ਹੁਣ ਹਰਿਆਣੇ ’ਚ ਵਿਧਾਨ ਸਭਾ ਚੋਣਾਂ ਲੜਨਗੇ ਕਿਸਾਨ

ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦੀ ਸੰਯੁਕਤ ਸੰਘਰਸ਼ ਪਾਰਟੀ ਵੱਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਹਰਿਆਣੇ ਦੀਆਂ ਸਾਰੀਆਂ ਸੀਟਾਂ ’ਤੇ ਚੋਣ ਲੜੀ ਜਾਵੇਗੀ। ਇਹ ਐਲਾਨ ਪਾਰਟੀ ਦੇ ਮੁਖੀ ਅਤੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਵੱਲੋਂ ਕੀਤਾ ਗਿਆ। ਉਨ੍ਹਾਂ ਕਿਸਾਨਾਂ ਦੇ ਇਸ ਯਤਨ

Update: 2024-07-04 11:12 GMT

ਅੰਮ੍ਰਿਤਸਰ : ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦੀ ਸੰਯੁਕਤ ਸੰਘਰਸ਼ ਪਾਰਟੀ ਵੱਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਹਰਿਆਣੇ ਦੀਆਂ ਸਾਰੀਆਂ ਸੀਟਾਂ ’ਤੇ ਚੋਣ ਲੜੀ ਜਾਵੇਗੀ। ਇਹ ਐਲਾਨ ਪਾਰਟੀ ਦੇ ਮੁਖੀ ਅਤੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਵੱਲੋਂ ਕੀਤਾ ਗਿਆ। ਉਨ੍ਹਾਂ ਕਿਸਾਨਾਂ ਦੇ ਇਸ ਯਤਨ ਨੂੰ ਗੰਦੀ ਹੋਈ ਰਾਜਨੀਤੀ ਨੂੰ ਸਾਫ਼ ਕਰਨ ਦਾ ਯਤਨ ਦੱਸਿਆ।

ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ, ਜਿੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਐਲਾਨ ਕੀਤਾ ਕਿ ਉਨ੍ਹਾਂ ਵੱਲੋਂ ਬਣਾਈ ਗਈ ਸੰਯੁਕਤ ਸੰਘਰਸ਼ ਪਾਰਟੀ ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਸਾਰੀਆਂ ਸੀਟਾਂ ’ਤੇ ਆਪਣੇ ਉਮੀਦਵਾਰ ਖੜ੍ਹੇ ਕਰੇਗੀ। ਉਨ੍ਹਾਂ ਆਖਿਆ ਕਿ ਬਹੁਤ ਸਾਰੇ ਲੋਕ ਕਹਿ ਰਹੇ ਨੇ ਕਿ ਸਾਨੂੰ ਰਾਜਨੀਤੀ ਨਹੀਂ ਕਰਨੀ ਚਾਹੀਦੀ ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਦੋ ਨਿਸ਼ਾਨ ਸਾਹਿਬ ਮੌਜੂਦ ਨੇ, ਇਕ ਰਾਜਨੀਤੀ ਅਤੇ ਦੂਜਾ ਧਰਮ ਦਾ ਪ੍ਰਤੀਕ ਐ। ਇਸ ਲਈ ਅਸੀਂ ਗੁਰੂਆਂ ਦੇ ਮਾਰਗ ਅਨੁਸਾਰ ਗੰਦੀ ਹੋਈ ਰਾਜਨੀਤੀ ਨੂੰ ਸਾਫ਼ ਕਰਨ ਦਾ ਯਤਨ ਕਰ ਰਹੇ ਆਂ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਕਿਸਾਨ ਆਗੂਆਂ ਵੱਲੋਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਆਪਣੇ ਉਮੀਦਵਾਰ ਖੜ੍ਹੇ ਕੀਤੇ ਗਏ, ਪਰ ਕੋਈ ਵੀ ਉਮੀਦਵਾਰ ਜਿੱਤ ਹਾਸਲ ਨਹੀਂ ਕਰ ਸਕਿਆ ਬਲਕਿ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਸਮੇਤ ਸਾਰੇ ਉਮੀਦਵਾਰ ਆਪਣੀ ਜ਼ਮਾਨਤ ਵੀ ਨਹੀਂ ਬਚਾ ਸਕੇ ਸੀ।

Tags:    

Similar News