ਵਿਧਾਇਕ ਦੇਵ ਮਾਨ ਨੇ ਰਵਨੀਤ ਬਿੱਟੂ ਨੂੰ ਪਾਈਆਂ ਲਾਹਣਤਾਂ
ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਦਾ ਰਵਨੀਤ ਸਿੰਘ ਬਿੱਟੂ ਤੇ ਸ਼ਬਦੀ ਵਾਰ, ਕਿਹਾ ਕਿ ਰਵਨੀਤ ਸਿੰਘ ਬਿੱਟੂ ਕਿਸਾਨਾਂ ਨੂੰ ਮਾੜਾ ਕਹਿ ਰਿਹਾ ਹੈ ਕਿ ਜਦੋਂ ਕਿ ਪੰਜਾਬ ਦਾ ਕਿਸਾਨ ਸਾਰੇ ਦੇਸ਼ ਦਾ ਢਿੱਡ ਭਰਦਾ ਹੈ, ਜੇਕਰ ਰਵਨੀਤ ਸਿੰਘ ਬਿੱਟੂ ਕਿਸਾਨਾਂ ਲਈ ਕੁਝ ਕਰ ਨਹੀਂ ਸਕਦਾ ਤਾਂ ਉਸ ਨੂੰ ਕਿਸਾਨਾਂ ਪ੍ਰਤੀ ਮਾੜੀ ਸ਼ਬਦਾਵਲੀ ਵੀ ਨਹੀਂ ਵਰਤਣੀ ਚਾਹੀਦੀ।
ਨਾਭਾ : ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਦਾ ਰਵਨੀਤ ਸਿੰਘ ਬਿੱਟੂ ਤੇ ਸ਼ਬਦੀ ਵਾਰ, ਕਿਹਾ ਕਿ ਰਵਨੀਤ ਸਿੰਘ ਬਿੱਟੂ ਕਿਸਾਨਾਂ ਨੂੰ ਮਾੜਾ ਕਹਿ ਰਿਹਾ ਹੈ ਕਿ ਜਦੋਂ ਕਿ ਪੰਜਾਬ ਦਾ ਕਿਸਾਨ ਸਾਰੇ ਦੇਸ਼ ਦਾ ਢਿੱਡ ਭਰਦਾ ਹੈ, ਜੇਕਰ ਰਵਨੀਤ ਸਿੰਘ ਬਿੱਟੂ ਕਿਸਾਨਾਂ ਲਈ ਕੁਝ ਕਰ ਨਹੀਂ ਸਕਦਾ ਤਾਂ ਉਸ ਨੂੰ ਕਿਸਾਨਾਂ ਪ੍ਰਤੀ ਮਾੜੀ ਸ਼ਬਦਾਵਲੀ ਵੀ ਨਹੀਂ ਵਰਤਣੀ ਚਾਹੀਦੀ। ਪੰਚਾਇਤੀ ਚੋਣਾਂ ਮੱਦੇ ਨਜ਼ਰ ਰੱਖਦੇ ਹੋਏ ਚੋਣ ਕਮਿਸ਼ਨ ਵੱਲੋਂ ਸੰਵੇਦਨਸ਼ੀਲ ਬੂਥਾਂ ਤੇ ਵੀਡੀਓਗ੍ਰਾਫੀ ਕਰਨ ਦੇ ਹੁਕਮ ਤੇ ਬੋਲਦਿਆਂ ਵਿਧਾਇਕ ਦੇਵਮਾਨ ਨੇ ਕਿਹਾ ਕਿ ਅਸੀਂ ਇਹ ਚਾਹੁੰਦੇ ਹਾਂ ਕਿ ਵੀਡੀਓਗ੍ਰਾਫੀ ਹੋਣੀ ਚਾਹੀਦੀ ਹੈ ਕਿਉਂਕਿ ਅਕਾਲੀ ਅਤੇ ਕਾਂਗਰਸੀ ਇਹ ਪੁਰਾਣੀ ਖਿਡਾਰੀ ਹਨ ਸਾਨੂੰ ਵੀ ਇਸ ਚੀਜ਼ ਦਾ ਡਰ ਹੈ ਕਿ ਵੋਟਾਂ ਦੇ ਦੌਰਾਨ ਇਹ ਹੁੱਲੜਬਾਜ਼ੀ ਨਾ ਕਰਨ।
ਪੰਜਾਬ ਭਰ ਦੇ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਪਿੰਡਾਂ ਦੇ ਵਿੱਚ ਸਿਆਸੀ ਅਖਾੜਾ ਪੂਰੀ ਤਰਾਂ ਗਰਮਾ ਚੁੱਕਾ ਹੈ ਅਤੇ 15 ਅਕਤੂਬਰ ਨੂੰ ਪੰਜਾਬ ਭਰ ਦੇ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਜੋੜ ਤੋੜਦੀ ਰਾਜਨੀਤੀ ਸ਼ੁਰੂ ਹੋ ਗਈ ਹੈ। ਜਿਸ ਦੇ ਤਹਿਤ ਨਾਭਾ ਬਲਾਕ ਦੇ ਪਿੰਡ ਦੁਲੱਦੀ ਵਿਖੇ ਸਰਪੰਚੀ ਦੇ ਉਮੀਦਵਾਰ ਅਵਤਾਰ ਸਿੰਘ ਨੀਟਾ ਦੇ ਹੱਕ ਵਿੱਚ ਅਕਾਲੀ ਅਤੇ ਕਾਂਗਰਸ ਪਾਰਟੀ ਦੇ 100 ਪਰਿਵਾਰ ਆਪ ਪਾਰਟੀ ਵਿੱਚ ਸ਼ਾਮਿਲ ਹੋ ਗਏ। ਸ਼ਾਮਿਲ ਕਰਵਾਉਣ ਲਈ ਨਾਭਾ ਦੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਵੱਲੋਂ ਉਨਾਂ ਨੂੰ ਹਾਰ ਪਾਕੇ ਅਤੇ ਮੂੰਹ ਮਿੱਠਾ ਕਰਵਾ ਕੇ ਪਾਰਟੀ ਵਿੱਚ ਸ਼ਾਮਿਲ ਕੀਤਾ।
ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਕਿਸਾਨਾਂ ਪ੍ਰਤੀ ਬੋਲੀ ਮਾੜੀ ਸ਼ਬਦਾਵਲੀ ਤੇ ਬੋਲਦਿਆਂ ਵਿਧਾਇਕ ਦੇ ਮਾਨ ਨੇ ਜਵਾਬ ਦਿੰਦੇ ਕਿਹਾ ਕਿ ਪੰਜਾਬ ਦਾ ਕਿਸਾਨ ਪੂਰੇ ਦੇਸ਼ ਦਾ ਢਿੱਡ ਭਰਦਾ ਹੈ ਅਤੇ ਜੋ ਬਿੱਟੂ ਵੱਲੋਂ ਇਹ ਸ਼ਬਦਾਵਲੀ ਵਰਤੀ ਗਈ ਹੈ ਬਹੁਤ ਹੀ ਨਿੰਦਣ ਯੋਗ ਹੈ, ਅਤੇ ਜੇਕਰ ਤੁਸੀਂ ਕਿਸਾਨਾਂ ਲਈ ਕੁਝ ਕਰ ਨਹੀਂ ਸਕਦੇ ਤਾਂ ਮਾੜੀ ਸ਼ਬਦਾਵਲੀ ਵੀ ਨਾ ਬੋਲੋ। ਦੇਵਮਾਨ ਨੇ ਕਿਹਾ ਕਿ ਬੀਜੇਪੀ ਦੇ ਦੋਵੇਂ ਲੀਡਰ ਕੰਗਣਾ ਰਣਾਵਤ ਅਤੇ ਰਵਨੀਤ ਬਿੱਟੂ ਕਿਸਾਨਾਂ ਪ੍ਰਤੀ ਮਾੜੀ ਸ਼ਬਦਾਵਲੀ ਵਰਤ ਰਹੇ ਹਨ ਜੋ ਕਿ ਬਹੁਤ ਨਿੰਦਣਯੋਗ ਹੈ।
ਚੋਣ ਕਮਿਸ਼ਨ ਵੱਲੋਂ ਸੂਬੇ ਭਰ ਵਿੱਚ ਸੰਵੇਦਨਸ਼ੀਲ ਬੂਥਾਂ ਤੇ ਵੀਡੀਓਗ੍ਰਾਫੀ ਕਰਵਾਉਣ ਨੂੰ ਲੈ ਕੇ ਹਲਕਾ ਵਿਧਾਇਕ ਦੇ ਮਾਨ ਨੇ ਕਿਹਾ ਕਿ ਜੋ ਅਕਾਲੀ ਦਲ ਅਤੇ ਕਾਂਗਰਸ ਦੇ ਪੁਰਾਣੀ ਖਿਡਾਰੀ ਹਨ ਉਹ ਚੋਣਾਂ ਵਿੱਚ ਸ਼ਰਾਰਤ ਕਰ ਸਕਦੇ ਹਨ ਸਾਨੂੰ ਵੀ ਇਸ ਚੀਜ਼ ਦਾ ਡਰ ਹੈ। ਅਸੀਂ ਵੀ ਚਾਹੁੰਦੇ ਆਂ ਕਿ ਸੰਵੇਦਨਸ਼ੀਲ ਬੂਥਾਂ ਤੇ ਵੀਡੀਓਗ੍ਰਾਫੀ ਹੋਣੀ ਚਾਹੀਦੀ ਹੈ ਅਤੇ ਭੁਖਤਾ ਇੰਤਜ਼ਾਮ ਹੋਣੇ ਚਾਹੀਦੇ ਹਨ ਤਾਂ ਜੋ ਪਿੰਡਾਂ ਦੇ ਲੋਕ ਕਿਸੇ ਬਿਨਾਂ ਡਰ ਭੈਅ ਤੋਂ ਆਪਣਾ ਕੀਮਤੀ ਵੋਟ ਪਾ ਸਕਣ।
ਇਸ ਮੌਕੇ ਤੇ ਆਪ ਪਾਰਟੀ ਦੇ ਸਰਪੰਚੀ ਉਮੀਦਵਾਰ ਅਵਤਾਰ ਸਿੰਘ ਨਿਟਾ ਨੇ ਕਿਹਾ ਕਿ ਪਹਿਲਾਂ ਮੈਂ ਅਕਾਲੀ ਪਾਰਟੀ ਵਿੱਚ ਸੀ ਅਤੇ ਫਿਰ ਮੈਂ ਆਪ ਪਾਰਟੀ ਨੂੰ ਜੁਆਇਨ ਕੀਤਾ ਕਿਉਂਕਿ ਆਪ ਪਾਰਟੀ ਦੇ ਕੰਮ ਬਹੁਤ ਹੀ ਵਧੀਆ ਹਨ ਜਿਸ ਕਰਕੇ ਮੈਂ ਉਸ ਵਕਤ ਆਪ ਪਾਰਟੀ ਦਾ ਪੱਲਾ ਫੜਿਆ ਅਤੇ ਅੱਜ ਸੈਂਕੜੇ ਪਰਿਵਾਰ ਹੀ ਅਕਾਲੀ ਦਲ ਅਤੇ ਕਾਂਗਰਸ ਛੱਡ ਕੇ ਆਹ ਪਾਰਟੀ ਵਿੱਚ ਸ਼ਾਮਿਲ ਹੋਏ ਹਨ ਸਾਨੂੰ ਬਹੁਤ ਵੱਡਾ ਹੁੰਗਾਰਾ ਮਿਲਿਆ ਹੈ।
ਇਸ ਮੌਕੇ ਤੇ ਐਨਆਰਆਈ ਨੇ ਕਿਹਾ ਕਿ ਵਿਦੇਸ਼ ਤੋਂ ਮੈਂ ਸਪੈਸ਼ਲ ਹੀ ਵਿਦੇਸ਼ ਤੋਂ ਆ ਕੇ ਆਪਣੇ ਭਤੀਜੇ ਦੀ ਚੋਣ ਕਪੇਨ ਵਿੱਚ ਸ਼ਾਮਿਲ ਹੋਇਆ ਹਾਂ ਕਿਉਂਕਿ ਆਪ ਪਾਰਟੀ ਦੇ ਲਈ ਅਸੀਂ ਕੰਮ ਕੀਤਾ ਪਹਿਲਾਂ ਵੀ ਕੰਮ ਕੀਤਾ ਹੈ ਅਤੇ ਹੁਣ ਵੀ ਅਸੀਂ ਆਪ ਪਾਰਟੀ ਦੇ ਨਾਲ ਖੜੇ ਹਾਂ।