MP Satnam Singh Sandhu ਨੇ ਅਮਿਤ ਸ਼ਾਹ ਨਾਲ ਪੰਜਾਬ ਦੇ ਮੁੱਦਿਆਂ ਬਾਰੇ ਕੀਤੀ ਚਰਚਾ

ਉਨ੍ਹਾਂ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਪੰਜਾਬ ਦੇ ਸਾਬਕਾ ਅਧਿਕਾਰੀਆਂ ਤੇ ਵੱਖ-ਵੱਖ ਖੇਤਰ ਦੇ ਮਾਹਿਰਾਂ ਵੱਲੋਂ ਦਿੱਤੇ ਸੁਝਾਵਾਂ ਤੇ ਅਧਾਰਿਤ ਪੰਜਾਬ ਦੇ ਬਿਹਤਰ ਭਵਿੱਖ ਲਈ 17 ਨੁਕਤਿਆਂ ਦਾ ਖਰੜਾ ਸੌਂਪਿਆ।

By :  Gill
Update: 2026-03-26 11:28 GMT

ਮੈਂਬਰ ਪਾਰਲੀਮੈਂਟ ਸ. ਸਤਨਾਮ ਸਿੰਘ ਸੰਧੂ ਨੇ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਪੰਜਾਬ ਦੇ ਵੱਖ-ਵੱਖ ਮੁੱਦਿਆਂ ਬਾਰੇ 17 ਨੁਕਾਤੀ ਰਿਪੋਰਟ ਸੌਂਪੀ ਅਤੇ ਉਹਨਾਂ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਮੌਜੂਦਾ ਹਾਲਾਤਾਂ ਤੇ ਵਿਸਥਾਰਪੂਰਵਕ ਚਰਚਾ ਕੀਤੀ।

ਉਨ੍ਹਾਂ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਪੰਜਾਬ ਦੇ ਸਾਬਕਾ ਅਧਿਕਾਰੀਆਂ ਤੇ ਵੱਖ-ਵੱਖ ਖੇਤਰ ਦੇ ਮਾਹਿਰਾਂ ਵੱਲੋਂ ਦਿੱਤੇ ਸੁਝਾਵਾਂ ਤੇ ਅਧਾਰਿਤ ਪੰਜਾਬ ਦੇ ਬਿਹਤਰ ਭਵਿੱਖ ਲਈ 17 ਨੁਕਤਿਆਂ ਦਾ ਖਰੜਾ ਸੌਂਪਿਆ। ਜਿਸ ਵਿੱਚ ਖੇਤੀਬਾੜੀ, ਉਦਯੋਗ ,ਸਿੱਖਿਆ , ਸਿਹਤ, ਰੁਜ਼ਗਾਰ, ਲਾਅ ਐਂਡ ਆਰਡਰ, ਪਾਣੀ,ਪ੍ਰਦੂਸ਼ਣ ਅਤੇ ਨਸ਼ਿਆਂ ਕਿਹੇ ਮੁੱਦਿਆਂ ਦੇ ਢੁਕਵੇਂ ਹੱਲ ਲਈ ਸੁਝਾਅ ਦਿੱਤੇ ਗਏ ਹਨ।

ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਦੇ ਸਹਿਕਾਰਤਾ ਖੇਤਰ ਦੀ ਮਜ਼ਬੂਤੀ ਵਾਸਤੇ ਵਿਸਥਾਰਿਤ ਰਿਪੋਰਟ ਸਾਂਝੀ ਕਰਦਿਆਂ ਸੂਬੇ ਵਿੱਚ ਕੇਂਦਰੀ ਸਹਿਕਾਰਤਾ ਯੂਨੀਵਰਸਿਟੀ ਦਾ ਖੇਤਰੀ ਕੇਂਦਰ ਸਥਾਪਤ ਕਰਨ ਅਤੇ ਖੇਤੀਬਾੜੀ ਵਿੱਚ ਆਈ ਖੜੋਤ ਤੋੜਨ ਲਈ ਸਹਿਕਾਰੀ ਸਭਾਵਾਂ ਨੂੰ ਫੂਡ ਪ੍ਰਾਸੈਸਿੰਗ ਖੇਤਰ ਵਿੱਚ ਨਵੇਂ ਉਪਰਾਲਿਆਂ ਲਈ ਸਸ਼ਕਤ ਕਰਨ ਦੀ ਲੋੜ ਤੇ ਜ਼ੋਰ ਦਿੱਤਾ। ਉਹਨਾਂ ਪੰਜਾਬ ਦੇ ਸਹਿਕਾਰਤਾ ਅਦਾਰਿਆਂ ਦੇ ਕੰਪਿਊਟਰੀਕਰਨ ਵਿੱਚ ਦੇਰੀ ਦਾ ਮੁੱਦਾ ਵੀ ਚੁੱਕਿਆ।

ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਸੰਧੂ ਨੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਪੰਜਾਬ ਵਿੱਚ ਵਾਰ ਵਾਰ ਆਉਂਦੇ ਹੜ੍ਹਾਂ ਦੇ ਸਥਾਈ ਹੱਲ ਲਈ ਅੰਕੜਿਆਂ ਅਧਾਰਿਤ ਰਿਪੋਰਟ ਦਿੱਤੀ ਜਿਸ ਵਿੱਚ ਹੜ੍ਹਾਂ ਦੀ ਰੋਕਥਾਮ ਲਈ ਵਿਆਪਕ ਯੋਜਨਾ ਤਿਆਰ ਕਰਨ ਲਈ ਕਿਹਾ ਗਿਆ ਹੈ।

ਉਹਨਾਂ ਸ੍ਰੀ ਅਮਿਤ ਸ਼ਾਹ ਨੂੰ ਦੱਸਿਆ ਕਿ ਮੋਗਾ ਰੈਲੀ ਤੋਂ ਬਾਅਦ ਭਾਜਪਾ ਪੰਜਾਬ ਦੇ ਵਰਕਰਾਂ ਵਿੱਚ ਵੱਡਾ ਉਤਸ਼ਾਹ ਪੈਦਾ ਹੋਇਆ ਹੈ ਅਤੇ ਸੂਬੇ ਦੇ ਲੋਕਾਂ ਦਾ ਝੁਕਾਅ ਭਾਰਤੀ ਜਨਤਾ ਪਾਰਟੀ ਵੱਲ ਤੇਜ਼ੀ ਨਾਲ ਵਧ ਰਿਹਾ ਹੈ।

Tags:    

Similar News