ਹੜ੍ਹ ਪ੍ਰਭਾਵਿਤ ਖੇਤਰਾਂ 'ਚ ਮੰਤਰੀ ਬਰਿੰਦਰ ਗੋਇਲ ਵੱਲੋਂ ਰਾਵੀ ਦਰਿਆ ਦਾ ਦੌਰਾ

ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਮਕੌੜਾ ਪੱਤਣ ਦੇ ਰਾਵੀ ਦਰਿਆ ਵਿੱਚ ਪਿਛਲੇ ਇੱਕ ਦੋ ਦਿਨਾਂ ਤੋਂ ਬਣੀ ਹੜਾ ਦੀ ਸਥਿਤੀ ਦੇ ਕਾਰਨ ਇਲਾਕੇ ਦੇ ਕਈ ਪਿੰਡਾਂ ਵਿੱਚ ਪਾਣੀ ਆਉਣ ਕਰਕੇ ਹੜ ਦੀ ਸਥਿਤੀ ਬਣੀ ਹੋਈ ਹੈ, ਜਿਸ ਨੂੰ ਲੈ ਕੇ ਅੱਜ ਸੂਬੇ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵੱਲੋਂ ਰਾਵੀ ਦਰਿਆ ਦਾ ਦੌਰਾ ਕੀਤਾ ਗਿਆ

Update: 2025-08-26 10:37 GMT

ਗੁਰਦਾਸਪੁਰ : ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਮਕੌੜਾ ਪੱਤਣ ਦੇ ਰਾਵੀ ਦਰਿਆ ਵਿੱਚ ਪਿਛਲੇ ਇੱਕ ਦੋ ਦਿਨਾਂ ਤੋਂ ਬਣੀ ਹੜਾ ਦੀ ਸਥਿਤੀ ਦੇ ਕਾਰਨ ਇਲਾਕੇ ਦੇ ਕਈ ਪਿੰਡਾਂ ਵਿੱਚ ਪਾਣੀ ਆਉਣ ਕਰਕੇ ਹੜ ਦੀ ਸਥਿਤੀ ਬਣੀ ਹੋਈ ਹੈ, ਜਿਸ ਨੂੰ ਲੈ ਕੇ ਅੱਜ ਸੂਬੇ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵੱਲੋਂ ਰਾਵੀ ਦਰਿਆ ਦਾ ਦੌਰਾ ਕੀਤਾ ਗਿਆ ਅਤੇ ਹਾਰਨਾ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲਿਆ ਗਿਆ।

Full View

ਇਸ ਮੌਕੇ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

Full View

ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਰਾਵੀ ਦਰਿਆ ਕੰਢੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ ਹੈ ਅਤੇ ਅਧਿਕਾਰੀਆਂ ਨੂੰ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਹਿਲਾਂ ਹੀ ਸੂਬੇ ਵਿੱਚ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਲਈ ਢੁਕਵਾਂ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਜਾ ਚੁੱਕਾ ਹੈ।

Full View

ਉਨ੍ਹਾਂ ਕਿਹਾ ਕਿ ਪਹਾੜੀ ਰਾਜਾਂ ਵਿੱਚ ਲਗਾਤਾਰ ਹੋ ਰਹੀ ਬਾਰਸ਼ ਕਾਰਨ ਸੂਬੇ ਵਿੱਚ ਇਹ ਸਥਿਤੀ ਪੈਦਾ ਹੋਈ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ।

Tags:    

Similar News