ਨਿਹੰਗਾਂ ਨੇ ਸ਼ਿਵ ਸੈਨਾ ਆਗੂ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ, ਘਟਨਾ CCTV 'ਚ ਕੈਦ

ਸ਼ੁੱਕਰਵਾਰ ਸਵੇਰੇ ਸ਼ਿਵ ਸੈਨਾ ਪੰਜਾਬ ਦੇ ਆਗੂ ਸੰਦੀਪ ਥਾਪਰ ਗੋਰਾ 'ਤੇ ਸਿਵਲ ਹਸਪਤਾਲ ਨੇੜੇ ਨਿਹੰਗਾਂ ਦੇ ਭੇਸ 'ਚ ਆਏ ਕੁਝ ਹਮਲਾਵਰਾਂ ਨੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ।

Update: 2024-07-05 13:04 GMT

ਲੁਧਿਆਣਾ : ਸ਼ੁੱਕਰਵਾਰ ਸਵੇਰੇ ਸ਼ਿਵ ਸੈਨਾ ਪੰਜਾਬ ਦੇ ਆਗੂ ਸੰਦੀਪ ਥਾਪਰ ਗੋਰਾ 'ਤੇ ਸਿਵਲ ਹਸਪਤਾਲ ਨੇੜੇ ਨਿਹੰਗਾਂ ਦੇ ਭੇਸ 'ਚ ਆਏ ਕੁਝ ਹਮਲਾਵਰਾਂ ਨੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਗੋਰਾ ਦੇ ਗੰਨਮੈਨ ਨੇ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਉਹ ਫਰਾਰ ਹੋ ਗਏ। ਸੂਚਨਾ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਮੌਕੇ ’ਤੇ ਪੁੱਜੀ ਜਿਸ ਨੇ ਲੋਕਾਂ ਦੀ ਮਦਦ ਨਾਲ ਜ਼ਖ਼ਮੀ ਗੋਰਾ ਨੂੰ ਸੀਐੱਮਸੀ ਹਸਪਤਾਲ 'ਚ ਦਾਖਲ ਕਰਵਾਇਆ। ਪੁਲਿਸ ਸੀਸੀਟੀਵੀ ਵੀ ਸਕੈਨ ਕਰ ਰਹੀ ਹੈ।

ਕੀ ਹੈ ਮਾਮਲਾ

ਗੋਰਾ ਥਾਪਰ ਅੱਜ 12 ਵਜੇ ਦੇ ਕਰੀਬ ਸਿਵਲ ਹਸਪਤਾਲ ਪਹੁੰਚੇ ਜਦੋਂ ਉਹ ਸਿਵਲ ਹਸਪਤਾਲ ਤੋਂ ਬਾਹਰ ਨਿਕਲੇ ਤਾਂ ਸਾਈਕਲ ਸਟੈਂਡ ਲਾਗੇ ਚਾਰ ਵਿਅਕਤੀਆਂ ਨੇ ਜਾਨਲੇਵਾ ਹਮਲਾ ਕਰ ਦਿੱਤਾ ਜਿਸ ਵਿਚ ਉਨ੍ਹਾਂ ਦੇ ਸਿਰ, ਬਾਹਾਂ ਤੇ ਸਰੀਰ ਦੇ ਹੋਰ ਅੰਗਾਂ 'ਤੇ ਗੰਭੀਰ ਸੱਟਾਂ ਮਾਰੀਆਂ। ਜਾਣਕਾਰੀ ਅਨੁਸਾਰ ਚਾਰ ਵਿਅਕਤੀ ਪਹਿਲਾਂ ਹੀ ਸਿਵਲ ਹਸਪਤਾਲ ਦੇ ਚੱਕਰ ਕੱਟ ਰਹੇ ਸਨ। ਜਿਉਂ ਹੀ ਗੋਰਾ ਥਾਪਰ ਹਸਪਤਾਲ ਤੋਂ ਬਾਹਰ ਨਿਕਲੇ, ਉਨ੍ਹਾਂ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਮੌਕੇ 'ਤੇ ਹੀ ਸ਼ਿਵ ਸੈਨਾ ਆਗੂਆਂ ਨੇ ਗੰਭੀਰ ਜ਼ਖ਼ਮੀ ਹੋਏ ਸ਼ਿਵ ਸੈਨਾ ਆਗੂ ਗੋਰਾ ਥਾਪਰ ਨੂੰ ਸਿਵਲ ਹਸਪਤਾਲ 'ਚ ਐਮਰਜੈਂਸੀ 'ਚ ਦਾਖ਼ਲ ਕਰਵਾਇਆ ਜਿੱਥੇ ਡਾਕਟਰਾਂ ਨੇ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਪੀਜੀਆਈ ਰੈਫਰ ਕਰ ਦਿੱਤਾ। ਹਾਲਾਂਕਿ ਸ਼ਿਵ ਸੈਨਾ ਆਗੂਆਂ ਦਾ ਕਹਿਣਾ ਹੈ ਕਿ ਪੀਜੀਆਈ ਜਾਂ ਕਿਸੇ ਹੋਰ ਸਰਕਾਰੀ ਹਸਪਤਾਲ 'ਚ ਗੋਰਾ ਥਾਪਰ ਨੂੰ ਇਲਾਜ ਲਈ ਨਹੀਂ ਲੈ ਕੇ ਜਾਵਾਂਗੇ। ਸੀਐਮਸੀ ਹਸਪਤਾਲ 'ਚ ਹੀ ਇਲਾਜ ਕਰਵਾਵਾਂਗੇ।

Tags:    

Similar News