ਵਿਧਾਇਕ ਦੇਵ ਮਾਨ ਦੇ ਪਿਤਾ ਦੀ ਅੰਤਿਮ ਅਰਦਾਸ ’ਚ ਪੁੱਜੇ ਵੱਡੇ ਸਿਆਸੀ ਆਗੂ
ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਦੇ ਪਿਤਾ ਲਾਲ ਸਿੰਘ ਬੀਤੇ ਦਿਨ ਸਦੀਵੀ ਵਿਛੋੜਾ ਦੇ ਗਏ ਸਨ ਅਤੇ ਉਨਾਂ ਦੀ ਅੱਜ ਅੰਤਿਮ ਅਰਦਾਸ ਨਾਭਾ ਗੁਰਦੁਆਰਾ ਅਜੇਪਾਲ ਸਿੰਘ ਘੋੜਿਆਂ ਵਾਲਾ ਵਿਖੇ ਰੱਖੀ ਗਈ। ਅੰਤਿਮ ਅਰਦਾਸ ਮੌਕੇ ਆਮ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਇਲਾਵਾ ਵੱਖ-ਵੱਖ ਹਲਕੇ ਦੇ ਵਿਧਾਇਕਾ...
ਨਾਭਾ : ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਦੇ ਪਿਤਾ ਲਾਲ ਸਿੰਘ ਬੀਤੇ ਦਿਨ ਸਦੀਵੀ ਵਿਛੋੜਾ ਦੇ ਗਏ ਸਨ ਅਤੇ ਉਨਾਂ ਦੀ ਅੱਜ ਅੰਤਿਮ ਅਰਦਾਸ ਨਾਭਾ ਗੁਰਦੁਆਰਾ ਅਜੇਪਾਲ ਸਿੰਘ ਘੋੜਿਆਂ ਵਾਲਾ ਵਿਖੇ ਰੱਖੀ ਗਈ। ਅੰਤਿਮ ਅਰਦਾਸ ਮੌਕੇ ਆਮ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਇਲਾਵਾ ਵੱਖ-ਵੱਖ ਹਲਕੇ ਦੇ ਵਿਧਾਇਕਾ ਤੋ ਇਲਾਵਾ ਵੱਖ-ਵੱਖ ਪਾਰਟੀਆਂ ਦੇ ਆਗੂ ਵੀ ਮੌਜੂਦ ਰਹੇ।
ਇਸ ਮੌਕੇ ਤੇ ਅਮਨ ਅਰੋੜਾ, ਹਰਪਾਲ ਸਿੰਘ ਚੀਮਾ ਨੇ ਇਸ ਦੁੱਖ ਦੀ ਘੜੀ ਵਿੱਚ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ। ਇਸ ਮੌਕੇ ਤੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੇ ਜਿੱਥੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਉੱਥੇ ਹੀ ਪਿਤਾ ਦੀ ਯਾਦ ਨੂੰ ਸਮਰਪਿਤ ਲੋੜਵੰਦ ਬੱਚਿਆਂ ਨੂੰ ਸਾਈਕਲ ਵੀ ਦਿੱਤੇ ਗਏ।
ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਦੇ ਪਿਤਾ ਲਾਲ ਸਿੰਘ ਜੋ ਬੀਤੀ ਦਿਨੀ ਸਦੀਵੀ ਵਿਛੋੜਾ ਦੇ ਗਏ ਸਨ। ਅੰਤਿਮ ਅਰਦਾਸ ਮੌਕੇ ਵੱਡਾ ਹਜੂਮ ਸੰਗਤਾਂ ਦਾ ਅਰਦਾਸ ਵਿੱਚ ਸ਼ਾਮਿਲ ਹੋਇਆ। ਅੰਤਿਮ ਅਰਦਾਸ ਮੌਕੇ ਕੈਬਨਿਟ ਮੰਤਰੀਆਂ ਤੋਂ ਇਲਾਵਾ ਵੱਖ-ਵੱਖ ਹਲਕੇ ਦੇ ਵਿਧਾਇਕ, ਵੱਖ-ਵੱਖ ਰਾਜਨੀਤਿਕ ਪਾਰਟੀਆਂ ਤੇ ਆਗੂ ਵੀ ਪਹੁੰਚੇ।
ਇਸ ਮੌਕੇ ਤੇ ਆਮ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਡੀ ਪਾਰਟੀ ਦੇ ਜੁਝਰੂ ਐਮਐਲਏ ਦੇਵਮਾਨ ਦੇ ਪਿਤਾ ਲਾਲ ਸਿੰਘ ਦੇ ਅੰਤਿਮ ਅਰਦਾਸ ਮੌਕੇ ਪਹੁੰਚੇ ਹਾਂ ਅਤੇ ਅਸੀਂ ਗੁਰੂ ਚਰਨਾਂ ਵਿੱਚ ਅਰਦਾਸ ਕਰਦੇ ਹਾਂ ਉਹਨਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਮਿਲੇ।
ਇਸ ਮੌਕੇ ਤੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੇ ਕਿਹਾ ਕੀ ਮੈਂ ਸਾਰਿਆਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਜੋ ਅੱਜ ਸਾਰੇ ਮੇਰੇ ਪਿਤਾ ਲਾਲ ਸਿੰਘ ਜੀ ਦੀ ਅੰਤਿਮ ਅਰਦਾਸ ਮੌਕੇ ਸ਼ਾਮਿਲ ਹੋਏ ਹਨ, ਸਾਈਕਲਾਂ ਦੀ ਦੁਕਾਨ ਅਤੇ ਮੇਰੇ ਪਿਤਾ ਨੇ 35 ਸਾਲ ਸਾਇਕਲਾਂ ਹੀ ਦੁਕਾਨ ਕਰਕੇ ਸਾਨੂੰ ਇਸ ਕਾਬਲ ਬਣਾਇਆ। ਇਹ ਬੜੀ ਸੰਘਰਸ਼ ਭਰੀ ਜ਼ਦਗੀ ਬਤੀਤ ਕੀਤੀ ਅਤੇ ਮੇਰੇ ਪਿਤਾ ਦੀ ਯਾਦ ਵਿੱਚ ਅੱਜ ਸਕੂਲੀ ਬੱਚਿਆਂ ਨੂੰ ਸਾਈਕਲ ਵੀ ਦਿੱਤੇ ਗਏ ਹਨ।
ਇਸ ਮੌਕੇ ਤੇ ਆਮ ਪਾਰਟੀ ਦੇ ਸੀਨੀਅਰ ਆਗੂ ਗਿਆਨ ਸਿੰਘ ਮੰਗੋ, ਪਟਿਆਲਾ ਦੇ ਵਿਧਾਇਕ ਅਜੀਤ ਪਾਲ ਕੋਹਲੀ ਅਤੇ ਰਾਜਪੁਰਾ ਦੀ ਵਿਧਾਇਕ ਨੀਨਾ ਮਿੱਤਲ ਨੇ ਕਿਹਾ ਕਿ ਵਿਧਾਇਕ ਦੇਵਮਾਨ ਦੇ ਪਿਤਾ ਲਾਲ ਸਿੰਘ ਦੀ ਅੱਜ ਅੰਤਿਮ ਅਰਦਾਸ ਮੌਕੇ ਅਸੀਂ ਸ਼ਾਮਿਲ ਹੋਣ ਲਈ ਆਏ ਹਾਂ ਅਤੇ ਉਹਨਾਂ ਨੇ ਬਹੁਤ ਹੀ ਮਿਹਨਤ ਕਰਕੇ ਪਰਿਵਾਰ ਨੂੰ ਇਸ ਕਾਬਲ ਬਣਾਇਆ।