ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਭਰਾ ਨੂੰ ਮਿਲੀ ਜ਼ਮਾਨਤ

ਕੁਝ ਦਿਨ ਪਹਿਲਾਂ 4 ਗ੍ਰਾਮ ਬਰਫ਼ ਸਮੇਤ ਗ੍ਰਿਫ਼ਤਾਰ ਹੋਏ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਅੱਜ ਜ਼ਮਾਨਤ ਮਿਲ ਗਈ ਹੈ ।;

Update: 2024-07-25 12:25 GMT

ਜਲੰਧਰ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਅਤੇ ਉਸ ਦੇ ਸਾਥੀ ਲਵਪ੍ਰੀਤ ਦੇ ਲੜਕੇ ਨੂੰ ਦਿਹਾਤੀ ਪੁਲੀਸ ਨੇ ਕੁਝ ਦਿਨ ਪਹਿਲਾਂ 4 ਗ੍ਰਾਮ ਬਰਫ਼ ਸਮੇਤ ਗ੍ਰਿਫ਼ਤਾਰ ਕੀਤਾ ਸੀ । ਜਿਸ ਤੋਂ ਬਾਅਦ ਹਰਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਵੱਲੋਂ ਕੁਝ ਦਿਨ ਪਹਿਲਾਂ ਜ਼ਮਾਨਤ ਦੀ ਅਰਜ਼ੀ ਦਿੱਤੀ ਗਈ ਸੀ, ਜਿਸ ਤੋਂ ਬਾਅਦ ਹੁਣ ਹਰਪ੍ਰੀਤ ਸਿੰਘ ਅਤੇ ਲਵਪ੍ਰੀਤ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ । ਦੂਜੇ ਪਾਸੇ ਇਸ ਮਾਮਲੇ ਸਬੰਧੀ ਅੰਮ੍ਰਿਤਪਾਲ ਦੇ ਪਰਿਵਾਰ ਅਤੇ ਵਕੀਲ ਨੇ ਪੁਲੀਸ ’ਤੇ ਉਸ ਨੂੰ ਝੂਠੇ ਕੇਸ ਵਿੱਚ ਫਸਾਉਣ ਦੇ ਗੰਭੀਰ ਦੋਸ਼ ਲਾਏ ਸਨ। ਅੱਜ ਅਦਾਲਤ ਵਿੱਚ ਪੇਸ਼ੀ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਭਰਾ ਅਤੇ ਸਾਥੀਆਂ ਨੂੰ ਵੱਡੀ ਰਾਹਤ ਮਿਲੀ ਹੈ। ਦਰਅਸਲ ਦੋਵਾਂ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਚੁੱਕੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੈਪੀ ਅਤੇ ਲਵਪ੍ਰੀਤ ਆਪਣੀ ਕ੍ਰੇਟਾ ਕਾਰ ਵਿੱਚ ਹੈਬੋਵਾਲ, ਲੁਧਿਆਣਾ ਦੇ ਰਹਿਣ ਵਾਲੇ ਸੰਦੀਪ ਤੋਂ 10,000 ਰੁਪਏ ਦੀ ਆਈਸ ਡਰੱਗ ਲੈਣ ਆਏ ਸਨ, ਜਿਸ ਤੋਂ ਬਾਅਦ ਪੁਲਿਸ ਵੱਲੋਂ ਸੰਦੀਪ ਨੂੰ ਵੀ ਫੜ ਲਿਆ ਗਿਆ ਸੀ।

Tags:    

Similar News