ਲਓ ਜੀ, ਹੁਣ ਖੁੱਲ੍ਹ ਕੇ ਰਹੂ ਸ਼ੰਭੂ ਬਾਰਡਰ, ਸੁਪਰੀਮ ਕੋਰਟ ਨੇ ਦਿੱਤੇ ਸਖ਼ਤ ਆਦੇਸ਼

ਸੁਪਰੀਮ ਕੋਰਟ ਵੱਲੋਂ ਸ਼ੰਭੂ ਬਾਰਡਰ ਨੂੰ ਲੈ ਕੇ ਅਹਿਮ ਫੈਸਲਾ ਸੁਣਾਇਆ ਗਿਆ ਹੈ। ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਨੂੰ ਅੰਸ਼ਿਕ ਤੌਰ ’ਤੇ ਖੋਲ੍ਹਣ ਦਾ ਹੁਕਮ ਸੁਣਾਇਆ ਹੈ। ਅਦਾਲਤ ਨੇ ਆਪਣੇ ਆਦੇਸ਼ ਵਿਚ ਆਖਿਆ ਕਿ ਐਂਬੂਲੈਂਸਾਂ, ਬਜ਼ੁਰਗਾਂ, ਔਰਤਾਂ, ਵਿਦਿਆਰਥੀਆਂ ਆਦਿ ਲਈ ਹਾਈਵੇਅ ਨੂੰ ਅੰਸ਼ਿਕ ਤੌਰ ’ਤੇ ਖੋਲਿ੍ਹਆ ਜਾਵੇ।

Update: 2024-08-12 08:59 GMT

ਚੰਡੀਗੜ੍ਹ : ਸੁਪਰੀਮ ਕੋਰਟ ਵੱਲੋਂ ਸ਼ੰਭੂ ਬਾਰਡਰ ਨੂੰ ਲੈ ਕੇ ਅਹਿਮ ਫੈਸਲਾ ਸੁਣਾਇਆ ਗਿਆ ਹੈ। ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਨੂੰ ਅੰਸ਼ਿਕ ਤੌਰ ’ਤੇ ਖੋਲ੍ਹਣ ਦਾ ਹੁਕਮ ਸੁਣਾਇਆ ਹੈ। ਅਦਾਲਤ ਨੇ ਆਪਣੇ ਆਦੇਸ਼ ਵਿਚ ਆਖਿਆ ਕਿ ਐਂਬੂਲੈਂਸਾਂ, ਬਜ਼ੁਰਗਾਂ, ਔਰਤਾਂ, ਵਿਦਿਆਰਥੀਆਂ ਆਦਿ ਲਈ ਹਾਈਵੇਅ ਨੂੰ ਅੰਸ਼ਿਕ ਤੌਰ ’ਤੇ ਖੋਲਿ੍ਹਆ ਜਾਵੇ। ਆਦੇਸ਼ ਮੁਤਾਬਕ ਹਾਈਵੇਅ ਦੇ ਦੋਵੇਂ ਪਾਸੇ ਇਕ-ਇਕ ਪਾਸੇ ਤੋਂ ਰੋਡ ਖੋਲਿ੍ਹਆ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਹਰਿਆਣਾ ਅਤੇ ਪੰਜਾਬ ਦੇ ਡੀਜੀਪੀਜ਼ ਨੂੰ ਹਫ਼ਤੇ ਦੇ ਅੰਦਰ ਅੰਦਰ ਮੀਟਿੰਗ ਕਰਕੇ ਇਸ ਦੀ ਰੂਪਰੇਖਾ ਤਿਆਰ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਮਾਮਲੇ ਦੀ ਅਗਲੀ ਸੁਣਵਾਈ 22 ਅਗਸਤ ਨੂੰ ਹੋਵੇਗੀ।

ਮਾਮਲੇ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਸਾਨਾਂ ਨੂੰ ਵੀ ਝਾੜ ਪਾਈ। ਅਦਾਲਤ ਨੇ ਆਖਿਆ ਕਿ ਹਾਈਵੇਅ ਟਰੈਕਟਰਾਂ ਦੀ ਪਾਰਕਿੰਗ ਲਈ ਨਹੀਂ ਹੈ, ਜਿਸ ਕਰਕੇ ਇੱਥੋਂ ਟਰੈਕਟਰ ਟਰਾਲੀਆਂ ਪਾਸੇ ਹਟਾਏ ਜਾਣ। ਅਦਾਲਤ ਵਿੱਚ ਸੁਣਵਾਈ ਦੌਰਾਨ ਦਲੀਲ ਦਿੱਤੀ ਗਈ ਕਿ ਸਰਹੱਦ ਬੰਦ ਹੋਣ ਕਾਰਨ ਆਮ ਲੋਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਅਦਾਲਤ ਨੇ ਪਟਿਆਲਾ ਅਤੇ ਅੰਬਾਲਾ ਦੇ ਸੀਨੀਅਰ ਪੁਲਿਸ ਸੁਪਰਡੈਂਟਾਂ ਅਤੇ ਦੋਵਾਂ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਇੱਕ ਮੀਟਿੰਗ ਕਰਨ ਅਤੇ ਐਂਬੂਲੈਂਸਾਂ, ਜ਼ਰੂਰੀ ਸੇਵਾਵਾਂ ਲਈ ਹਾਈਵੇਅ ਨੂੰ ਅੰਸ਼ਿਕ ਤੌਰ ’ਤੇ ਖੋਲ੍ਹਣ ਲਈ ਯੋਜਨਾਬੰਦੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਇਹ ਵੀ ਆਖਿਆ ਕਿ ਜੇਕਰ ਦੋਵੇਂ ਧਿਰਾਂ ਕਿਸੇ ਸਮਝੌਤੇ ’ਤੇ ਪਹੁੰਚ ਜਾਂਦੀਆਂ ਹਨ ਤਾਂ ਅਦਾਲਤ ਦੇ ਹੁਕਮ ਦੀ ਉਡੀਕ ਕੀਤੇ ਬਿਨਾਂ ਹੀ ਸਮਝੌਤਾ ਲਾਗੂ ਕਰ ਦਿੱਤਾ ਜਾਵੇ।

ਦੱਸ ਦਈਏ ਕਿ ਪੰਜਾਬ ਦੇ ਕਿਸਾਨਾਂ ਵੱਲੋਂ 13 ਫਰਵਰੀ 2024 ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਅੰਦੋਲਨ ਕੀਤਾ ਜਾ ਰਿਹਾ ਹੈ ਪਰ ਜਦੋਂ ਹੀ ਕਿਸਾਨਾਂ ਨੇ ਦਿੱਲੀ ਜਾਣ ਦਾ ਪ੍ਰੋਗਰਾਮ ਉਲੀਕਿਆ ਤਾਂ ਹਰਿਆਣਾ ਸਰਕਾਰ ਨੇ ਬੈਰੀਕੇਡ ਲਗਾ ਕੇ ਸ਼ੰਭੂ ਬਾਰਡਰ ਨੂੰ ਬੰਦ ਕਰ ਦਿੱਤਾ ਸੀ।

Tags:    

Similar News