ਅੰਮ੍ਰਿਤਸਰ ਪਹੁੰਚੇ ਸਾਂਸਦ ਸਰਬਜੀਤ ਖਾਲਸਾ, ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਏ ਨਤਮਸਤਕ

ਫਰੀਦਕੋਟ ਤੋਂ ਸਾਂਸਦ ਸਰਬਜੀਤ ਸਿੰਘ ਖਾਲਸਾ ਅੰਮ੍ਰਿਤਸਰ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਨਮਸਤਕ ਹੋਣ ਦੇ ਲਈ ਪੁੱਜੇ। ਇਸ ਮੌਕੇ ਉਹਨਾਂ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।

Update: 2024-07-30 11:21 GMT

ਅੰਮ੍ਰਿਤਸਰ, ਕਵਿਤਾ : ਫਰੀਦਕੋਟ ਤੋਂ ਸਾਂਸਦ ਸਰਬਜੀਤ ਸਿੰਘ ਖਾਲਸਾ ਅੰਮ੍ਰਿਤਸਰ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਨਮਸਤਕ ਹੋਣ ਦੇ ਲਈ ਪੁੱਜੇ। ਇਸ ਮੌਕੇ ਉਹਨਾਂ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਤੁਹਾਨੂੰ ਦੱਸ ਦਈਏ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਤੇ ਮੱਥਾ ਟੇਕਣ ਦੇ ਲਈ ਆਏ ਹਾਂ।

ਉੱਥੇ ਹੀ ਉਹਨਾਂ ਨੇ ਨਵੀਂ ਪਾਰਟੀ ਦੇ ਬਾਰੇ ਗੱਲਬਾਤ ਕਰਦੇ ਹੋਏ ਕਿਹਾ ਕਿ ਜਦੋਂ ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਬਾਹਰ ਆਜਾਣਗੇ ਫਿਰ ਹੀ ਅਸੀਂ ਨਵੀਂ ਪਾਰਟੀਦਾ ਗਠਨ ਕਰਾਂਗੇ। ਉਨ੍ਹਾਂ ਅੱਗੇ ਇਹ ਵੀ ਕਿਹਾ ਕਿ ਅਸੀਂ ਸ਼੍ਰੌਮਣੀ ਕਮੇਟੀ ਦੀਆ ਚੋਣਾਂ ਲੜਾਗੇ

ਓਥੇ ਹੀ ਨਿਸ਼ਾਨ ਸਾਹਿਬ ਦੀ ਪੋਸ਼ਾਕ ਦੇ ਰੰਗ ਬਦਲੇ ਜਾਣ ਦੇ ਸਵਾਲ ਤੇ ਸਾਂਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਇਹ ਸ਼੍ਰੌਮਣੀ ਕਮੇਟੀ ਦੇ ਅੰਡਰ ਹੈ ਇਸ ਉੱਤੇ ਅਸੀਂ ਕੋਈ ਰੌਕ ਟੋਕ ਨਹੀਂ ਕਰਨਾ ਚਾਹੁੰਦੇ। ਤੁਹਾਨੂੰ ਦੱਸ ਦਈਏ ਕਿ ਬੀਤੀ ਐਤਵਾਰ ਯਾਨੀ 28 ਜੁਲਾਈ ਨੂੰ ਸਰਬਜੀਤ ਸਿੰਘ ਖਾਲਸਾ ਦਿੱਲੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਸੀ। ਅਮਿਤ ਸ਼ਾਹ ਨੇ 3 ਵਜੇ ਮਿਲਣ ਦਾ ਸਮਾਂ ਦਿੱਤਾ ਸੀ ਪਰ ਸਰਬਜੀਤ ਸਿੰਘ ਖਾਲਸਾ ਦੇ ਨਾਲ ਅਮਿਤ ਸ਼ਾਹ ਦੀ ਮੁਲਾਕਾਤ ਹੋ ਨਹੀਂ ਪਾਈ ਅਤੇ 8 ਅਗਸਤ ਦਾ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਿਲਣ ਦਾ ਅਗਲਾ ਸਮਾਂ ਦਿੱਤਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਆਉਣ ਵਾਲੇ ਦਿਨਾਂ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹੋਂ ਰਿਹਾਅ ਕਰਨ ਬਾਰੇ ਕੀ ਨਵੀਂ ਰਣਨੀਤੀ ਸਰਬਜੀਤ ਸਿੰਘ ਖਾਲਸਾ ਬਣਾਉਣਗੇ।

Tags:    

Similar News