ਦਲਜੀਤ ਕਲਸੀ ਦੀ ਪਟੀਸ਼ਨ ’ਤੇ ਪੰਜਾਬ ਤੇ ਕੇਂਦਰ ਨੂੰ ਨੋਟਿਸ

ਡਿਬਰੂਗੜ੍ਹ ਜੇਲ੍ਹ ਵਿਚ ਬੰਦ ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਦਲਜੀਤ ਸਿੰਘ ਕਲਸੀ ਨੇ ਵੀ ਆਪਣੇ ’ਤੇ ਨਵੇਂ ਸਿਰੇ ਤੋਂ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਦੇ ਹੁਕਮਾਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਚੁਣੌਤੀ ਦਿੱਤੀ ਹੈ।

Update: 2024-08-23 09:20 GMT

ਚੰਡੀਗੜ੍ਹ : ਡਿਬਰੂਗੜ੍ਹ ਜੇਲ੍ਹ ਵਿਚ ਬੰਦ ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਦਲਜੀਤ ਸਿੰਘ ਕਲਸੀ ਨੇ ਵੀ ਆਪਣੇ ’ਤੇ ਨਵੇਂ ਸਿਰੇ ਤੋਂ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਦੇ ਹੁਕਮਾਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਚੁਣੌਤੀ ਦਿੱਤੀ ਹੈ। ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਵੱਲੋਂ ਵੀ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਐਨਐਸਏ ਨੂੰ ਚੁਣੌਤੀ ਦਿੱਤੀ ਗਈ ਸੀ।

ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਦਲਜੀਤ ਸਿੰਘ ਕਲਸੀ ਦੀ ਵੱਲੋਂ ਦਾਇਰ ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਉਸ ’ਤੇ ਐਨਐਸਏ ਵਧਾਉਣ ਦੇ ਜਾਰੀ ਕੀਤੇ ਗਏ ਤਾਜ਼ਾ ਹੁਕਮ ਪੂਰੀ ਤਰ੍ਹਾਂ ਗਲਤ ਹਨ ਅਤੇ ਇਨ੍ਹਾਂ ਹੁਕਮਾਂ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਕਲਸੀ ਨੇ ਇਹ ਵੀ ਆਖਿਆ ਕਿ ਉਹ ਫਿਲਮ ਕਲਾਕਾਰ ਅਤੇ ਨਿਰਦੇਸ਼ਕ ਹਨ, ਉਸ ਦਾ ਅਜਨਾਲਾ ਕੇਸ ਜਾਂ ਕਿਸੇ ਹੋਰ ਕੇਸ ਨਾਲ ਕੋਈ ਸਬੰਧ ਨਹੀਂ ਹੈ। ਉਸ ਨੂੰ ਜਾਣਬੁੱਝ ਕੇ ਇਸ ਕੇਸ ਵਿਚ ਫਸਾਇਆ ਜਾ ਰਿਹਾ ਹੈ।

ਪੰਜਾਬ ਹਰਿਆਣਾ ਹਾਈ ਕੋਰਟ ਦੀ ਬੈਂਚ ਨੇ ਇਸ ਪਟੀਸ਼ਨ ’ਤੇ ਸੁਣਵਾਈ ਕੀਤੀ, ਜਿਸ ਤੋਂ ਬਾਅਦ ਹਾਈਕੋਰਟ ਦੀ ਬੈਂਚ ਨੇ ਪੰਜਾਬ ਸਮੇਤ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਤਿੰਨ ਹਫ਼ਤਿਆਂ ਵਿਚ ਜਵਾਬ ਦਾਖ਼ਲ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਹੁਣ ਦੇਖਣਾ ਹੋਵੇਗਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਇਸ ਮਾਮਲੇ ’ਤੇ ਕੀ ਜਵਾਬ ਦੇਣਗੀਆਂ।

Tags:    

Similar News