰਮਿਕ ਸਜ਼ਾ ਭੁਗਤਦਿਆਂ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦਾ ਮਾਮਲਾ ਹੋਰ ਗਰਮਾਉਂਦਾ ਦਿਖਾਈ ਦੇ ਰਿਹਾ ਏ ਕਿਉਂਕਿ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਪੁਲਿਸ ਕਾਰਗੁਜ਼ਾਰੀ ’ਤੇ ਵੱਡੇ ਸਵਾਲ ਖੜ੍ਹੇ ਕੀਤੇ ਗਏ ਨੇ। ਮਜੀਠੀਆ ਨੇ ਆਖਿਆ ਕਿ ਪੁਲਿਸ ਵੱਲੋਂ ਐਫਆਈਆਰ ਵਿਚ ਦੇਰੀ ਕਰਕੇ ਚੌੜਾ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਐ ਕਿਉਂਕਿ ਪੁਲਿਸ ਨੂੰ ਡਰ ਐ ਕਿ ਚੌੜਾ ਸਾਰੇ ਰਾਜ਼ ਨਾ ਖੋਲ੍ਹ ਦੇਵੇ।
ਇਸ ਦੇ ਨਾਲ ਹੀ ਉਨ੍ਹਾਂ ਆਖਿਆ ਕਿ ਗੁਰੂ ਘਰ ਵਿਚ ਗੋਲੀ ਚਲਾਉਣ ਦੇ ਮਾਮਲੇ ਵਿਚ ਅਤੇ ਅਕਾਲ ਤਖ਼ਤ ਵੱਲੋਂ ਲਾਈ ਸੇਵਾ ਵਿਚ ਵਿਘਨ ਪਾਉਣ ’ਤੇ ਚੌੜਾ ਵਿਰੁੱਧ 295 ਦਾ ਪਰਚਾ ਕਿਉਂ ਨਹੀਂ ਦਰਜ ਕੀਤਾ ਗਿਆ? ਉਨ੍ਹਾਂ ਇਹ ਵੀ ਆਖਿਆ ਕਿ ਨਰਾਇਣ ਸਿੰਘ ਚੌੜਾ ਕੋਈ ਸ਼ਰਧਾਲੂ ਨਹੀਂ ਬਲਕਿ ਉਹ ਇਕ ਅੱਤਵਾਦੀ ਐ।
ਦੱਸ ਦਈਏ ਕਿ ਸੁਖਬੀਰ ਬਾਦਲ ’ਤੇ ਤਿੰਨ ਦਸੰਬਰ ਨੂੰ ਉਸ ਸਮੇਂ ਨਰਾਇਣ ਸਿੰਘ ਚੌੜਾ ਨੇ ਗੋਲੀ ਚਲਾ ਦਿੱਤੀ ਸੀ, ਜਦੋਂ ਉਹ ਅਕਾਲ ਤਖ਼ਤ ਵੱਲੋਂ ਲਗਾਈ ਧਾਰਮਿਕ ਸਜ਼ਾ ਦੌਰਾਨ ਡਿਊਟੀ ਦੇ ਗੇਟ ਅੱਗੇ ਬਰਛਾ ਫੜ ਕੇ ਬੈਠਣ ਦੀ ਸੇਵਾ ਨਿਭਾਅ ਰਹੇ ਸੀ।