ਵਿਧਾਇਕ ਕੁਲਦੀਪ ਧਾਲੀਵਾਲ ਦੇਰ ਰਾਤ ਪਿੰਡ ਘੋਨੇਵਾਲ ਪਹੁੰਚੇ, ਹੜ੍ਹ ਦਾ ਲਿਆ ਜਾਇਜ਼ਾ
ਅਜਨਾਲਾ ਹਲਕੇ ਦੇ ਪਿੰਡ ਘੋਨੇਵਾਲ ਵਿੱਚ ਹੜ੍ਹ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਵਿਧਾਇਕ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਰਾਤ ਦੇ ਸਮੇ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰੋਹਿਤ ਗੁਪਤਾ ਅਤੇ ਐਸਡੀਐਮ ਸਰਦਾਰ ਰਵਿੰਦਰ ਸਿੰਘ ਵੀ ਮੌਜੂਦ ਸਨ।
ਅਜਨਾਲਾ (ਪਰਵਿੰਦਰ) : ਅਜਨਾਲਾ ਹਲਕੇ ਦੇ ਪਿੰਡ ਘੋਨੇਵਾਲ ਵਿੱਚ ਹੜ੍ਹ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਵਿਧਾਇਕ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਰਾਤ ਦੇ ਸਮੇ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰੋਹਿਤ ਗੁਪਤਾ ਅਤੇ ਐਸਡੀਐਮ ਸਰਦਾਰ ਰਵਿੰਦਰ ਸਿੰਘ ਵੀ ਮੌਜੂਦ ਸਨ।
ਪ੍ਰੈਸ ਨਾਲ ਗੱਲਬਾਤ ਕਰਦਿਆਂ ਵਿਧਾਇਕ ਧਾਲੀਵਾਲ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਪੂਰੀ ਤਰ੍ਹਾਂ ਤੁਹਾਡੇ ਨਾਲ ਖੜੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਚਿੰਤਾ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਹੜ੍ਹ ਸਥਿਤੀ 'ਤੇ ਨਿਗਰਾਨੀ ਜਾਰੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਅਤੇ ਲੋਕਾਂ ਨੂੰ ਸਿਰਫ਼ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸਥਿਤੀ ਫਿਲਹਾਲ ਕਾਬੂ ਹੇਠ ਹੈ, ਅਤੇ ਐਸਡੀਐਮਜ਼ ਦੀ ਅਗਵਾਈ ਹੇਠ ਟੀਮਾਂ ਦਿਨ ਰਾਤ ਨਿਗਰਾਨੀ ਕਰ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਇਹ ਵੀ ਅਪੀਲ ਕੀਤੀ ਕਿ ਲੋਕ ਅਫਵਾਹਾਂ ਉੱਤੇ ਯਕੀਨ ਨਾ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਹੜ੍ਹ ਕੰਟਰੋਲ ਰੂਮ ਨਾਲ ਸੰਪਰਕ ਕਰਨ।
ਹੜ੍ਹ ਕੰਟਰੋਲ ਰੂਮ ਲਈ ਨੰਬਰ ਜਾਰੀ ਕੀਤੇ ਗਏ ਹਨ :
ਜ਼ਿਲ੍ਹਾ ਪੱਧਰ: 0183-2229125
ਅਜਨਾਲਾ ਤਹਿਸੀਲ: 01858-221102