ਐਮਪੀ ਅੰਮ੍ਰਿਤਪਾਲ ਸਿੰਘ ਨੇ NSA ਦੀ ਕਾਰਵਾਈ ਨੂੰ ਰੱਦ ਕਰਨ ਲਈ ਕੀਤਾ ਹਾਈਕੋਰਟ ਦਾ ਰੁਖ
ਸਾਂਸਦ ਅੰਮ੍ਰਿਤਪਾਲ ਸਿੰਘ ਵੱਲੋਂ ਪੰਜਾਬ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕੀਤੀ ਗਈ ਹੈ । ਜਿਸ 'ਚ ਉਨ੍ਹਾਂ ਵੱਲੋਂ ਐਨਐਸਏ ਦੇ ਤਹਿਤ ਹੋਈ ਕਾਰਵਾਈ ਦੇ ਵਿਰੋਧ 'ਚ ਕੋਰਟ ਨੂੰ ਐਪਲੀਕੇਸ਼ਨ ਲਿੱਖੀ ਹੈ ।
ਅੰਮ੍ਰਿਤਸਰ : ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਵੱਲੋਂ ਪੰਜਾਬ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕੀਤੀ ਗਈ ਹੈ । ਜਿਸ 'ਚ ਉਨ੍ਹਾਂ ਵੱਲੋਂ ਐਨਐਸਏ ਦੇ ਤਹਿਤ ਹੋਈ ਕਾਰਵਾਈ ਦੇ ਵਿਰੋਧ 'ਚ ਕੋਰਟ ਨੂੰ ਐਪਲੀਕੇਸ਼ਨ ਲਿੱਖ ਇਸਨੂੰ ਰੱਦ ਕਰਨ ਦੀ ਮੰਗ ਕੀਤੀ ਹੈ । ਸਾਂਸਦ ਅੰਮ੍ਰਿਤਪਾਲ ਸਿੰਘ ਨੇ ਦਾਇਰ ਅਰਜ਼ੀ ਵਿੱਚ ਕਿਹਾ ਹੈ ਕਿ ਐੱਨਐੱਸਏ ਤਹਿਤ ਉਸ ਦੀ ਨਜ਼ਰਬੰਦੀ ਗੈਰ-ਕਾਨੂੰਨੀ ਹੈ । ਇਸ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਐਕਟ ਨੂੰ ਲਾਗੂ ਕਰਕੇ ਉਨ੍ਹਾਂ ਨੂੰ ਇੱਕ ਸਾਲ ਤੋਂ ਉਨ੍ਹਾਂ ਨੂੰ ਵੱਧ ਸਮੇਂ ਤੱਕ ਨਜ਼ਰਬੰਦੀ ਚ ਰੱਖਿਆ ਗਿਆ ਅਤੇ ਇਸ ਦੇ ਨਾਲ ਹੀ ਹੀ ਨਹੀਂ ਉਨ੍ਹਾਂ ਨੂੰ ਪੰਜਾਬ ਤੋਂ 2600 ਕਿਲੋਮੀਟਰ ਦੂਰ ਹਿਰਾਸਤ ਵਿੱਚ ਰੱਖਿਆ ਵੀ ਗਿਆ ਹੈ ਜਿਸ ਕਾਰਨ ਪਰਿਵਾਰ ਲਈ ਉਸ ਨੂੰ ਮਿਲਣ ਲਈ ਯਾਤਰਾ ਕਰਨ ਲਈ ਇੱਕ ਬਹੁਤ ਵੱਡਾ ਖਰਚਾ ਵੀ ਕਰਨਾ ਪੈਂਦਾ ਹੈ । ਅਰਜ਼ੀ 'ਚ ਉਨ੍ਹਾਂ ਨੇ ਇਹ ਵੀ ਜ਼ਾਹਰ ਕੀਤਾ ਕਿ ਉਨ੍ਹਾਂ ਨੂੰ ਅਸਾਧਾਰਨ ਅਤੇ ਬੇਰਹਿਮ ਤਰੀਕੇ ਨਾਲ ਉਨ੍ਹਾਂ ਦੀ ਆਜ਼ਾਦੀ ਦਾ ਅਧਿਕਾਰ ਪੂਰੀ ਤਰ੍ਹਾਂ ਖੋਹ ਲਿਆ ਗਿਆ ਹੈ । ਅਮ੍ਰਿਤਪਾਲ ਸਿੰਘ ਅਪ੍ਰੈਲ 2023 ਵਿੱਚ ਗ੍ਰਿਫਤਾਰ ਹੋਣ ਤੋਂ ਬਾਅਦ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਨੇ । 2024 ਦੀਆਂ ਲੋਕ ਸਭਾ ਚੋਣਾਂ 'ਚ ਪੰਜਾਬ ਦੇ ਸ੍ਰੀ ਖਡੂਰ ਸਾਹਿਬ ਸੰਸਦੀ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤ ਪ੍ਰਾਪਤ ਕੀਤੀ ਸੀ ।
ਜਾਣੋ ਕੀ ਹੈ ਰਾਸ਼ਟਰੀ ਸੁਰੱਖਿਆ ਕਾਨੂੰਨ ( ਐਨ.ਐਸ.ਏ )
ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਇੱਕ ਅਜਿਹਾ ਕਾਨੂੰਨ ਹੈ ਜੋ ਇਹ ਪ੍ਰਦਾਨ ਕਰਦਾ ਹੈ ਕਿ ਜੇਕਰ ਕੋਈ ਵਿਅਕਤੀ ਕੋਈ ਖਾਸ ਖਤਰਾ ਪੈਦਾ ਕਰਦਾ ਹੈ, ਤਾਂ ਉਸ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਜਾ ਸਕਦਾ ਹੈ ਜੇਕਰ ਸਰਕਾਰ ਨੂੰ ਲੱਗਦਾ ਹੈ ਕਿ ਉਹ ਵਿਅਕਤੀ ਦੇਸ਼ ਲਈ ਖਤਰਾ ਹੈ, ਤਾਂ ਉਸਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ । ਜਾਣਕਾਰੀ ਮੁਤਾਬਕ ਇਹ ਐਕਟ ਸਰਕਾਰ ਨੂੰ ਸ਼ਕਤੀ ਦਿੰਦਾ ਹੈ ਕਿ ਜੇਕਰ ਉਹ ਮਹਿਸੂਸ ਕਰਦੀ ਹੈ ਕਿ ਰਾਸ਼ਟਰੀ ਹਿੱਤ ਵਿੱਚ ਕਿਸੇ ਨੂੰ ਗ੍ਰਿਫਤਾਰ ਕਰਨ ਦੀ ਲੋੜ ਹੈ, ਤਾਂ ਉਸਨੂੰ ਇਸ ਐਕਟ ਦੇ ਤਹਿਤ ਗ੍ਰਿਫਤਾਰ ਕੀਤਾ ਜਾ ਸਕਦਾ ਹੈ । ਸੰਖੇਪ ਵਿੱਚ ਕਿਹਾ ਜਾਵੇ ਤਾਂ ਇਹ ਐਕਟ ਕਿਸੇ ਵੀ ਸ਼ੱਕੀ ਵਿਅਕਤੀ ਨੂੰ ਗ੍ਰਿਫਤਾਰ ਕਰਨ ਦਾ ਅਧਿਕਾਰ ਦਿੰਦਾ ਹੈ । ਇਹ ਐਕਟ 23 ਸਤੰਬਰ 1980 ਨੂੰ ਲਾਗੂ ਕੀਤਾ ਗਿਆ ਸੀ ।