ਸ਼੍ਰੋਮਣੀ ਅਕਾਲੀ ਦਲ ਤੋਂ ਬਾਗ਼ੀ ਹੋਇਆ ਮਨਪ੍ਰੀਤ ਇਆਲੀ, ਜਾਣੋ ਕਾਰਨ
ਲੁਧਿਆਣਾ ਤੋਂ ਅਕਾਲੀ ਦਲ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕੇ ਕਿਹਾ ਹੈ ਕਿ ਝੂੰਦਾ ਕਮੇਟੀ ਦੀ ਰਿਪੋਰਟ ਲਾਗੂ ਹੋਣ ਤੱਕ ਪਾਰਟੀ ਗਤੀਵਿਧੀਆਂ ਤੋਂ ਦੂਰ ਰਹਿਣ ਦਾ ਫੈਸਲਾ..ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬ ਦੀ ਸਿਰਮੌਰ ਜਥੇਬੰਦੀ ਹੈ ਜਿਸ ਦਾ ਇਤਿਹਾਸ ਬੇਹੱਦ ਸ਼ਾਨਾਮੱਤਾ ਰਿਹਾ ਹੈ, ਪ੍ਰੰਤੂ ਪਿਛਲੇ ਕੁਝ ਸਮੇਂ ਤੋਂ ਪਾਰਟੀ ਆਗੂਆਂ ਵੱਲੋਂ ਲਏ ਫੈਸਲਿਆਂ ਕਾਰਨ ਅਕਾਲੀ ਦਲ ਵਿੱਚ ਵੱਡੀ ਪੱਧਰ ਤੇ ਸਿਧਾਂਤਕ ਗਿਰਾਵਟ ਆਈ ਹੈ।
ਲੁਧਿਆਣਾ: ਲੁਧਿਆਣਾ ਤੋਂ ਅਕਾਲੀ ਦਲ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕੇ ਕਿਹਾ ਹੈ ਕਿ ਝੂੰਦਾ ਕਮੇਟੀ ਦੀ ਰਿਪੋਰਟ ਲਾਗੂ ਹੋਣ ਤੱਕ ਪਾਰਟੀ ਗਤੀਵਿਧੀਆਂ ਤੋਂ ਦੂਰ ਰਹਿਣ ਦਾ ਫੈਸਲਾ..ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬ ਦੀ ਸਿਰਮੌਰ ਜਥੇਬੰਦੀ ਹੈ ਜਿਸ ਦਾ ਇਤਿਹਾਸ ਬੇਹੱਦ ਸ਼ਾਨਾਮੱਤਾ ਰਿਹਾ ਹੈ, ਪ੍ਰੰਤੂ ਪਿਛਲੇ ਕੁਝ ਸਮੇਂ ਤੋਂ ਪਾਰਟੀ ਆਗੂਆਂ ਵੱਲੋਂ ਲਏ ਫੈਸਲਿਆਂ ਕਾਰਨ ਅਕਾਲੀ ਦਲ ਵਿੱਚ ਵੱਡੀ ਪੱਧਰ ਤੇ ਸਿਧਾਂਤਕ ਗਿਰਾਵਟ ਆਈ ਹੈ। ਪਾਰਟੀ ਪਹਿਲਾ ਕਿਸਾਨੀ ਅਤੇ ਮੌਜੂਦਾ ਸਮੇਂ ਪੰਜਾਬ ਅੰਦਰ ਚੱਲ ਰਹੀ ਪੰਥਕ ਸੋਚ ਨੂੰ ਵੀ ਪਛਾਨਣ ਵਿੱਚ ਅਸਫਲ ਰਹੀ। ਕਿਸਾਨੀ ਅਤੇ ਪੰਥ ਅਤੇ ਪੰਜਾਬੀਆਂ ਦਾ ਭਰੋਸਾ ਹਾਸਲ ਕਰਨ ਲਈ ਅੱਜ ਪਾਰਟੀ ਨੂੰ ਵੱਡੇ ਫੈਸਲੇ ਲੈਣ ਦੀ ਲੋੜ ਹੈ, ਤਾਂ ਜੋ ਪਾਰਟੀ ਨੂੰ ਜਮੀਨੀ ਪੱਧਰ ਤੇ ਮਜਬੂਤ ਕੀਤਾ ਜਾ ਸਕੇ।
ਉਨ੍ਹਾਂ ਦਾ ਕਹਿਣਾ ਹੈ ਕਿ ਕਿਸਾਨੀ ਅਤੇ ਪੰਥ ਦਾ ਭਰੋਸਾ ਹਾਸਲ ਕਰਨ ਲਈ ਅਕਾਲੀ ਦਲ ਨੂੰ ਵੱਡੇ ਫੈਸਲੇ ਲੈਣ ਦੀ ਸਲਾਹ ਕੀਤੀ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਨਿਰਪੱਖ ਰਹਿ ਕੇ ਸਿਧਾਂਤਕ ਫੈਸਲੇ ਲੈਣ ਦੀ ਲੋੜ ਹੈ।