ਨਾਭਾ ਪੁਲਿਸ ਨੇ ਇਸ ਪਿੰਡ ’ਚ ਮਾਰੀ ਜ਼ਬਰਦਸਤ ਰੇਡ

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਆਦੇਸ਼ਾਂ ’ਤੇ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਕਾਸੋ ਸਰਚ ਅਪਰੇਸ਼ਨ ਚਲਾਇਆ ਗਿਆ, ਜਿਸ ਦੇ ਤਹਿਤ ਨਾਭਾ ਪੁਲਿਸ ਨੇ ਪਿੰਡ ਰੋਹਟੀ ਛੰਨਾ ਅਤੇ ਮੰਡੌੜ ਵਿਖੇ ਸ਼ੱਕੀ ਘਰਾਂ ਦੀ ਤਲਾਸ਼ੀ ਲਈ।

Update: 2024-06-21 12:31 GMT

ਨਾਭਾ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਆਦੇਸ਼ਾਂ ’ਤੇ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਕਾਸੋ ਸਰਚ ਅਪਰੇਸ਼ਨ ਚਲਾਇਆ ਗਿਆ, ਜਿਸ ਦੇ ਤਹਿਤ ਨਾਭਾ ਪੁਲਿਸ ਨੇ ਪਿੰਡ ਰੋਹਟੀ ਛੰਨਾ ਅਤੇ ਮੰਡੌੜ ਵਿਖੇ ਸ਼ੱਕੀ ਘਰਾਂ ਦੀ ਤਲਾਸ਼ੀ ਲਈ। ਪੁਲਿਸ ਵੱਲੋਂ ਬਰੀਕੀ ਨਾਲ ਘਰਾਂ ਦੇ ਅੰਦਰ ਪਿਆ ਸਮਾਨ ਚੈੱਕ ਕੀਤਾ ਗਿਆ। ਇਸ ਦੌਰਾਨ ਕੁੱਝ ਨਸ਼ਾ ਆਪਣੇ ਘਰਾਂ ਨੂੰ ਤਾਲੇ ਮਾਰ ਕੇ ਫ਼ਰਾਰ ਹੋ ਗਏ, ਪਰ ਪੁਲਿਸ ਨੇ ਕਈ ਤਸਕਰਾਂ ਦੇ ਮੋਟਰਸਾਈਕਲ ਜ਼ਬਤ ਕਰ ਲਏ।

ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਚਲਦਿਆਂ ਪੁਲਿਸ ਵੱਲੋਂ ਸਰਚ ਅਪਰੇਸ਼ਨ ਕਾਸੋ ਚਲਾਇਆ ਗਿਆ, ਜਿਸ ਦੇ ਤਹਿਤ ਨਾਭਾ ਦੇ ਡੀਐਸਪੀ ਦਵਿੰਦਰ ਅੱਤਰੀ ਦੀ ਅਗਵਾਈ ਵਿਚ ਪਿੰਡ ਰੋਹਟੀ ਛੰਨਾ ਅਤੇ ਮੰਡੌੜ ਵਿਖੇ ਘਰਾਂ ਦੀ ਤਲਾਸ਼ੀ ਲਈ ਗਈ।

ਤਸਵੀਰਾਂ ਵਿਚ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਪੁਲਿਸ ਮੁਲਾਜ਼ਮਾਂ ਵੱਲੋਂ ਘਰਾਂ ਦੇ ਅੰਦਰ ਪਏ ਸਮਾਨ ਨੂੰ ਬਰੀਕੀ ਨਾਲ ਚੈੱਕ ਕੀਤਾ ਜਾ ਰਿਹਾ ਏ। ਪੁਲਿਸ ਨੇ ਸ਼ੱਕੀ ਘਰਾਂ ਦੀਆਂ ਪੇਟੀਆਂ, ਬੈੱਡ, ਅਲਮਾਰੀਆਂ ਇੱਥੋਂ ਤੱਕ ਕਿ ਰਾਸ਼ਣ ਦੇ ਡੱਬਿਆਂ ਨੂੰ ਵੀ ਚੰਗੀ ਤਰ੍ਹਾਂ ਚੈੱਕ ਕੀਤਾ।

ਇਸ ਸਬੰਧੀ ਗੱਲਬਾਤ ਕਰਦਿਆਂ ਨਾਭਾ ਦੇ ਡੀਐਸਪੀ ਦਵਿੰਦਰ ਅੱਤਰੀ ਨੇ ਦੱਸਿਆ ਕਿ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਚਲਾਏ ਗਏ ਅਪਰੇਸ਼ਨ ਤਹਿਤ ਕਈ ਲੋਕਾਂ ’ਤੇ ਮਾਮਲਾ ਦਰਜ ਕੀਤਾ ਗਿਆ ਅਤੇ ਕਾਫ਼ੀ ਸਮਾਨ ਵੀ ਜ਼ਬਤ ਕੀਤਾ ਗਿਆ ਏ। ਉਨ੍ਹਾਂ ਆਖਿਆ ਕਿ ਪੁਲਿਸ ਵੱਲੋਂ ਲੋਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਵੀ ਕੀਤੀ ਜਾਂਦੀ ਐ ਕਿ ਉਹ ਇਸ ਤਰ੍ਹਾਂ ਦੇ ਕੰਮ ਨਾ ਕਰਨ।

ਦੱਸ ਦਈਏ ਕਿ ਪੁਲਿਸ ਵੱਲੋਂ ਇਹ ਛਾਪੇਮਾਰੀਆਂ ਪੂਰੇ ਪੰਜਾਬ ਵਿਚ ਕੀਤੀਆਂ ਜਾ ਰਹੀਆਂ ਨੇ, ਜਿਸ ਦੇ ਚਲਦਿਆਂ ਨਸ਼ਾ ਤਸਕਰਾਂ ਨੂੰ ਭਾਜੜਾਂ ਪਈਆਂ ਹੋਈਆਂ ਨੇ।

Tags:    

Similar News