ਚੰਡੀਗੜ੍ਹ ਕਾਰੋਬਾਰੀ ਦੇ ਘਰ ਤੇ ਗੋਲੀਬਾਰੀ ਮਾਮਲਾ 'ਚ NIA ਨੇ ਗੋਲਡੀ ਬਰਾੜ ਸਮੇਤ 9 ਹੋਰਾਂ ਤੇ ਦਰਜ ਕੀਤੀ ਚਾਰਜਸ਼ੀਟ
19 ਜਨਵਰੀ 2024 ਨੂੰ ਗੋਲਡੀ ਬਰਾੜ ਦੇ ਇਸ਼ਾਰੇ 'ਤੇ ਚੰਡੀਗੜ੍ਹ 'ਚ ਕਾਰੋਬਾਰੀ ਦੇ ਘਰ 'ਤੇ ਗੋਲੀਬਾਰੀ ਹੋਈ ਸੀ, ਇਸ ਤੋਂ ਪਹਿਲਾਂ ਬਰਾੜ ਨੇ ਕਾਰੋਬਾਰੀ ਨੂੰ ਬੁਲਾ ਕੇ ਫਿਰੌਤੀ ਦੀ ਮੰਗ ਕੀਤੀ ਸੀ ।
ਚੰਡੀਗੜ੍ਹ : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਚੰਡੀਗੜ੍ਹ 'ਚ ਇਕ ਕਾਰੋਬਾਰੀ ਦੇ ਘਰ 'ਤੇ ਗੋਲੀਬਾਰੀ ਕਰਨ ਦੇ ਮਾਮਲੇ 'ਚ ਅੱਤਵਾਦੀ ਗੋਲਡੀ ਬਰਾੜ ਸਮੇਤ 10 ਦੋਸ਼ੀਆਂ ਖਿਲਾਫ ਵਿਸ਼ੇਸ਼ ਅਦਾਲਤ 'ਚ ਚਾਰਜਸ਼ੀਟ ਦਾਇਰ ਕੀਤੀ ਹੈ। 26 ਜੂਨ ਨੂੰ ਐਨਆਈਏ ਨੇ ਇਸ ਮਾਮਲੇ ਵਿੱਚ ਵਿਦੇਸ਼ੀ ਦਹਿਸ਼ਤਗਰਦ ਗੋਲਡੀ ਬਰਾੜ ਅਤੇ ਰਾਜਪੁਰਾ ਵਾਸੀ ਗੋਲਡੀ ਦੇ ਨਾਂ ’ਤੇ 10-10 ਲੱਖ ਰੁਪਏ ਦਾ ਇਨਾਮ ਐਲਾਨਿਆ ਸੀ । ਐਨਆਈਏ ਨੇ ਇਨ੍ਹਾਂ ਮੁਲਜ਼ਮਾਂ ਬਾਰੇ ਜਾਣਕਾਰੀ ਦੇਣ ਵਾਲਿਆਂ ਲਈ ਇਸ ਇਨਾਮੀ ਰਾਸ਼ੀ ਦਾ ਐਲਾਨ ਕੀਤਾ ਹੈ। ਐਨਆਈਏ ਨੇ ਵਿਸ਼ੇਸ਼ ਅਦਾਲਤ ਨੂੰ ਦੱਸਿਆ ਕਿ ਇਸ ਮਾਮਲੇ ਦੇ ਮੁੱਖ ਸਾਜ਼ਿਸ਼ਕਰਤਾ ਬਰਾੜ ਅਤੇ ਗੋਲਡੀ ਢਿੱਲੋਂ ਵਿਦੇਸ਼ ਬੈਠੇ ਹਨ। ਇਨ੍ਹਾਂ ਦੋਸ਼ੀਆਂ ਦੇ ਇਸ਼ਾਰੇ 'ਤੇ ਹੀ ਦੇਸ਼ 'ਚ ਅੱਤਵਾਦੀ ਘਟਨਾਵਾਂ, ਜਬਰ-ਜ਼ਨਾਹ ਅਤੇ ਫਿਰੌਤੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ । ਦੱਸ ਦਈਏ ਕਿ 19 ਜਨਵਰੀ 2024 ਨੂੰ ਗੋਲਡੀ ਬਰਾੜ ਦੇ ਇਸ਼ਾਰੇ 'ਤੇ ਚੰਡੀਗੜ੍ਹ 'ਚ ਕਾਰੋਬਾਰੀ ਦੇ ਘਰ 'ਤੇ ਗੋਲੀਬਾਰੀ ਹੋਈ ਸੀ, ਇਸ ਤੋਂ ਪਹਿਲਾਂ ਬਰਾੜ ਨੇ ਕਾਰੋਬਾਰੀ ਨੂੰ ਬੁਲਾ ਕੇ ਫਿਰੌਤੀ ਦੀ ਮੰਗ ਕੀਤੀ ਸੀ ਪਰ ਜਦੋਂ ਕਾਰੋਬਾਰੀ ਨੇ ਫਿਰੌਤੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਫਿਰ ਉਸ ਦੇ ਘਰ 'ਤੇ ਗੋਲੀਬਾਰੀ ਕੀਤੀ ਗਈ । ਜਾਣਕਾਰੀ ਅਨੁਸਾਰ ਗੋਲਡੀ ਬਰਾੜ ਨੂੰ ਕੇਸ ਵਿੱਚ ਮੁੱਖ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਕੀਤਾ ਗਿਆ ਹੈ ਅਤੇ NIA ਦੇ ਅਨੁਸਾਰ, ਭਾਰਤ ਵਿੱਚ ਦਹਿਸ਼ਤੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਇੱਕ ਅੱਤਵਾਦੀ ਗਿਰੋਹ ਬਣਾਉਣ ਦੇ ਦੋਸ਼ ਲਗਾਇਆ ਗਿਆ ਹੈ । ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਨੇ ਇਸ ਤੋਂ ਪਹਿਲਾਂ ਵੀ ਵਪਾਰੀ ਤੋਂ ਫਿਰੌਤੀ ਦੀ ਮੰਗ ਕੀਤੀ ਸੀ। ਐਨਆਈਏ ਦੀ ਜਾਂਚ ਦੇ ਅਨੁਸਾਰ, ਗੋਲਡੀ ਬਰਾੜ ਅਤੇ ਗੋਲਡੀ ਢਿੱਲੋਂ ਗ੍ਰਿਫਤਾਰ ਹੋਏ ਦੋਸ਼ੀਆਂ ਨੂੰ ਆਪਣੇ ਇਸ ਗੈਂਗ 'ਚ ਸ਼ਾਮਲ ਕਰ ਇਸ ਜੁਰਮ ਦੀ ਦੁਨੀਆ ਨੂੰ ਚਲਾਉਂਦੇ ਨੇ ।
ਐਨਆਈਏ ਵੱਲੋਂ 8 ਮਾਰਚ ਨੂੰ ਵੀ ਸ਼ੁਰੂ ਕੀਤੀ ਗਈ ਸੀ ਜਾਂਚ
8 ਮਾਰਚ ਨੂੰ ਐਨਆਈਏ ਨੇ ਨਵੇਂ ਕੇਸ ਨੂੰ ਆਪਣੇ ਹੱਥ ਵਿੱਚ ਲਿਆ । ਇਸ ਤੋਂ ਬਾਅਦ ਨਵੀਂ ਗੋਲਡੀ ਬਰਾੜ ਤੇ ਐਫਆਈਆਰ ਦਰਜ ਕੀਤੀ ਗਈ ਸੀ । ਜਿਸ ਤੋਂ ਬਾਅਦ ਗੋਲਡੀ ਬਰਾੜ ਦੇ ਕੁਝ ਗੁੰਡੇ ਵੀ ਫੜੇ ਗਏ ਸਨ । ਜਿਨ੍ਹਾਂ ਨੇ ਪੁੱਛਗਿੱਛ ਦੌਰਾਨ ਕਈ ਖੁਲਾਸੇ ਕੀਤੇ ਨੇ ਦੱਸਿਆ ਕਿ ਗੋਲਡੀ ਬਰਾੜ ਅਤੇ ਗੋਲਡੀ ਢਿੱਲੋਂ ਨੇ ਉਨ੍ਹਾਂ ਨੂੰ ਗੈਂਗ 'ਚ ਸ਼ਾਮਲ ਕੀਤਾ ਸੀ । ਹੁਣ ਇਸ ਮਾਮਲੇ 'ਚ ਗੋਲਡੀ ਬਰਾੜ ਦਾ ਨਾਂ ਸਾਹਮਣੇ ਆਉਣ ਤੋਂ ਬਾਅਦ NIA ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ।