ਮੰਡੀ ਬੋਰਡ ਵੱਲੋਂ ਫਤਿਹਗੜ੍ਹ ਸਾਹਿਬ ਦੀਆਂ ਸੜਕਾਂ ਲਈ 445 ਕਰੋੜ 68 ਲੱਖ ਜਾਰੀ
ਪੰਜਾਬ ਮੰਡੀ ਬੋਰਡ ਵੱਲੋਂ ਹਲਕਾ ਫਤਿਹਗੜ੍ਹ ਸਾਹਿਬ ਦੀਆਂ ਸੜਕਾਂ ਨੂੰ ਬਣਾਉਣ ਦੇ ਲਈ 445 ਕਰੋੜ 68 ਲੱਖ ਰੁਪਏ ਜਾਰੀ ਕੀਤੇ ਗਏ ਹਨ। ਜਿਸ ਦੇ ਨਾਲ ਫਤਿਹਗੜ੍ਹ ਸਾਹਿਬ ਦੇ ਵੱਖ-ਵੱਖ ਹਿੱਸੇ ਦੀਆਂ ਸੜਕਾਂ ਨੂੰ ਬਣਾ ਕੇ ਤਿਆਰ ਕੀਤਾ ਜਾਵੇਗਾ।
ਫਤਿਹਗੜ੍ਹ ਸਾਹਿਬ : ਪੰਜਾਬ ਮੰਡੀ ਬੋਰਡ ਵੱਲੋਂ ਹਲਕਾ ਫਤਿਹਗੜ੍ਹ ਸਾਹਿਬ ਦੀਆਂ ਸੜਕਾਂ ਨੂੰ ਬਣਾਉਣ ਦੇ ਲਈ 445 ਕਰੋੜ 68 ਲੱਖ ਰੁਪਏ ਜਾਰੀ ਕੀਤੇ ਗਏ ਹਨ। ਜਿਸ ਦੇ ਨਾਲ ਫਤਿਹਗੜ੍ਹ ਸਾਹਿਬ ਦੇ ਵੱਖ-ਵੱਖ ਹਿੱਸੇ ਦੀਆਂ ਸੜਕਾਂ ਨੂੰ ਬਣਾ ਕੇ ਤਿਆਰ ਕੀਤਾ ਜਾਵੇਗਾ।
ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਗੁਰਵਿੰਦਰ ਸਿੰਘ ਢਿੱਲੋ ਨੇ ਦੱਸਿਆ ਕਿ ਉਹਨਾਂ ਦੇ ਵੱਲੋਂ ਪੰਜਾਬ ਸਰਕਾਰ ਨੂੰ ਲਿਖ ਕੇ ਦਿੱਤਾ ਗਿਆ ਸੀ ਕਿ ਜਿਲ੍ਹੇ ਦੀਆਂ ਵੱਖ-ਵੱਖ ਸੜਕਾਂ ਖਰਾਬ ਹਨ ਜਿਨਾਂ ਦੀ ਰਿਪੇਅਰ ਬਹੁਤ ਜਿਆਦਾ ਜਰੂਰਤ ਹੈ। ਜਿਸ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫੌਰੀ ਤੌਰ ਤੇ ਐਕਸ਼ਨ ਲੈਂਦੇ ਹੋਏ 445 ਕਰੋੜ 68 ਲੱਖ ਰੁਪਏ ਲਈ ਜਾਰੀ ਕੀਤੇ ਗਏ ਹਨ।
ਉੱਥੇ ਹੀ ਉਹਨਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇੱਕ ਇਹ ਵੀ ਬਹੁਤ ਵਧੀਆ ਉਪਰਾਲਾ ਕੀਤਾ ਗਿਆ ਹੈ ਕਿ ਜੋ ਵੀ ਇਹਨਾਂ ਸੜਕਾਂ ਦੀ ਰਿਪੇਅਰ ਜਾਂ ਬਣਾਵੇਗਾ ਉਹ ਪੰਜ ਸਾਲ ਦੇ ਲਈ ਇਹਨਾਂ ਸੜਕਾਂ ਦੀ ਮੁਰੰਮਤ ਅਤੇ ਦੇਖਭਾਲ ਆਪਣੇ ਤੌਰ ਤੇ ਹੀ ਕਰੇਗਾ। ਉਹਨਾਂ ਦੱਸਿਆ ਕਿ ਸੜਕਾਂ ਦੀ ਰਿਪੇਅਰ ਦਾ ਕੰਮ 2026 ਤੋਂ ਪਹਿਲਾਂ ਪਹਿਲਾਂ ਕਰਵਾ ਦਿੱਤਾ ਜਾਵੇਗਾ।