ਸਿੱਖਿਆ ਵਿਭਾਗ ਪੰਜਾਬ ਦੀ ਵੱਡੀ ਕਾਰਵਾਈ, ਸਰਕਾਰੀ ਹਾਈ ਸਕੂਲ ਦਾ ਮਾਸਟਰ ਰਿਸ਼ਵਤ ਲੈਣ ਦੇ ਇਲਜ਼ਾਮ ਹੇਠ ਮੁਅੱਤਲ
ਮੁਅੱਤਲੀ ਦੌਰਾਨ ਉਨ੍ਹਾਂ ਦਾ ਹੈੱਡਕੁਆਰਟਰ ਦਫ਼ਤਰ ਜ਼ਿਲ੍ਹਾ ਸਿੱਖਿਆ ਵਿਭਾਗ (ਸੈ.ਸਿੰ.) ਜਲੰਧਰ ਰਹੇਗਾ। ਜ਼ਿਕਰਯੋਗ ਹੈ ਕਿ ਨਵਦੀਪ ਮਹਿੰਦਰਾ 'ਤੇ ਸਕੂਲ ਆਫ ਐਮੀਨੈਂਸ, ਛੇਹਰਟਾ ਵਿਖੇ ਬਤੌਰ ਕਲਰਕ ਰਿਟਾਇਰਡ ਮੁਲਾਜ਼ਮਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਲੱਗੇ ਹਨ।
ਮੁਹਾਲੀ : ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਸਕੱਤਰ ਕਮਲ ਕਿਸ਼ੋਰ ਯਾਦਵ ਨੇ ਰਿਸ਼ਵਤ ਮਾਮਲੇ 'ਚ ਸਖ਼ਤ ਕਾਰਵਾਈ ਕਰਦਿਆਂ ਸਰਕਾਰੀ ਹਾਈ ਸਕੂਲ, ਈਦਗਾਹ, ਜ਼ਿਲ੍ਹਾ ਅੰਮ੍ਰਿਤਸਰ 'ਚ ਸੇਵਾਵਾਂ ਦੇ ਰਹੇ ਇੰਗਲਿਸ਼ ਮਾਸਟਰ ਨਵਦੀਪ ਮਹਿੰਦਰਾ ਨੂੰ ਮੁਅੱਤਲ ਕਰ ਦਿੱਤਾ ਹੈ। ਨਵਦੀਪ ਮਹਿੰਦਰਾ ਨੂੰ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮਾਂਵਲੀ 170 ਦੇ ਨਿਯਮ 4(1) ਅਨੁਸਾਰ ਸਰਕਾਰੀ ਸੇਵਾ ਤੋਂ ਮੁਅੱਤਲ ਕੀਤਾ ਗਿਆ ਹੈ।
ਮੁਅੱਤਲੀ ਦੌਰਾਨ ਉਨ੍ਹਾਂ ਦਾ ਹੈੱਡਕੁਆਰਟਰ ਦਫ਼ਤਰ ਜ਼ਿਲ੍ਹਾ ਸਿੱਖਿਆ ਵਿਭਾਗ (ਸੈ.ਸਿੰ.) ਜਲੰਧਰ ਰਹੇਗਾ। ਜ਼ਿਕਰਯੋਗ ਹੈ ਕਿ ਨਵਦੀਪ ਮਹਿੰਦਰਾ 'ਤੇ ਸਕੂਲ ਆਫ ਐਮੀਨੈਂਸ, ਛੇਹਰਟਾ ਵਿਖੇ ਬਤੌਰ ਕਲਰਕ ਰਿਟਾਇਰਡ ਮੁਲਾਜ਼ਮਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਲੱਗੇ ਹਨ।
ਸਿੱਖਿਆ ਵਿਭਾਗ ਦਾ ਕਹਿਣਾ ਹੈ ਕਿ ਵਿਭਾਗ ਵਿੱਚ ਕੋਈ ਵੀ ਗੈਰ ਕਾਨੂੰਨੀ ਕੰਮ ਕਰਕੇ ਉਸ ਉੱਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਸਕੂਲ ਸਿੱਖਿਆ ਦਾ ਮੰਦਰ ਹੁੰਦਾ ਹੈ ਅਤੇ ਬੱਚਿਆ ਨੂੰ ਇਮਾਨਦਾਰੀ ਨਾਲ ਪੜ੍ਹਾਉਣਾ ਸਾਡਾ ਨੈਤਿਕ ਫਰਜ਼ ਹੈ।